www.sabblok.blogspot.com
ਨਵੀਂ ਦਿੱਲੀ- ਦਿੱਲੀ ਦੀ ਸਾਕੇਤ ਕੋਰਟ ਨੇ ਪਿਛਲੇ ਸਾਲ 16 ਦਸੰਬਰ ਨੂੰ ਹੋਏ ਗੈਂਗ ਰੇਪ ਦੇ ਮਾਮਲੇ ਵਿਚ ਚਾਰ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਦੋਸ਼ੀਆਂ ਮੁਕੇਸ਼, ਅਕਸ਼ੇ, ਵਿਨੇ ਅਤੇ ਪਵਨ ਨੂੰ ਦੋ ਦਿਨ ਪਹਿਲਾਂ ਹੀ ਦੋਸ਼ੀ ਠਹਿਰਾਇਆ ਗਿਆ ਸੀ। ਇਸ ਮਾਮਲੇ ਵਿਚ ਪੰਜਵਾਂ ਦੋਸ਼ੀ ਰਾਮ ਸਿੰਘ ਪਹਿਲਾਂ ਹੀ ਖੁਦਕੁਸ਼ੀ ਕਰ ਚੁੱਕਾ ਹੈ। ਦੇਸ਼ ਭਰ ਦੀ ਨਜ਼ਰ ਅਦਾਲਤ ਦੇ ਇਸ ਫੈਸਲੇ ‘ਤੇ ਲੱਗੀ ਹੋਈ ਸੀ ਜਿਹੜਾ ਕਿ ਸ਼ੁੱਕਰਵਾਰ ਬਾਅਦ ਦੁਪਹਿਰ ਮਾਣਯੋਗ ਅਦਾਲਤ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇ ਕੇ ਸੁਣਾਇਆ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 16 ਦਸੰਬਰ ਨੂੰ ਦਿੱਲੀ ਵਿਚ ਇਕ ਚੱਲਦੀ ਬੱਸ ਵਿਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ ਜਿਸ ਤੋਂ ਪਿੱਛੋਂ ਦੇਸ਼ ਭਰ ਵਿਚ ਗੁੱਸੇ ਅਤੇ ਰੋਹ ਦੀ ਲਹਿਰ ਫੈਲ ਗਈ ਸੀ। ਦੇਸ਼ ਭਰ ਦੇ ਲੋਕ ਇਸ ਘਿਨਾਉਣੇ ਬਲਾਤਕਾਰ ਅਤੇ ਕਤਲ ਕਾਂਡ ਦੇ ਵਿਰੁੱਧ ਸੜਕਾਂ ‘ਤੇ ਉਤਰ ਆਏ ਸਨ ਅਤੇ ਉਹ ਮੰਗ ਕਰ ਰਹੇ ਸਨ ਕਿ ਇਸ ਕਾਂਡ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਇਸ ਸਾਰੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਕੇਸ ਦੀ ਸੁਣਵਾਈ ਫਾਸਟ ਟ੍ਰੈਕ ਕੋਰਟ ਵਿਚ ਕੀਤੀ ਗਈ। ਇਸ ਮਾਮਲੇ ਵਿਚ ਇਕ ਨਾਬਾਲਗ ਦੋਸ਼ੀ ਨੂੰ ਬੀਤੇ ਦਿਨੀਂ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸੀ। ਜਦੋਂਕਿ ਇਕ ਹੋਰ ਦੋਸ਼ੀ ਜੇਲ ਵਿਚ ਖੁਦਕੁਸ਼ੀ ਕਰ ਚੁੱਕਾ ਹੈ। ਬਾਕੀ ਦੇ ਚਾਰ ਦੋਸ਼ੀਆਂ ਨੂੰ ਹੁਣ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ।
No comments:
Post a Comment