jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 9 September 2013

ਭਾਰਤ ਵਿਚ ਜਨਮੇ ਮਮਨੂਨ ਹੁਸੈਨ ਨੇ ਪਾਕਿ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ

www.sabblok.blogspot.com

ਇਸਲਾਮਾਬਾਦ, 9 ਸਤੰਬਰ : ਭਾਰਤ ਵਿਚ ਜਨਮੇ ਮਮਨੂਨ ਹੁਸੈਨ ਨੇ ਅੱਜ ਪਾਕਿਸਤਾਨ ਦੇ 12ਵੇਂ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲ ਲਿਆ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਇਫ਼ਤਿਖਾਰ ਚੌਧਰੀ ਨੇ ਉਨ੍ਹਾਂ ਨੂੰ ਅਹੁਦੇ ਅਤੇ ਭੇਤ ਗੁਪਤ ਰਖਣ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਸਣੇ ਫ਼ੌਜ ਦੇ ਤਿੰਨਾਂ ਅੰਗਾਂ ਦੇ ਮੁਖੀ ਅਤੇ ਸਿਆਸਤਦਾਨ ਸ਼ਾਮਲ ਹੋਏ।
73 ਸਾਲਾਂ ਤੇ ਮਮਨੂਨ ਹੁਸੈਨ ਨੇ ਰਾਸ਼ਟਰਪਤੀ ਦੀ ਚੋਣ ਦੌਰਾਨ ਇਕਪਾਸੜ ਮੁਕਾਬਲੇ ਵਿਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਵਜੀਹੂਦੀਨ ਅਹਿਮਦ ਨੂੰ ਹਰਾਇਆ ਸੀ। ਭਾਰਤ ਦੇ ਆਗਰਾ ਸ਼ਹਿਰ ਵਿਚ ਜਨਮੇ ਮਮਨੂਨ ਹੁਸੈਨ 1947 ਵਿਚ ਦੇਸ਼ ਦੀ ਵੰਡ ਸਮੇਂ ਪਾਕਿਸਤਾਨ ਚਲੇ ਗਏ ਸਨ। ਦੱਸਣਯੋਗ ਹੈ ਕਿ ਕਲ ਅਹੁਦਾ ਛੱਡਣ ਵਾਲੇ ਆਸਿਫ਼ ਅਲੀ ਜ਼ਰਦਾਰੀ ਪਾਕਿਸਤਾਨ ਦੇ ਪਹਿਲੇ ਰਾਸ਼ਟਰਪਤੀ ਸਨ ਜਿਨ੍ਹਾਂ ਨੇ ਪੰਜ ਸਾਲ ਦਾ ਕਾਰਜਕਾਲ ਪੂਰਾ ਕੀਤਾ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਇਤਿਹਾਸ ਵਿਚ ਲੋਕਤੰਤਰੀ ਤਰੀਕੇ ਨਾਲ ਚੁਣਿਆ ਕੋਈ ਰਾਸ਼ਟਰਪਤੀ ਅਪਣਾ ਕਾਰਜਕਾਲ ਪੂਰਾ ਨਹੀਂ ਕਰ ਸਕਿਆ।          (ਪੀਟੀਆਈ)

No comments: