jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 5 September 2013

ਸਿੱਧੂ ਨੇ ਖੋਲੀ ਪੰਜਾਬ ਸਰਕਾਰ ਦੀ ਪੋਲ

www.sabblok.blogspot.com


sidhuu2
ਅੰਮ੍ਰਿਤਸਰ— ਪਿਛਲੇ ਲੰਬੇ ਸਮੇਂ ਤੋਂ ਆਪਣੇ ਲੋਕ ਸਭਾ ਹਲਕੇ ਅੰਮ੍ਰਿਤਸਰ ਤੋਂ ਗਾਇਬ ਨਜ਼ਰ ਆ ਰਹੇ ਭਾਜਪਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਖਿਲਾਫ਼ ਜਮ ਕੇ ਹਮਲੇ ਬੋਲੇ। ਅੰਮ੍ਰਿਤਸਰ ਵਿਖੇ ਇਕ ਪੱਤਰਕਾਰ ਸੰਮੇਲਨ ਕਰ ਕੇ ਨਵਜੋਤ ਸਿਧੂ ਨੇ ਕਿਹਾ ਕਿ ਉਨ੍ਹਾਂ ਦੇ ਲੋਕ ਸਭਾ ਹਲਕੇ ਨੂੰ ਸਰਕਾਰ ਵਲੋਂ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਨਗਰ ਨਿਗਮ ਕੋਲੋਂ 5 ਰੁਪਏ ਵੀ ਨਹੀ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਇਮਪਰੂਵਮੈਂਟ ਟਰੱਸਟ ਕੋਲ ਫੰਡ ਹੀ ਨਹੀ ਤਾਂ ਇਸ ਨੁੰ ਤਾਲੇ ਲਾ ਦਿਓ।
ਆਪਣੇ ਇਸ ਪੱਤਰਕਾਰ ਸੰਮੇਲਨ ਦੇ ਸਿਆਸੀ ਨਤੀਜਿਆਂ ਦੀ ਪਰਵਾਹ ਕੀਤੇ ਬਿਨਾ ਸਿੱਧੂ ਨੇ ਕਿਹਾ ਕਿ ਉਹ ਅੰਮ੍ਰਿਤਸਰ ਦੇ ਲੋਕਾਂ ਦੇ ਹਮੇਸ਼ਾ ਧੰਨਵਾਦੀ ਰਹਿਣਗੇ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੇ ਸਿਆਸੀ ਅਹੁਦੇ ਦਾ ਲਾਲਚ ਨਹੀਂ ਹੈ, ਪਰ ਜੇਕਰ ਅੰਮ੍ਰਿਤਸਰ ਨੂੰ ਇਸੇ ਤਰ੍ਹਾਂ ਨਜ਼ਰ-ਅੰਦਾਜ਼ ਕੀਤਾ ਜਾਂਦਾ ਰਿਹਾ ਤਾਂ ਇਸ ਸੀਟ ਦਾ ਇਤਿਹਾਸ ਕੁਝ ਹੋਰ ਹੀ ਹੋਵੇਗਾ। ਨਵਜੋਤ ਸਿੰਘ ਸਿੱਧੂ ਦੇ ਅੰਮ੍ਰਿਤਸਰ ਪਰਤਣ ਤੋਂ ਪਹਿਲੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਉਨ੍ਹਾਂ ਦਾ ਬਚਾਅ ਕਰ ਰਹੀ ਸੀ, ਪਰ ਨਵਜੋਤ ਸਿੱਧੂ ਦੇ ਖੁਦ ਮੈਦਾਨ ‘ਚ ਉਤਰ ਕੇ ਕੀਤੇ ਗਏ ਇਸ ਸਿਆਸੀ ਹਮਲੇ ‘ਤੇ ਪੰਜਾਬ ਸਰਕਾਰ ਦਾ ਕੀ ਰੁਖ ਰਹਿੰਦਾ ਹੈ ਇਹ ਵੇਖਣ ਵਾਲੀ ਗਲ ਹੋਵੇਗੀ।

No comments: