www.sabblok.blogspot.com
ਮੁੰਬਈ, 13 ਸਤੰਬਰ (ਏਜੰਸੀ)-ਬਾਲੀਵੁੱਡ ਅਭਿਨੇਤਰੀ ਮਾਧੁਰੀ ਦਿਕਸ਼ਤ ਦੇ ਪਿਤਾ ਸ਼ਕਰ ਆਰ. ਦਿਕਸ਼ਤ ਦੀ ਅੱਜ ਸਵੇਰੇ ਮੌਤ ਹੋ ਗਈ। ਉਹ ਕਾਫੀ ਲੰਮੇ ਸਮੇਂ ਤੋਂ ਬਿਮਾਰ ਸਨ। ਉਹ 91 ਸਾਲ ਦੇ ਸਨ। ਮਾਧੁਰੀ ਨੇ ਕਿਹਾ ਕਿ ਉਹ ਉਨ੍ਹਾਂ ਦੀ ਕਮੀ ਮਹਿਸੂਸ ਕਰਨਗੇ ਪਰ ਉਹ ਜਾਣਦੇ ਹਨ ਕਿ ਉਨ੍ਹਾਂ ਨੇ ਪੂਰੀ ਜ਼ਿੰਦਗੀ ਜੀਅ ਲਈ ਹੈ। ਉਨ੍ਹਾਂ ਕਿਹਾ ਕਿ ਉਹ ਸਾਰਿਆਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇਸ ਦੁੱਖ ਦੀ ਘੜੀ 'ਚ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ ਹੈ। ਓਸ਼ੀਵਾੜਾ ਦੇ ਸ਼ਮਸ਼ਾਨ ਘਾਟ 'ਚ ਅੱਜ ਦੁਪਹਿਰ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਬਾਲੀਵੁੱਡ ਦੀਆਂ ਕਈ ਪ੍ਰਮੁੱਖ ਹਸਤੀਆਂ ਪਹੁੰਚੀਆਂ।
No comments:
Post a Comment