www.sabblok.blogspot.com
ਲੁਧਿਆਣਾ, 2 ਸਤੰਬਰ (ਨਿੱਝਰ)-ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਟੀ ਈ ਟੀ ਪਾਸ ਬੇਰੋਜ਼ਗਾਰ ਅਧਿਆਪਕਾਂ ਨਾਲ 25 ਅਗਸਤ ਨੂੰ ਚੰਡੀਗੜ੍ਹ ਵਿਖੇ ਜਿਹੜੇ ਵਾਅਦੇ ਕੀਤੇ ਸਨ ਉਨ੍ਹਾਂ 'ਚੋਂ ਹਵਾ ਨਿਕਲਣੀ ਸ਼ੁਰੂ ਹੋ ਗਈ ਹੈ ਕਿਉਂਕਿ ਮੁੱਖ ਮੰਤਰੀ ਨੇ 3442 ਅਧਿਆਪਕਾਂ 'ਚੋਂ ਖਾਲੀ ਰਹਿ ਗਈਆਂ ਆਸਾਮੀਆਂ ਇਕ ਹਫ਼ਤੇ ਦੇ ਅੰਦਰ ਭਰ ਕੇ ਨਿਯੁਕਤੀ ਪੱਤਰ ਜਾਰੀ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਇਕ ਹਫ਼ਤਾ ਬੀਤ ਗਿਆ ਹੈ ਤੇ ਪਰਨਾਲਾ ਉਥੇ ਦਾ ਉਥੇ ਹੈ | ਇਹ ਵਿਚਾਰ ਐਤਵਾਰ ਨੂੰ ਹੋਈ ਟੀ ਈ ਟੀ ਪਾਸ ਬੇਰੋਜ਼ਗਾਰ ਅਧਿਆਪਕ ਯੂਨੀਅਨ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਦੀਪ ਰਾਜਾ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ 5078 ਪੇਂਡੂ ਸਹਿਯੋਗੀ ਅਧਿਆਪਕਾਂ ਦੀ ਕੌਾਸਿਲੰਗ ਪ੍ਰਕਿਰਿਆ 15 ਦਿਨਾਂ ਦੇ ਅੰਦਰ ਅੰਦਰ ਸ਼ੁਰੂ ਕਰਕੇ ਦੋ ਮਹੀਨੇ 'ਚ ਨਿਯੁਕਤੀ ਪੱਤਰ ਜਾਰੀ ਕਰਨ ਦਾ ਵਾਅਦਾ ਵੀ ਕੀਤਾ ਸੀ ਪਰ ਉਸ ਮਾਮਲੇ 'ਚ ਵੀ ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੁੱਝ ਨਹੀਂ ਹੋਇਆ | ਸੂਬਾ ਕਮੇਟੀ ਮੈਂਬਰ ਪਿੰ੍ਰਸ ਅਰੋੜਾ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਦੁਆਰਾ ਮੀਟਿੰਗ 'ਚ ਕੀਤੇ ਵਾਅਦੇ ਵਫ਼ਾ ਨਾ ਹੋਏ ਤਾਂ 8 ਸਤੰਬਰ ਐਤਵਾਰ ਨੂੰ ਲੁਧਿਆਣਾ 'ਚ ਯੂਨੀਅਨ ਸੂਬਾ ਪੱਧਰੀ ਰੋਸ ਰੈਲੀ ਕਰਕੇ ਚੱਕਾ ਜਾਮ ਕਰੇਗੀ | ਇਸ ਮੌਕੇ ਹਰਮਿੰਦਰ ਕੈਂਥ, ਲਾਲ ਸਿੰਘ, ਸੰਦੀਪ ਸਿੰਘ, ਕੁਲਭੂਸ਼ਣ, ਮਨਪ੍ਰੀਤ ਸਿੰਘ, ਦਵਿੰਦਰ ਕੌਸ਼ਿਕ, ਪਲਵਿੰਦਰ ਮਹੇਰਨਾ, ਪੂਨਮ ਸ਼ਰਮਾ, ਕਿਰਨਪਾਲ ਕੌਰ, ਰਜਿੰਦਰ ਕੌਰ ਤੇ ਸਤਵਿੰਦਰ ਕੌਰ ਆਦਿ ਨੇ ਵੀ ਸੰਬੋਧਨ ਕੀਤਾ |

No comments:
Post a Comment