www.sabblok.blogspot.com
ਪਠਾਨਕੋਟ-ਇੱਥੇ ਗੁਰਦਾਸਪੁਰ ਰੋਡ ‘ਤੇ ਸਥਿਤ ਇਕ ਹੋਟਲ ‘ਚ ਡਵੀਜ਼ਨ ਨੰਬਰ-1 ਦੀ ਪੁਲਸ ਨੇ ਛਾਪੇਮਾਰੀ ਦੌਰਾਨ ਇੱਥੇ ਚੱਲ ਰਹੇ ਸੈਕਸ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਛਾਪੇਮਾਰੀ ਦੌਰਾਨ ਹੋਟਲ ‘ਚੋਂ 3 ਔਰਤਾਂ ਸਮੇਤ 4 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਫੜੇ ਗਏ ਇਨ੍ਹਾਂ ਨੌਜਵਾਨਾਂ ‘ਚੋਂ ਤਿੰਨ ਫੌਜ ਦੇ ਜਵਾਨ ਹਨ, ਜਿਨ੍ਹਾਂ ਨੂੰ ਫੌਜ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੋਟਲ ਦੇ ਮਾਲਕ ਨੂੰ ਵੀ ਪੁਲਸ ਨੇ ਕਾਬੂ ਕਰ ਲਿਆ ਹੈ। ਪੁਲਸ ਨੇ ਇਨਾਂ ਸਾਰੇ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
No comments:
Post a Comment