www.sabblok.blogspot.com
ਨਵੀਂ ਦਿੱਲੀ, 13 ਸਤੰਬਰ (ਏਜੰਸੀ)- ਦਿੱਲੀ ਸਮੂਹਿਕ ਜਬਰ ਜਨਾਹ ਦੀ ਪੀੜਤਾ ਲੜਕੀ ਦੇ ਮਾਤਾ ਪਿਤਾ ਨੇ ਅਦਾਲਤ ਦੇ ਫੈਸਲੇ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਅੱਜ ਉਨ੍ਹਾਂ ਦੀ ਬੇਟੀ ਨੂੰ ਇਨਸਾਫ ਮਿਲ ਗਿਆ ਹੈ। ਅੱਜ ਦਿੱਲੀ ਦੀ ਸਾਕੇਤ ਜ਼ਿਲ੍ਹਾ ਅਦਾਲਤ ਵੱਲੋਂ ਦੋਸ਼ੀਆਂ ਨੂੰ ਸਜ਼ਾ ਸਣਾਉਣ ਸਮੇਂ ਪੀੜਤਾ ਲੜਕੀ ਦੇ ਮਾਤਾ ਪਿਤਾ ਅਦਾਲਤ 'ਚ ਮੌਜੂਦ ਸਨ। ਫੈਸਲੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤਾ ਲੜਕੀ ਦੀ ਮਾਤਾ ਨੇ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੀ ਬੇਟੀ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ 'ਚ ਉਨ੍ਹਾਂ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਚਾਰਾਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਨਾਲ ਸਾਡੀ ਲੜ੍ਹਾਈ ਖਤਮ ਨਹੀਂ ਹੋਈ, ਸਗੋਂ ਉਨ੍ਹਾਂ ਦਾ ਪਰਿਵਾਰ ਔਰਤਾਂ 'ਤੇ ਹੁੰਦੇ ਅੱਤਿਆਚਾਰਾਂ ਖਿਲਾਫ ਸੰਘਰਸ਼ ਕਰਦਾ ਰਹੇਗਾ। ਇਸ ਮੌਕੇ ਪੀੜ੍ਹਤਾ ਦੇ ਪਿਤਾ ਨੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਤੇ ਨਾਲ ਹੀ ਮੰਗ ਕੀਤੀ ਕਿ ਇਸ ਮਾਮਲੇ ਦੇ ਪੰਜਵੇਂ ਨਾਬਾਲਗ ਦੋਸ਼ੀ ਨੂੰ ਵੀ ਫਾਂਸੀ ਦੀ ਸਜ਼ਾ ਦਿੱਤੀ ਜਾਵੇ।
No comments:
Post a Comment