jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 3 September 2013

ਸ: ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ ਦੇ ਪ੍ਰਧਾਨ ਬਣੇ

www.sabblok.blogspot.com


ਪ੍ਰਕਾਸ਼ ਸਿੰਘ ਬਾਦਲ ਸਰਪ੍ਰਸਤ ਨਿਯੁਕਤ, ਪਾਰਟੀ ਨੇ ਅਹੁਦਿਆਂ ਦੀ ਵੰਡ 

ਕਰਨ ਦੇ ਅਧਿਕਾਰ ਸੁਖਬੀਰ ਨੂੰ ਸੌਂਪੇ 



ਸੁਖਵਿੰਦਰਜੀਤ ਸਿੰਘ ਬਹੋੜੂ

ਅੰਮਿ੍ਤਸਰ, 3 ਸਤੰਬਰ-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਰਵਾਇਤਾਂ ਅਨੁਸਾਰ ਸ਼ੋ੍ਰਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਹੋਇਆ, ਜਿਸ ਦੌਰਾਨ ਜੈਕਾਰਿਆਂ ਦੀ ਗੂੰਜ ਵਿਚ ਸਰਬਸੰਮਤੀ ਨਾਲ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਸਰਪ੍ਰਸਤ ਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੂੰ ਅਗਲੇ ਪੰਜ ਸਾਲਾਂ ਲਈ ਮੁੜ ਪ੍ਰਧਾਨ ਚੁਣ ਲਿਆ ਗਿਆ | ਡੈਲੀਗੇਟ ਇਜਲਾਸ ਦੀ ਅਰੰਭਤਾ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰਦਾਸ ਕਰਨ 'ਤੇ ਹੋਈ | ਸ: ਸੁਖਬੀਰ ਸਿੰਘ ਬਾਦਲ ਦਾ ਨਾਂਅ ਪ੍ਰਧਾਨਗੀ ਦੇ ਅਹੁਦੇ ਲਈ ਸਾਬਕਾ ਮੰਤਰੀ ਸ: ਰਣਜੀਤ ਸਿੰਘ ਬ੍ਰਹਮਪੁਰਾ ਨੇ ਤਜਵੀਜ਼ ਕੀਤਾ, ਜਿਸ ਦੀ ਪ੍ਰੋੜ੍ਹਤਾ ਸ: ਸੁਖਦੇਵ ਸਿੰਘ ਢੀਂਡਸਾ ਨੇ ਕੀਤੀ | ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ: ਬਲਵਿੰਦਰ ਸਿੰਘ ਭੂੰਦੜ ਵੱਲੋਂ ਸ: ਪ੍ਰਕਾਸ਼ ਸਿੰਘ ਬਾਦਲ ਦਾ ਨਾਂਅ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਵਜੋਂ ਪੇਸ਼ ਕੀਤਾ ਗਿਆ, ਜਿਸ ਨੂੰ ਸਮੁੱਚੇ ਹਾਊਸ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨ ਕੀਤਾ | ਉਪਰੰਤ ਸ: ਪ੍ਰਕਾਸ਼ ਸਿੰਘ ਬਾਦਲ, ਸ: ਸੁਖਬੀਰ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਚੋਣ ਉਪਰੰਤ ਜਨਰਲ ਹਾਊਸ ਨੇ ਮੁੜ ਚੁਣੇ ਗਏ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ, ਵਰਕਿੰਗ ਕਮੇਟੀ ਤੇ ਹੋਰ ਅਹੁਦਿਆਂ ਦੀ ਵੰਡ ਕਰਨ ਦਾ ਅਧਿਕਾਰ ਦਿੱਤਾ |

ਚੋਣ ਉਪਰੰਤ ਪ੍ਰੈੱਸ ਕਾਨਫਰੰਸ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਕਿ ਪੰਜਾਬ ਨਹੀਂ, ਸਗੋਂ ਕੇਂਦਰ ਸਰਕਾਰ ਆਰਥਿਕ ਸੰਕਟ 'ਚ ਘਿਰੀ ਹੋਈ ਹੈ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਵਿਸਥਾਰ ਪੰਜਾਬ ਤੋਂ ਬਾਹਰਲੇ ਸੂਬਿਆਂ 'ਚ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਹਰਿਆਣਾ 'ਚ ਇਨੈਲੋ, ਦਿੱਲੀ ਤੇ ਯੂ. ਪੀ. 'ਚ ਭਾਜਪਾ ਨਾਲ ਚੋਣ ਸਮਝੌਤਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ ਝੂਠੀ ਬਿਆਨਬਾਜ਼ੀ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਵਿਸਥਾਰ 6 ਮਹੀਨਿਆਂ ਦੇ ਅੰਦਰ-ਅੰਦਰ ਕੀਤਾ ਜਾਵੇਗਾ | ਇਸ ਤੋਂ ਪਹਿਲਾਂ ਜਨਰਲ ਇਜਲਾਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੱਸਦਿਆਂ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਸ ਵੱਲੋਂ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਹੈ | ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਅਹੁਦਾ ਮੁੱਖ ਮੰਤਰੀ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ ਤੇ ਉਨ੍ਹਾਂ ਸ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਬਤੌਰ ਉਪ ਮੁੱਖ ਮੰਤਰੀ ਬਹੁਤ ਕੁਝ ਹਕੂਮਤ ਚਲਾਉਣ ਬਾਰੇ ਸਿੱਖਿਆ ਹੈ | ਉਨ੍ਹਾਂ ਸ: ਬਾਦਲ ਨੂੰ ਸਿਆਸਤ ਦੀ ਯੂਨੀਵਰਸਿਟੀ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਮੁੜ ਸੌਾਪੀ ਗਈ ਹੈ ਉਹ ਉਸ ਨੂੰ ਤਨ ਮਨ ਨਾਲ ਨਿਭਾਉਣ ਲਈ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਤੋਂ ਬਹੁਤ ਜ਼ਿਆਦਾ ਮਾਣ ਸਨਮਾਨ ਤੇ ਸੇਧ ਮਿਲੀ ਹੈ | ਉਨ੍ਹਾਂ ਮੁੱਖ ਮੰਤਰੀ ਸ: ਬਾਦਲ ਨੂੰ ਜ਼ੋਰ ਦਿੱਤਾ ਕਿ ਉਹ ਵੱਧ ਤੋਂ ਵੱਧ ਸੰਗਤ ਦਰਸ਼ਨ ਕਰਕੇ ਲੋਕ ਭਲਾਈ ਤੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇਣ, ਪੈਸੇ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ | 
ਸੰਘੀ ਢਾਂਚਾ ਹੀ ਭਾਰਤ ਨੂੰ ਵਿਸ਼ਵ ਸ਼ਕਤੀ ਵਜੋਂ ਉਭਾਰ ਸਕਦਾ ਹੈ-ਸੁਖਬੀਰ
ਪਾਰਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਪਹਿਲਾਂ ਸ: ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ, ਜ਼ਿਮਨੀ ਚੋਣਾਂ ਅਤੇ ਦਿੱਲੀ ਚੋਣਾਂ 'ਚ ਪ੍ਰਾਪਤ ਕੀਤੀਆਂ ਜਿੱਤਾਂ ਦਾ ਸਿਹਰਾ ਪਾਰਟੀ ਵਰਕਰਾਂ ਸਿਰ ਬੰਨ੍ਹਦਿਆਂ ਕਿਹਾ ਕਿ ਇਹ ਸਾਰਾ ਕੁਝ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਹੀ ਸੰਭਵ ਹੋ ਸਕਿਆ ਹੈ | ਪਾਰਟੀ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ: ਬਾਦਲ ਨੇ ਸਾਰੇ ਡੈਲੀਗੇਟ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਐਲਾਨ ਕਰਦਿਆਂ ਕਿਹਾ ਕਿ ਨਿਕਟ ਭਵਿੱਖ 'ਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਨਾਲ-ਨਾਲ ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜ ਜਿੱਥੇ ਪੰਜਾਬੀ ਰਹਿ ਰਹੇ ਹਨ, ਵਿਖੇ ਚੋਣ ਮੈਦਾਨ ਵਿਚ ਨਿਤਰੇਗੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜ਼ਿਲ੍ਹਾ ਪੱਧਰ 'ਤੇ ਪਾਰਟੀ ਦੇ ਦਫਤਰ ਉਸਾਰੇ ਜਾਣਗੇ, ਜਿੱਥੇ ਵਰਕਰਾਂ ਦੀਆਂ ਮਹੀਨਾਵਾਰ ਮੀਟਿੰਗਾਂ ਹੋਇਆ ਕਰਨਗੀਆਂ | ਉਨ੍ਹਾਂ ਕਿਹਾ ਕਿ ਸੰਘੀ ਢਾਂਚਾ ਹੀ ਭਾਰਤ ਨੂੰ ਇਕ ਵਿਸ਼ਵ ਸ਼ਕਤੀ ਵਜੋਂ ਉਭਾਰ ਸਕਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਨੇ ਕੁੱਲ ਘਰੇਲੂ ਉਤਪਾਦ ਅਤੇ ਕਰਜ਼ੇ ਦੇ ਅਨੁਪਾਤ ਦੀ ਦਰ 47 ਫੀਸਦੀ ਤੋਂ ਘੱਟ ਕਰਕੇ 30 ਫੀਸਦੀ ਲੈ ਆਂਦੀ ਹੈ, ਜਦਕਿ ਕੇਂਦਰ ਦੀ ਇਹ ਦਰ 60 ਦਾ ਅੰਕੜਾ ਵੀ ਪਾਰ ਕਰ ਚੁੱਕੀ ਹੈ | 

ਕੇਂਦਰ ਸਰਕਾਰ ਦੀਆਂ ਨੀਤੀਆਂ ਲੋਕ ਵਿਰੋਧੀ-ਮਜੀਠੀਆ

ਪਾਰਟੀ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਸ: ਬਿਕਰਮ ਸਿੰਘ ਮਜੀਠੀਆ ਨੇ ਚੋਣਾਂ 'ਚ ਹੋਈ ਜਿੱਤ ਲਈ ਵਧਾਈ ਦਾ ਸਿਹਰਾ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੂੰ ਦਿੰਦਿਆਂ ਕਿਹਾ ਕਿ ਸ: ਬਾਦਲ ਦੀ ਬਦੌਲਤ ਹੀ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਸਦਭਾਵਨਾ ਦਾ ਉਸਾਰੂ ਮਾਹੌਲ ਉਸਰ ਸਕਿਆ ਹੈ | ਇਜਲਾਸ ਨੇ ਇਸ ਮਤੇ ਨੂੰ ਜੈਕਾਰਿਆਂ ਨਾਲ ਪ੍ਰਵਾਨ ਕੀਤਾ | ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੀ ਅਗਵਾਈ ਹੇਠ ਚੱਲ ਰਹੀ ਕੇਂਦਰ ਦੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਰੀਬ ਮਾਰੂ ਨੀਤੀਆਂ ਅਤੇ ਕੀਤੇ ਜਾ ਰਹੇ ਭਿ੍ਸ਼ਟਾਚਾਰ ਦੀ ਨਿੰਦਾ ਕੀਤੀ | ਇਕ ਮਤੇ ਰਾਹੀਂ ਅਕਾਲੀ ਦਲ ਨੇ ਕੇਂਦਰ ਵੱਲੋਂ ਕੁਦਰਤੀ ਕਰੋਪੀ ਲਈ ਕਿਸਾਨਾਂ ਨੂੰ ਦਿੱਤੇ ਜਾਂਦੇ 3600 ਰੁਪਏ ਪ੍ਰਤੀ ਏਕੜ ਦੇ ਮੁਆਵਜ਼ੇ ਨੂੰ ਰੱਦ ਕਰਦੇ ਹੋਏ ਇਹ ਮੁਆਵਜ਼ਾ ਰਾਸ਼ੀ 36000 ਰੁਪਏ ਪ੍ਰਤੀ ਏਕੜ ਕਰਨ ਦੀ ਮੰਗ ਕੀਤੀ | 
ਬਾਦਲ ਦਾ ਪੰਜਾਬ 'ਚ ਅਮਨ ਅਤੇ ਭਾਈਚਾਰਾ ਲਿਆਉਣ 'ਚ ਅਹਿਮ ਯੋਗਦਾਨ¸ਢੀਂਡਸਾ
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ: ਸੁਖਦੇਵ ਸਿੰਘ ਢੀਂਡਸਾ ਨੇ ਇਸ ਮੌਕੇ ਮਤੇ ਪੜ੍ਹਦਿਆਂ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਨੇ ਪੰਥ, ਪੰਜਾਬ, ਪੰਜਾਬੀ, ਪੰਜਾਬੀਅਤ ਲਈ ਕੀਤੇ ਲੰਬੇ ਸੰਘਰਸ਼ ਅਤੇ ਪੰਜਾਬ ਵਿਚ ਮੁਕੰਮਲ ਅਮਨ, ਸ਼ਾਂਤੀ, ਸਾਂਝੀ ਵਾਲਤਾ ਭਾਈਚਾਰਕ ਸਾਂਝ ਅਤੇ ਸਦਭਾਵਨਾ ਕਾਇਮ ਕਰਨ ਲਈ ਅਣਥੱਕ ਯਤਨ ਕੀਤੇ ਅਤੇ ਔਖੇ ਹਾਲਾਤ ਸਮੇਂ ਅਡੋਲ, ਨਿਡਰ ਅਤੇ ਦਿ੍ੜ੍ਹ ਰਹਿ ਕੇ ਜਥੇਬੰਦੀ ਨੂੰ ਮਜ਼ਬੂਤ ਕੀਤਾ | ਅਕਾਲੀ ਦਲ ਦੇ ਜਨਰਲ ਸਕੱਤਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਮਤਾ ਪੜ੍ਹਦਿਆਂ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਤੇ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਈਟ ਟੂ ਸਰਵਿਸ ਐਕਟ ਲਿਆ ਕੇ ਪ੍ਰਸ਼ਾਸਨਿਕ ਸੁਧਾਰ ਲਿਆਂਦੇ | 

ਪੰਜਾਬ ਦੀ ਕਿਸਾਨੀ ਨੂੰ ਕੇਂਦਰ ਵਿਸ਼ੇਸ਼ ਪੈਕੇਜ ਦੇਵੇ¸ਭੂੰਦੜ

ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਮਤਾ ਪੜ੍ਹਦਿਆਂ ਕਿਹਾ ਕਿ ਹਰ ਸਾਲ ਕਿਸਾਨ ਦੀ ਖੇਤੀ ਉਪਰ ਲਾਗਤ ਵੱਧ ਰਹੀ ਹੈ ਅਤੇ ਕਿਸਾਨ ਨੂੰ ਜਿਣਸ ਦਾ ਸਹੀ ਮੱੁਲ ਨਹੀਂ ਮਿਲ ਰਿਹਾ | ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਪੰਜਾਬ ਦੀ ਕਿਸਾਨੀ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ | ਇਸ ਮੌਕੇ ਸਾਬਕਾ ਮੰਤਰੀ ਸ: ਸੇਵਾ ਸਿੰਘ ਸੇਖਵਾਂ ਨੇ ਮਤੇ ਪੜ੍ਹਦਿਆਂ ਜਿਥੇ ਸ਼ੋ੍ਰਮਣੀ ਅਕਾਲੀ ਦਲ ਦੀਆਂ ਪ੍ਰਾਪਤੀਆਂ ਨੂੰ ਵਿਸਥਾਰ ਨਾਲ ਦੱਸਿਆ, ਉਥੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਦਿਸ਼ਾਹੀਣ ਕਰਾਰ ਦਿੱਤਾ | 
ਕੇਂਦਰ ਸਰਕਾਰ ਸਿੱਖਾਂ ਦੇ ਧਾਰਮਿਕ ਮਾਮਲਿਆਂ 'ਚ ਦਖ਼ਲ ਦੇ ਰਹੀ ਹੈ-ਬੀਬੀ ਜਗੀਰ ਕੌਰ
ਇਸ ਮੌਕੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਮਤਾ ਪੜ੍ਹਦਿਆਂ ਕਿਹਾ ਕਿ ਕੇਂਦਰ ਦੀ ਕਾਂਗਰਸ ਹਕੂਮਤ ਸ਼ੋ੍ਰਮਣੀ ਕਮੇਟੀ 'ਚ ਸਿੱਧੇ ਅਸਿੱਧੇ ਢੰਗ ਨਾਲ ਦਖ਼ਲ ਦੇ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸਿੱਖ ਵਿਰਾਸਤ ਨਾਲ ਸਬੰਧਿਤ ਵਸਤਾਂ ਤੁਰੰਤ ਸ਼ੋ੍ਰਮਣੀ ਕਮੇਟੀ ਹਵਾਲੇ ਕੀਤੀਆਂ ਜਾਣ | ਉਨ੍ਹਾਂ ਮੰਗ ਕੀਤੀ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ ਤੇ ਪੀੜ੍ਹਤਾਂ ਨੂੰ ਇਨਸਾਫ਼ ਦਿੱਤਾ ਜਾਵੇ | ਇਸ ਮੌਕੇ ਪ੍ਰਕਾਸ਼ ਚੰਦ ਗਰਗ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਹਿਮਾਚਲ ਪ੍ਰਦੇਸ਼, ਉਤਰਾਂਚਲ, ਜੰਮੂ ਕਸ਼ਮੀਰ ਵਾਂਗ ਪੰਜਾਬ ਨੂੰ ਵੀ ਵਿਸ਼ੇਸ਼ ਪੈਕੇਜ਼ ਦਿੱਤਾ ਜਾਵੇ | ਬੀਬੀ ਸਤਵੰਤ ਕੌਰ ਸੰਧੂ ਸਾਬਕਾ ਮੰਤਰੀ ਨੇ ਮਤਾ ਪੜ੍ਹਦਿਆਂ ਕਿਹਾ ਕਿ ਅਕਾਲੀ ਸਰਕਾਰ ਨੇ ਸ਼ਗਨ ਸਕੀਮ ਤੇ ਆਟਾ ਦਾਲ ਸਸਤੀਆਂ ਦਰਾਂ 'ਤੇ ਲੋੜਵੰਦਾਂ ਨੂੰ ਦੇ ਕੇ ਇਕ ਅਹਿਮ ਇਤਿਹਾਸ ਰਚਿਆ ਹੈ |
ਸੂਬਿਆਂ ਨੂੰ ਕੇਂਦਰ ਸਰਕਾਰ ਵੱਧ ਅਧਿਕਾਰ ਦੇਵੇ-ਬ੍ਰਹਮਪੁਰਾ
ਇਸ ਮੌਕੇ ਸੀਨੀਅਰ ਆਗੂ ਸ: ਰਣਜੀਤ ਸਿੰਘ ਬ੍ਰਹਮਪੁਰਾ ਨੇ ਅਹਿਮ ਮਤਾ ਪੜ੍ਹਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇਸ ਸਿਧਾਂਤ 'ਤੇ ਦਿ੍ੜ੍ਹ ਹੈ ਕਿ ਸੂਬਿਆਂ ਦੀ ਆਰਥਿਕ ਖੁਦ ਮੁਖਤਾਰੀ ਤੇ ਤਰੱਕੀ ਨਾਲ ਹੀ ਕੇਂਦਰ ਮਜ਼ਬੂਤ ਹੋ ਸਕਦਾ ਹੈ | ਇਸ ਇਜਲਾਸ 'ਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਦਿੱਲੀ, ਰਾਜਸਥਾਨ, ਉਤਰਾਖੰਡ, ਯੂ. ਪੀ., ਮੁੰਬਈ ਅਤੇ ਵਿਦੇਸ਼ ਤੋਂ ਡੈਲੀਗੇਟ ਪਹੁੰਚੇ ਹੋਏ ਸਨ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ, ਸ: ਜਨਮੇਜਾ ਸਿੰਘ ਸੇਖੋਂ, ਸ: ਬਲਵੰਤ ਸਿੰਘ ਰਾਮੂਵਾਲੀਆ, ਸ: ਨਿਰਮਲ ਸਿੰਘ ਕਾਹਲੋਂ, ਬਾਬਾ ਹਰਨਾਮ ਸਿੰਘ ਖ਼ਾਲਸਾ, ਡਾ: ਰਤਨ ਸਿੰਘ ਅਜਨਾਲਾ, ਸ: ਪਰਮਿੰਦਰ ਸਿੰਘ ਢੀਂਡਸਾ, ਮਨਜੀਤ ਸਿੰਘ ਬਰਕੰਦੀ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਵਰਦੇਵ ਸਿੰਘ ਮਾਨ, ਪਰਮਬੰਸ ਸਿੰਘ ਬੰਟੀ ਰੋਮਾਣਾ ਫ਼ਰੀਦਕੋਟ, ਹਰਦੀਪ ਸਿੰਘ ਡਿੰਪੀ ਢਿੱਲੋਂ, ਪਵਨਪ੍ਰੀਤ ਸਿੰਘ ਬੌਬੀ ਢਿੱਲੋਂ, ਯਾਦਵਿੰਦਰ ਸਿੰਘ ਜ਼ੈਲਦਾਰ ਜੈਤੋਂ, ਜਥੇ: ਤੋਤਾ ਸਿੰਘ, ਸ: ਇੰਦਰਬੀਰ ਸਿੰਘ ਬੁਲਾਰੀਆ, ਬੋਨੀ ਅਮਰਪਾਲ ਸਿੰਘ ਅਜਨਾਲਾ, ਸ: ਸੁਖਦੇਵ ਸਿੰਘ ਭੌਰ, ਸੁੱਚਾ ਸਿੰਘ ਲੰਗਾਹ, ਮਨਜੀਤ ਸਿੰਘ ਜੀ. ਕੇ., ਮਨਜਿੰਦਰ ਸਿੰਘ ਸਿਰਸਾ, ਦਿਲਬਾਗ ਸਿੰਘ ਵਡਾਲੀ, ਭਾਈ ਰਾਮ ਸਿੰਘ, ਸ: ਵੀਰ ਸਿੰਘ ਲੋਪੋਕੇ, ਸ: ਰਘੂਜੀਤ ਸਿੰਘ ਵਿਰਕ, ਡਾ: ਉਪਿੰਦਰਜੀਤ ਕੌਰ, ਸ: ਗੁਰਚਰਨ ਸਿੰਘ ਗਰੇਵਾਲ, ਕੁਲਦੀਪ ਸਿੰਘ ਭੋਗਲ, ਸ: ਮਹੇਸ਼ਇੰਦਰ ਸਿੰਘ ਗਰੇਵਾਲ, ਕਰਤਾਰ ਸਿੰਘ ਅਲਹੌਰਾ, ਅਮਰਜੀਤ ਸਿੰਘ ਪੰਜਰਥ, ਸੁਰਜੀਤ ਸਿੰਘ ਅਕਾਲੀ, ਜਤਿੰਦਰ ਪਾਲ ਸਿੰਘ ਸਲੂਜਾ, ਪਰਮਜੀਤ ਸਿੰਘ ਰਾਏਪੁਰ, ਜਤਿੰਦਰ ਸਿੰਘ ਲਾਲੀ ਬਾਜਵਾ, ਬਲਜੀਤ ਸਿੰਘ ਬਿੱਟੂ ਦਰੀਏਵਾਲ, ਮਾ: ਗੁਰਦੇਵ ਸਿੰਘ, ਸ: ਦਰਬਾਰਾ ਸਿੰਘ ਗੁਰੂ, ਜੋਗਿੰਦਰ ਪਾਲ ਜੈਨ, ਬੀਬੀ ਕਿਰਨਜੋਤ ਕੌਰ, ਰਵੀਕਰਨ ਸਿੰਘ ਕਾਹਲੋਂ, ਗੁਰਵਿੰਦਰ ਸਿੰਘ ਲਾਲੀ ਰਣੀਕੇ, ਭਾਈ ਮਨਜੀਤ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਗੁਰਮੀਤ ਸਿੰਘ ਰੂਬੀ, ਰਾਣਾ ਲੋਪੋਕੇ, ਆਰ. ਸੀ. ਯਾਦਵ, ਹਰਬੰਸ ਸਿੰਘ ਮੰਝਪੁਰ, ਮਲਕੀਅਤ ਸਿੰਘ ਏ. ਆਰ., ਮਨਜੀਤ ਸਿੰਘ ਮੰਨਾ, ਬਲਜੀਤ ਸਿੰਘ ਜਲਾਲ ਉਸਮਾਂ, ਅਜੈਪਾਲ ਸਿੰਘ ਮੀਰਾਂਕੋਟ, ਡਾ: ਮਨਜੀਤ ਸਿੰਘ ਭੋਮਾ, ਜਸਬੀਰ ਸਿੰਘ ਘੁੰਮਣ, ਸੁਖਵਿੰਦਰ ਸਿੰਘ ਝਬਾਲ, ਭਾਈ ਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਸ: ਉਪਕਾਰ ਸਿੰਘ ਸੰਧੂ, ਦਿਲਬਾਗ ਸਿੰਘ ਵਡਾਲੀ, ਉਂਕਾਰ ਸਿੰਘ ਥਾਪਰ, ਸੁਰਜੀਤ ਸਿੰਘ ਭਿੱਟੇਵੱਡ, ਅਮਰਬੀਰ ਸਿੰਘ ਢੋਟ, ਹਰਦਲਬੀਰ ਸਿੰਘ ਸ਼ਾਹ, ਰਜਿੰਦਰ ਸਿੰਘ ਮਰਵਾਹ, ਸਰਬੰਸ ਸਿੰਘ ਮਾਣਕੀ ਸਮਰਾਲਾ, ਯਾਦਵਿੰਦਰ ਸਿੰਘ ਯਾਦੂ ਖੰਨਾ, ਦਿਲਜੀਤ ਸਿੰਘ ਬੇਦੀ, ਦਿਲਮੇਘ ਸਿੰਘ, ਜਸਬੀਰ ਸਿੰਘ ਬਿੱਲੂ ਵਰਨਾਲਾ, ਪਵਨ ਟੀਨੂੰ, ਲਖਬੀਰ ਸਿੰਘ ਲੋਧੀਨੰਗਲ, ਭਗਵੰਤ ਸਿੰਘ ਸਿਆਲਕਾ, ਅਲਵਿੰਦਰ ਸਿੰਘ ਪੱਖੋਕੇ, ਗੁਰਪ੍ਰੀਤ ਸਿੰਘ ਵਡਾਲੀ, ਗੁਰਪ੍ਰੀਤ ਸਿੰਘ ਬੰਡਾਲਾ, ਅਮਰੀਕ ਸਿੰਘ ਲੰਦਵਾਲਾ, ਰਤਨ ਸਿੰਘ ਬੰਡਾਲਾ, ਬੱਲੀ ਜਗੀਰਦਾਰ, ਬਾਪੂ ਜਗੀਰ ਸਿੰਘ ਵਰਪਾਲ, ਬੀਬੀ ਵਜਿੰਦਰ ਕੌਰ, ਗੁਰਸ਼ਰਨ ਸਿੰਘ ਛੀਨਾ, ਯੋਧ ਸਿੰਘ ਸਮਰਾ, ਜਥੇ: ਬੂਟਾ ਸਿੰਘ ਸਠਿਆਲਾ, ਸੁੱਚਾ ਸਿੰਘ ਸਰਪੰਚ, ਗੁਰਦੀਪ ਸਿੰਘ ਭੰਗਵਾਂ, ਨਿਸ਼ਾਨ ਸਿੰਘ ਡੇਅਰੀ ਵਾਲੇ, ਅਰੁਣ ਸ਼ਰਮਾ, ਗੁਰਦੀਪ ਸਿੰਘ ਆੜ੍ਹਤੀ, ਜਸਪਾਲ ਸਿੰਘ, ਭਾਈ ਲਖਵਿੰਦਰ ਸਿੰਘ ਘੁੰਮਣ, ਕੁਲਵਿੰਦਰ ਸਿੰਘ, ਡਾ: ਸੁਰਜੀਤ ਸਿੰਘ ਨੰਬਰਦਾਰ ਚੇਤਨਪੁਰਾ, ਸਰਪੰਚ ਮੱਖਣ ਸਿੰਘ ਸੰਤੂ ਨੰਗਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ, ਵਰਕਰ ਪਹੁੰਚੇ ਹੋਏ ਸਨ | ਅੱਜ ਦੇ ਇਜਲਾਸ ਦੀ ਸਾਰੀ ਕਾਰਵਾਈ ਦੌਰਾਨ ਮੰਚ ਦਾ ਸੰਚਾਲਨ ਪਾਰਟੀ ਦੇ ਸਕੱਤਰ ਡਾ: ਦਲਜੀਤ ਸਿੰਘ ਚੀਮਾ ਨੇ ਕੀਤਾ | ਇਸੇ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਗਦੇਵ ਸਿੰਘ ਤਲਵੰਡੀ, ਰਣਜੀਤ ਸਿੰਘ ਤਲਵੰਡੀ, ਸੰਤਾ ਸਿੰਘ ਉਮੈਦਪੁਰੀ, ਇੰਦਰਇਕਬਾਲ ਸਿੰਘ ਅਟਵਾਲ, ਪਾਲੀ ਵਿਰਕ, ਜੰਗ ਬਹਾਦਰ ਸਿੰਘ ਸਿੱਧੂ, ਜੋਗਿੰਦਰ ਸਿੰਘ ਬਰਾੜ, ਨਰਿੰਦਰਜੀਤ ਸਿੰਘ ਹੀਰ, ਸੁਖਵਿੰਦਰ ਸਿੰਘ ਜੌਹਲ, ਸਤਵਿੰਦਰਪਾਲ ਸਿੰਘ ਢੱਟ ਤੇ ਜਗਦੀਪ ਸਿੰਘ ਲਾਲੀ ਨੇ ਸੁਖਬੀਰ ਨੂੰ ਅਕਾਲੀ ਦਲ ਦਾ ਮੁੜ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ |

ਸੁਖਬੀਰ ਜ਼ਿੰਮੇਵਾਰੀਆਂ ਨਿਭਾਉਣ 'ਚ ਖ਼ਰਾ ਉਤਰੇ-ਬਾਦਲ

ਅੱਜ ਦੇ ਡੈਲੀਗੇਟ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਸਮੁੱਚੀ ਲੀਡਰਸ਼ਿਪ ਨੂੰ ਮੁਬਾਰਕਾਂ ਦਿੱਤੀਆਂ ਅਤੇ ਮੁੜ ਪ੍ਰਧਾਨ ਚੁਣੇ ਗਏ ਸ: ਸੁਖਬੀਰ ਸਿੰਘ ਬਾਦਲ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਸ ਦੀ ਪਾਰਟੀ ਪ੍ਰਧਾਨ ਵਜੋਂ ਕਾਰਗੁਜ਼ਾਰੀ ਨੇ ਸਪੱਸ਼ਟ ਕੀਤਾ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ 'ਚ ਖਰਾ ਉਤਰਿਆ ਹੈ | ਸ: ਬਾਦਲ ਨੇ ਕਿਹਾ ਕਿ ਪਾਰਟੀ ਸਰਬ ਉੱਚ ਹੈ | ਉਨ੍ਹਾਂ ਹਾਜ਼ਰ ਅਕਾਲੀ ਆਗੂਆਂ, ਵਰਕਰਾਂ ਨੂੰ ਜ਼ੋਰ ਦਿੱਤਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਤੇ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਘਰ-ਘਰ ਪਹੁੰਚ ਕਰਨ | 
ਭਾਜਪਾ ਵੱਲੋਂ ਸਵਾਗਤ

ਜਲੰਧਰ, (ਸ਼ਿਵ ਸ਼ਰਮਾ)-ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਨ ਦਾ ਪੰਜਾਬ ਭਾਜਪਾ ਨੇ ਸਵਾਗਤ ਕੀਤਾ | ਪੰਜਾਬ ਭਾਜਪਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਪ੍ਰਧਾਨ ਬਣਨ 'ਤੇ ਉਪ ਮੁੱਖ ਮੰਤਰੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਅਕਾਲੀ-ਭਾਜਪਾ ਦਾ ਗੱਠਜੋੜ ਹੋਰ ਵੀ ਮਜ਼ਬੂਤ ਹੋਏਗਾ 

No comments: