ਜਗਰਾਓਂ, 1 ਅਕਤੂਬਰ ( ਹਰਵਿੰਦਰ ਸੱਗੂ )—ਇਲਾਕੇ ਦੀ ਪ੍ਰਸਿੱਧ ਸਮਾਜਸੇਵੀ ਸਸੰਥਾ ਰਾਮਗੜ੍ਹੀਆ ਵੈਲਫੇਅਰ ਕੌਂਸਲ ਦੇ ਸਰਪ੍ਰਸਤ ਬਾਬਾ ਮੋਹਨ ਸਿੰਘ ਸੱਗੂ ਦੀ ਅਗਵਾਈ ਹੇਠ ਗੁਰਦੁਆਰਾ ਵਿਸ਼ਵਕਰਮਾਂ ਮੰਦਰ ਵਿਖੇ 10ਵੇਂ ਰਾਸ਼ਨ ਵੰਡ ਸਮਾਰੋਹ ਦੌਰਾਨ ਇਸ ਵਾਰ 10 ਜਰੂਰਤਮੰਦ ਪਰਿਵਾਰਾਂ ਨੂੰ ਘਰੇਲੂ ਵਰਤੋਂ ਦਾ ਰਾਸ਼ਨ ਦਿਤਾ ਗਿਆ। ਕੌਂਸਲ ਦੇ ਸਰਪ੍ਰਸਤ ਬਾਬਾ ਮੋਹਨ ਸਿੰਘ ਸੱਗੂ ਅਤੇ ਪ੍ਰਧਾਨ ਜੀਤ ਸਿੰਘ ਪਨੇਸਰ ਦੀ ਅਗਵਾਈ ਹੇਠ ਅੱਡਾ ਰਾਏਕੋਟ ਲਾਗੇ ਗੁਰਦੁਆਰਾ ਵਿਸ਼ਵਕਰਮਾਂ ਮੰਦਰ ਵਿਖੇ ਆਯੋਜਿਤ ਰਾਸ਼ਨ ਵੰਡ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮਾਗਮ ਨੂੰ ਭਾਵੇਂ ਬਹੁਤ ਛੋਟੇ ਪੱਧਰ 'ਤੇ ਪਹਿਲਾਂ ਪੰਜ ਪਰਿਵਾਰਾਂ ਨੂੰ ਰਾਸ਼ਨ ਦੇ ਕੇ ਸ਼ੁਰੂ ਕੀਤਾ ਗਿਆ ਸੀ। ਪਰ ਹਰੇਕ ਮਹੀਨੇ ਲੋੜਵੰਦ ਪਰਿਵਾਰਾਂ ਦੀ ਸੇਵਾ ਲਈ ਸਮੁੱਚੇ ਭਾਈਚਾਰੇ ਅਤੇ ਦਾਨੀ ਸੱਜਣਾ ਦੇ ਵਡਮੁੱਲੇ ਸਹਿਯੋਗ ਨਾਲ ਵਾਧਾ ਕਰਦੇ ਹੋਏ ਇਸਨੂੰ ਇਕ ਵਿਸ਼ਾਲ ਬੂਟੇ ਦੇ ਤੌਰ 'ਤੇ ਸਥਾਪਤ ਕੀਤਾ ਜਾਵੇਗਾ। ਇਸ ਵਾਰ 10 ਲੋੜਵੰਦ ਪਰਿਵਾਰਾਂ ਨੂੰ ਮਹੀਨੇ ਦਾ ਰਾਸ਼ਨ ਮੁਹਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਨਿਸ਼ਕਾਮ ਭਾਵਨਾ ਨਾਲ ਸੇਵਾ ਕਰਨ ਨਾਲ ਜੋ ਮਾਨਸਿਕ ਸਤੁੰਸ਼ਟੀ ਹਾਸਲ ਹੁੰਦੀ ਹੈ ਉਹ ਹੋਰ ਕਿਧਰੇ ਵੀ ਨਹੀਂ ਮਿਲ ਸਕਦੀ। ਇਸ ਮੌਕੇ ਕੌਂਸਲ ਦੇ ਸਰਪ੍ਰਸਤ ਦਰਸ਼ਨ ਸਿੰਘ ਉੱਭੀ, ਪ੍ਰਿਤਪਾਲ ਸਿੰਘ ਮਣਕੂ, ਸੱਗੂ ਬ੍ਰਾਦਰੀ ਦੇ ਪ੍ਰਧਾਨ ਜਸਵੰਤ ਸਿੰਘ ਸੱਗੂ, ਜੇ. ਸੀ. ਆਈ. ਦੇ ਸਾਬਕਾ ਪ੍ਰਧਾਨ ਸਤਵਿੰਦਰ ਸਿੰਘ ਸੱਗੂ, ਗੁਰਦੁਆਰਾ ਵਿਸ਼ਵਕਰਮਾਂ ਮੰਦਰ ਦੇ ਪ੍ਰਧਾਨ ਦਰਸ਼ਨ ਸਿੰਘ ਸੱਗੂ, ਮਹਿੰਦਰਪਾਲ ਸਿੰਘ ਕਲਸੀ, ਗੁਰਦਿਆਲ ਸਿੰਘ ਮਠਾੜੂ ਅਤੇ ਸੁਰਿਦੰਰ ਸਿੰਘ ਮੂਧਨ ਸਮੇਤ ਹੋਰ ਸਖਸ਼ੀਅਤਾਂ ਮੌਜੂਦ ਸਨ।
No comments:
Post a Comment