jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 21 September 2013

ਘੁਟਾਲਿਆਂ ’ਚ ਲਿਪਤ ਮੰਤਰੀਆਂ ਨੂੰ ਬਚਾਉਣ ’ਚ ਲੱਗੀ ਕਾਂਗਰਸ ਸਰਕਾਰ : ਹਰਸਿਮਰਤ

www.sabblok.blogspot.com
  
ਝੁਨੀਰ/ਮਾਨਸਾ ਸੰਜੀਵ ਸਿੰਗਲਾ, ਸੁਰਿੰਦਰ ਮਾਨ
 ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦਿੱਲੀ ਦੀ ਕਾਂਗਰਸ ਸਰਕਾਰ ਘੁਟਾਲਿਆਂ ’ਚ ਲਿਪਤ ਮੰਤਰੀਆਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ, ਜਿਸ ਦੀ ਤਾਜ਼ਾ ਮਿਸਾਲ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਸੁਸ਼ੀਲ ਕੁਮਾਰ ਸ਼ਿੰਦੇ ਨੂੰ ਆਦਰਸ਼ ਹਾਊਸਿੰਗ ਸੁਸਾਇਟੀ ਘੁਟਾਲੇ ਵਿਚੋਂ ਸੀ.ਬੀ.ਆਈ. ਵਲੋਂ ਦਿੱਤੀ ਕਲੀਨ ਚਿੱਟ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਰੇਲਵੇ ਘੁਟਾਲੇ ਵਿਚ ਵੀ ਰੇਲ ਮੰਤਰੀ ਸ਼੍ਰੀ ਪਵਨ ਬਾਂਸਲ, 2 ਜੀ ਸਪੈਕਟ੍ਰਮ ਘੁਟਾਲਾ, ਕਾਮਨ ਵੈਲਥ ਖੇਡਾਂ ਦਾ ਘੁਟਾਲਾ, ਕੋਇਲਾ ਅਤੇ ਹੈਲੀਕਾਪਟਰ ਘੁਟਾਲੇ ਕਰਨ ਵਾਲੇ ਮੰਤਰੀਆਂ ਨੂੰ ਵੀ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸੀ ਮੰਤਰੀ ਘੁਟਾਲਿਆਂ ਤੋਂ ਰੱਜ ਗਏ, ਤਾਂ ਕਾਂਗਰਸ ਸਰਕਾਰ ਵਲੋਂ ਇਨ੍ਹਾਂ ਨੂੰ ਬਚਾਉਣ ਲਈ ਹੱਥ ਪੈਰ ਮਾਰੇ ਜਾ ਰਹੇ ਹਨ, ਪਰ ਇਹ ਮੰਤਰੀ ਅਦਾਲਤ ਤੋਂ ਬਚਣਗੇ ਨਹੀਂ। ਉਨ੍ਹਾਂ ਕਿਹਾ ਕਿ ਭੋਲੀ-ਭਾਲੀ ਜਨਤਾ ਦੇ ਪੈਸਿਆਂ ਨੂੰ ਲੁੱਟ ਕੇ ਆਪਣੀਆਂ ਜੇਬਾਂ ਭਰਨ ਵਾਲੇ ਭ੍ਰਿਸ਼ਟਾਚਾਰੀ ਮੰਤਰੀਆਂ ਨੂੰ ਅਦਾਲਤ ਵਲੋਂ ਜੇਲ੍ਹ ਦੀ ਹਵਾ ਖੁਆਈ ਜਾਵੇਗੀ, ਭਾਵੇਂ ਇਨ੍ਹਾਂ ਨੂੰ ਬਚਾਉਣ ਲਈ ਦਿੱਲੀ ਸਰਕਾਰ ਜਿੰਨੇ ਮਰਜ਼ੀ ਹੱਥਕੰਡੇ ਵਰਤ ਲਵੇ। ਬੀਬੀ ਬਾਦਲ ਅੱਜ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਵਿਚ ਸੰਗਤ ਦਰਸ਼ਨ ਦੌਰਾਨ ਸੰਬੋਧਨ ਕਰ ਰਹੇ ਸਨ। ਲੋਕ ਸਭਾ ਮੈਂਬਰ ਨੇ ਕਿਹਾ ਕਿ ਕਾਂਗਰਸ ਵਲੋਂ ਪੰਜਾਬ ਨਾਲ ਕੀਤਾ ਜਾਂਦਾ ਵਿਤਕਰਾ ਅੱਜ ਫਿਰ ਉਦੋਂ ਜੱਗ ਜਾਹਿਰ ਹੋ

ਗਿਆ, ਜਦੋਂ ਕੇਂਦਰ ਦੇ ਵਾਤਾਵਰਣ ਮੰਤਰਾਲੇ ਨੇ ਪੰਜਾਬ ਦੀ ਸਨਅਤੀ ਨਗਰੀ ਲੁਧਿਆਣਾ ਵਿਚ ਕੋਈ ਵੀ ਨਵੀਂ ਸਨਅਤੀ ਇਕਾਈ ਲਾਏ ਜਾਣ ’ਤੇ ਰੋਕ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਇੱਥੇ ਹੀ ਬਸ ਨਹੀਂ ਪੰਜਾਬ ਦੇ ਕਾਂਗਰਸੀਆਂ ਵਲੋਂ ਗਰਭਵਤੀ ਔਰਤਾਂ ਦੀ ਸਹੂਲਤ ਲਈ ਚਲਾਈ ਗਈ 108 ਐਂਬੂਲੈਂਸ ਸੇਵਾ ਵੀ ਬੰਦ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਸਦਕਾ ਹੀ ਦੇਸ਼ ਦੀ ਤਰੱਕੀ ਸਿਰਫ਼ 4 ਫੀਸਦੀ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਦੀ ਦਿੱਖ ਬਦਲਣ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸ਼ੁੱਧ ਪਾਣੀ ਤੋਂ ਲੈ ਕੇ ਨਾਲਿਆਂ ਅਤੇ ਛੱਪੜਾਂ ਦੀ ਸਫਾਈ ਤੱਕ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਪੈਨਸ਼ਨਾਂ ਅਤੇ ਸ਼ਗਨ ਸਕੀਮ ਦੀ ਰਾਸ਼ੀ ਸਬੰਧੀ ਕੋਈ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਤਾਂ ਮਾਨਸਾ ਵਿਖੇ ਬਣੇ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

No comments: