www.sabblok.blogspot.com
ਲੰਬੀ/ਗਿੱਦੜਬਾਹਾ ਹਰਜੀਤ ਸਿੰਘ ਕੋਹਲੀ
ਕੇਂਦਰ ਸਰਕਾਰ ਵੱਲੋਂ ਕੌਮੀ ਦਿਹਾਤੀ ਸਿਹਤ ਮਿਸ਼ਨ ਤਹਿਤ 108 ਐਂਬੁਲੈਂਸ ਸੇਵਾ ਲਈ ਦਿੱਤੇ ਜਾਂਦੇ ਕੇਂਦਰੀ ਫੰਡ ਫੋਟੋ ਲਗਾਉਣ ਦਾ ਬਹਾਨਾ ਬਣਾ ਕੇ ਰੋਕੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਦੇਸ਼ ਭਰ ਵਿਚ ਆਪਣੇ ਆਗੂੁਆਂ ਦੇ ਨਾਂਅ ਦੇ ਕੇਂਦਰੀ ਸਕੀਮਾਂ ਲਾਗੂ ਕਰਨ ਵਾਲੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਦੀ ਯੂ.ਪੀ.ਏ. ਸਰਕਾਰ ਨੇ ਅਜਿਹਾ ਕਰਕੇ ਆਪਣੀ ਸੌੜੀ ਸੋਚ ਦਾ ਹੀ ਪ੍ਰਗਟਾਵਾ ਕੀਤਾ ਹੈ ਕਿਉਂਕਿ ਕੇਂਦਰ ਸਰਕਾਰ ਅਜਿਹੀਆਂ ਸਕੀਮਾਂ ਸੂਬਿਆਂ ਪਾਸੋਂ ਉਗਰਾਹੇ ਜਾਂਦੇ ਫੰਡਾਂ ਨਾਲ ਹੀ ਲਾਗੂ ਕਰਦੀ ਹੈ। ਅੱਜ ¦ਬੀ ਵਿਧਾਨ ਸਭਾ ਹਲਕੇ ਦੇ ਦੌਰੇ ਨਾਲ ਆਪਣੇ ਰਾਜ ਭਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੇ ਆਖਰੀ ਦਿਨ ਪਿੰਡ ਆਲਮ ਵਾਲਾ ਵਿਖੇ ਮੁੱਖ ਮੰਤਰੀ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੁਲਤਾਂ ਮੁਹਈਆ ਕਰਵਾਉਣ ਅਤੇ ਖਾਸ਼ ਕਰਕੇ ਐਂਬੁਲੈਂਸ ਜਿਹੀ ਹਗਾਮੀ ਸੇਵਾ ਉਪਲਬੱਧ ਕਰਵਾਉਣ ਲਈ ਫੰਡ ਬੰਦ ਕਰ ਦੇਣੇ ਅਗਾਮੀ ਚੋਣ ਨਤੀਜਿਆਂ ਸਬੰਧੀ ਉਸਦੀ ਅਸੁਰੱਖਿਆ ਦੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਇਸ ਐਂਬੁਲੈਂਸ ਸੇਵਾ ਲਈ ਸੂਬਾ ਸਰਕਾਰ ਦਾ ਪਹਿਲਾਂ ਹੀ ਯੋਗਦਾਨ ਪਾ ਰਹੀ ਹੈ ਪਰ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਸੋਚਣ ਦੀ ਬਜਾਏ ਆਪਣੇ ਸੌੜੇ ਸਿਆਸੀ ਹਿੱਤਾਂ ਖਾਤਿਰ ਫੰਡ ਬੰਦ ਕਰ ਦੇਣੇ ਸਮਝ ਤੋਂ ਪਰੇ ਦਾ ਕਦਮ ਹੈ ਕਿਉਂਜੋ ਸੂਬਿਆਂ ਵਿਚ ਵੀ ਕਾਂਗਰਸੀ ਆਗੂਆਂ ਦੇ ਨਾਂਵਾਂ ਵਾਲੀਆਂ ਅਨੇਕਾਂ ਕੇਂਦਰੀ ਸਕੀਮਾਂ ਚੱਲ ਰਹੀਆਂ ਹਨ। ਹੜ੍ਹ ਪੀੜ੍ਹਤਾਂ ਲਈ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ
ਰਾਹਤ ਨਾ ਦਿੱਤੇ ਜਾਣ ਤੇ ਮੁੱਖ ਮੰਤਰੀ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਅਤੇ ਸੱਤਾਧਾਰੀ ਕਾਂਗਰਸ ਪਾਰਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਸ੍ਰੀ ਰਾਹੁਲ ਗਾਂਧੀ ਨੂੰ ਤਾਂ ਸੇਮ ਜਿਹੀਆਂ ਗੰਭੀਰ ਸਮੱਸਿਆਵਾਂ ਦਾ ਕੋਈ ਇਲਮ ਵੀ ਨਹੀਂ ਹੋਣਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਯੂ.ਪੀ.ਏ. ਸਰਕਾਰ ਨੂੰ ਚਲਦਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲੀ ਵਾਲੀ ਸਰਕਾਰ ਕੇਂਦਰ ਵਿਚ ਲਿਆਂਦੀ ਜਾਵੇ ਤਾਂ ਕਿ ਕਾਂਗਰਸ ਵੱਲੋਂ ਪੰਜਾਬ ਨਾਲ ਕੀਤੇ ਜਾਂਦੇ ਵਿਤਕਰੇ ਨੂੰ ਖਤਮ ਕਰਕੇ ਪੰਜਾਬੀਆਂ ਦੀ ਮੰਗਾਂ ਪੁਰੀਆਂ ਕਰਨ ਲਈ ਅਤੇ ਸੂਬੇ ਦੇ ਵਿਕਾਸ ਲਈ ਕੇਂਦਰ ਤੋਂ ਵੱਧ ਤੋਂ ਵੱਧ ਕੇਂਦਰੀ ਸਹਾਇਤਾ ਪ੍ਰਾਪਤ ਕੀਤੇ ਜਾ ਸਕੇ। ਇਸ ਦੌਰਾਨ ਪਿੰਡ ਸ਼ਾਮਕੋਟ ਵਿਖੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਨੰਨ੍ਹੀਂ ਛਾਂ ਪ੍ਰੋਜੈਕਟ ਤਹਿਤ 6 ਮਹੀਨੇ ਦੀ ਸਿਲਾਈ ਦੀ ਸਿਖਲਾਈ ਪ੍ਰਾਪਤ ਕਰਨ ਵਾਲੀਆਂ 11 ਲਕੜੀਆਂ ਨੂੰ ਸਿਲਾਈ ਮਸ਼ੀਨਾਂ ਵੀ ਭੇਂਟ ਕੀਤੀਆਂ। ਮੁੱਖ ਮੰਤਰੀ ਨੇ ਅੱਜ ¦ਬੀ ਵਿਧਾਨ ਸਭਾ ਹਲਕੇ ਦੇ ਪਿੰਡ ਰਾਣੀ ਵਾਲਾ, ਮਿੱਡੂਖੇੜਾ, ਬੋਧੀਵਾਲਾ, ਰੱਤਾਖੇੜਾ, ਆਲਮਵਾਲਾ, ਕੋਲਿਆਂ ਵਾਲੀ, ਸ਼ਾਮਖੇੜਾ ਆਦਿ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਮੁਸਕਿਲਾਂ ਦੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕਰਨ ਦੇ ਨਾਲ ਨਾਲ ਪਿੰਡਾਂ ਦੇ ਹੋਰ ਵਿਕਾਸ ਕਾਰਜਾਂ ਲਈ ਵੀ ਗ੍ਰਾਂਟਾਂ ਜਾਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਪਿੰਡ ਰਾਣੀ ਵਾਲਾ ਅਤੇ ਮਿੱਡਾ ਵਿਚ ਕਈ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ: ਸ਼ੇਰ ਸਿੰਘ ਘੁਬਾਇਆ, ਮਲੋਟ ਦੇ ਵਿਧਾਇਕ ਸ: ਹਰਪ੍ਰੀਤ ਸਿੰਘ, ਸ੍ਰੀ ਸੰਦੀਪ ਹੰਸ ਐਡੀਸ਼ਨਲ ਸੈਕਟਰੀ ਟੂ ਮੁੱਖ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ, ਡੀ.ਆਈ.ਜੀ. ਸ: ਅਮਰ ਸਿੰਘ ਚਹਿਲ, ਐਸ.ਐਸ.ਪੀ. ਸ: ਸੁਰਜੀਤ ਸਿੰਘ, ਐਸ.ਜੀ.ਪੀ.ਸੀ. ਮੈਂਬਰ ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ, ਸੰਤ ਸਰਮੁੱਖ ਸਿੰਘ, ਪਨਕੋਫੈਡ ਦੇ ਚੇਅਰਮੈਨ ਸ: ਕੁਲਵਿੰਦਰ ਸਿੰਘ ਭਾਈਕਾਕੇਰਾ, ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਤਰਮਾਲਾ, ਜੱਥੇਦਾਰ ਬਸੰਤ ਸਿੰਘ ਕੰਗ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਕੇਸ਼ ਧੀਂਗੜਾ, ਸ: ਮਨਜੀਤ ਸਿੰਘ ਸੰਧੂ, ਸਰਪੰਚ ਆਲਮਵਾਲਾ ਬਲਵਿੰਦਰ ਕੌਰ, ਬਲਾਕ ਸਮੰਤੀ ਮੈਂਬਰ ਉਦੇਪਾਲ ਸਿੰਘ, ਅਕਾਲੀ ਆਗੂ ਜਗਸੀਰ ਸਿੰਘ ਸੇਖੋਂ ਆਦਿ ਸਮੇਤ ਸਾਰੇ ਸੀਨੀਅਰ ਅਧਿਕਾਰੀ ਅਤੇ ਅਕਾਲੀ?ਭਾਜਪਾ ਅਹੁਦੇਦਾਰ ਹਾਜਰ ਸਨ।

No comments:
Post a Comment