jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 7 September 2013

ਗੁਰਬਿੰਦਰ ਕੌਰ ਬਰਾੜ ਦਾ ਦੇਹਾਂਤ

www.sabblok.blogspot.com

ਚੰਡੀਗੜ੍ਹ, 7 ਸਤੰਬਰ
ਪੰਜਾਬ ਦੇ ਮਰਹੂਮ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਪਤਨੀ ਸ੍ਰੀਮਤੀ ਗੁਰਬਿੰਦਰ ਕੌਰ ਬਰਾੜ ਦਾ ਅੱਜ ਇਥੇ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲੰਮੀ ਬਿਮਾਰੀ ਉਪਰੰਤ ਅੱਜ ਸਵੇਰੇ  ਪੀ.ਜੀ.ਆਈ ਚੰਡੀਗੜ੍ਹ ਵਿੱਚ ਆਖਰੀ ਸਾਹ ਲਿਆ।  ਉਨ੍ਹਾਂ ਦਾ ਅੱਜ ਇਥੇ ਸੈਕਟਰ 25 ਸਥਿਤ ਸ਼ਮਸ਼ਾਨਘਾਟ ਵਿਖੇ ਸ਼ਾਮ ਵੇਲੇ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸ੍ਰੀਮਤੀ ਬਰਾੜ ਦੀ ਨੂੰਹ ਤੇ ਵਿਧਾਇਕਾ ਕਰਨ ਬਰਾੜ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਫਤਿਹਜੰਗ ਸਿੰਘ ਬਾਜਵਾ, ਹਰਚਰਨ ਬਰਾੜ ਦੇ ਸਿਆਸੀ ਸਕੱਤਰ ਰਹੇ ਤੇਜ ਪ੍ਰਤਾਪ ਸਿੰਘ ਬਾਠ ਆਦਿ ਮੌਜੂਦ ਸਨ। ਉਨ੍ਹਾਂ ਦੀ ਧੀ ਕਮਲਜੀਤ ਕੌਰ ਬਰਾੜ (ਬਬਲੀ ਬਰਾੜ) ਨੇ ਚਿਖਾ ਨੂੰ ਅਗਨੀ ਦਿਖਾਈ। ਸ੍ਰੀਮਤੀ ਗੁਰਬਿੰਦਰ ਬਰਾੜ ਸਾਲ 1980  ਵਿਚ ਫਰੀਦਕੋਟ ਲੋਕ ਸਭਾ ਤੋਂ ਮੈਂਬਰ ਚੁਣੇ ਗਏ ਸਨ ਅਤੇ ਉਹ ਪੰਜਾਬ ਵਿਧਾਨ ਸਭਾ ਦੀ ਵਿਰੋਧੀ ਧਿਰ ਦੀ ਨੇਤਾ ਵੀ ਰਹੇ ਹਨ। ਉਨ੍ਹਾਂ ਦੇ ਪਤੀ ਸ੍ਰੀ ਬਰਾੜ ਦੀ ਸਾਲ 2009 ਵਿਚ ਮੌਤ ਹੋ ਗਈ ਸੀ ਅਤੇ ਉਨ੍ਹਾਂ ਦੇ ਵਿਧਾਇਕ ਪੁੱਤਰ  ਕੰਵਰਜੀਤ ਸਿੰਘ (ਸੰਨੀ ਬਰਾੜ) ਦੀ ਵੀ ਪਿਛਲੇ ਸਮੇਂ ਕੈਂਸਰ ਕਾਰਨ ਮੌਤ ਹੋ ਗਈ ਸੀ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀਮਤੀ ਬਰਾੜ ਦੇਹਾਂਤ ਉਪਰ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਬਹੁ-ਪੱਖੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਔਰਤਾਂ ਦੀ ਭਲਾਈ ਦੇ ਨਾਲ ਸਮਾਜ ਦੇ ਦੱਬੇ-ਕੁਚਲੇ ਤੇ ਕਮਜ਼ੋਰ ਤਬਕਿਆਂ ਦੀ ਬਿਹਤਰੀ ਲਈ ਕੰਮ ਕੀਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਵੀ ਸ੍ਰੀਮਤੀ ਬਰਾੜ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

No comments: