www.sabblok.blogspot.com
ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਨੂੰ ਸ਼ੁੱਕਰਵਾਰ ਨੂੰ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਅੰਦਰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਸਾਲ 2009 ਦੀ ਲੋਕ ਸਭਾ ਚੋਣ ਲਈ ਬਸਪਾ ਦੇ ਇਥੋਂ ਦੇ ਉਮੀਦਵਾਰ ਸ੍ਰੀ ਕੇਵਲ ਕ੍ਰਿਸ਼ਨ ਚੌਹਾਨ, ਬਲਾਚੌਰ ਤੋਂ 2012 ਦੀ ਵਿਧਾਨ ਸਭਾ ਚੋਣ ਲਈ ਬਸਪਾ ਉਮੀਦਵਾਰ ਸ਼ਿਵ ਰਾਮ ਚੌਹਾਨ ਅਤੇ ਨਵਾਂ ਸ਼ਹਿਰ ਤੋਂ ਬਸਪਾ ਦੇ ਵਿਧਾਨ ਸਭਾ ਬੀ. ਸੀ. ਸੈੱਲ ਦੇ ਪ੍ਰਧਾਨ ਸ੍ਰੀ ਸੁਰਜੀਤ ਕੋਹਲੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਇਸੇ ਦੌਰਾਨ ਸ. ਬਾਦਲ ਨੇ ਐਲਾਨ ਕੀਤਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ 5-6 ਹੋਰ ਮੌਜੂਦਾ ਕਾਂਗਰਸੀ ਵਿਧਾਇਕ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਲਈ ਤਿਆਰ-ਬਰ-ਤਿਆਰ ਹਨ। ਸ੍ਰੀ ਕੇਵਲ ਕ੍ਰਿਸ਼ਨ ਚੌਹਾਨ ਨੇ ਸਾਲ 2009 ਦੀਆਂ ਲੋਕ ਸਭਾ ਚੋਣਾਂ ਦੌਰਾਨ ਬਤੌਰ ਬਸਪਾ ਉਮੀਦਵਾਰ 1,18,000 ਵੋਟ ਹਾਸਿਲ ਕੀਤੇ ਸਨ, ਜਦੋਂ ਕਿ ਉਨ੍ਹਾਂ ਦੇ ਭਰਾ ਸ੍ਰੀ ਸ਼ਿਵ ਰਾਮ ਚੌਹਾਨ ਨੇ 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਤੌਰ ਬਸਪਾ ਉਮੀਦਵਾਰ 22,000 ਵੋਟ ਹਾਸਿਲ ਕੀਤੇ ਸਨ। ਚੌਹਾਨ ਭਰਾਵਾਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਪਾਰਟੀ ਅੰਦਰ ਸੁਆਗਤ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਤੋਂ ਵੱਡੇ ਪੱਧਰ ‘ਤੇ ਲੋਕ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਰਹੇ ਹਨ ਕਿਉਂਕਿ ਇਸ ਦੇ ਆਗੂ ਹੋਰਨਾਂ ਪਾਰਟੀਆਂ ਦੇ ਆਗੂਆਂ ਮੁਕਾਬਲੇ ਲੋਕਾਂ ਦੇ ਜ਼ਿਆਦਾ ਸੰਪਰਕ ਅਤੇ ਪਹੁੰਚ ‘ਚ ਹਨ। ਉਨ੍ਹਾਂ ਚੌਹਾਨ ਭਰਾਵਾਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਢੁਕਵਾਂ ਮਾਨ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੌਹਾਨ ਭਰਾਵਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਆਨੰਦਪੁਰ ਸਾਹਿਬ, ਰੂਪਨਗਰ ਅਤੇ ਨਵਾਂ ਸ਼ਹਿਰ ਦੇ ਇਲਾਕਿਆਂ ‘ਚ ਪਾਰਟੀ ਹੋਰ ਜ਼ਿਆਦਾ ਮਜ਼ਬੂਤ ਹੋਈ ਹੈ।
No comments:
Post a Comment