www.sabblok.blogspot.com
ਇਸਲਾਮਾਬਾਦ, 21 ਅਕਤੂਬਰ (ਏਜੰਸੀ) - ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਨਿਯੰਤਰਣ ਰੇਖਾ 'ਤੇ ਭਾਰਤੀ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਗੋਲਾਬਾਰੀ ਕਾਰਨ ਉਸ ਦੇ 2 ਨਾਗਰਿਕ ਮਾਰੇ ਗਏ ਹਨ। ਪਾਕਿਸਤਾਨ ਦੇ ਪੰਜਾਬ ਰੇਜਰਸ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਸੁਰੱਖਿਆ ਦਸਤਿਆਂ ਵੱਲੋਂ ਕੀਤੀ ਗਈ ਗੋਲਾਬਾਰੀ ਕਾਰਨ ਸਿਆਲਕੋਟ ਸੈਕਟਰ ਦੇ ਸਰਹੱਦੀ ਖੇਤਰ 'ਚ 2 ਨਾਗਰਿਕ ਮਾਰੇ ਹਨ ਪ੍ਰੰਤੂ ਇਹ ਘਟਨਾ ਕਦੋਂ ਵਾਪਰੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਪੰਜਾਬ ਰੇਜਰਸ ਦੇ ਬੁਲਾਰੇ ਨੇ ਰੇਡੀਓ ਪਾਕਿਸਤਾਨ ਨੂੰ ਦੱਸਿਆ ਕਿ ਰੇਜਰਸ ਨੇ ਵੀ ਭਾਰਤੀ ਗੋਲਾਬਾਰੀ ਦਾ ਢੁੱਕਵਾਂ ਜਵਾਬ ਦਿੱਤਾ। ਰਿਪੋਰਟ 'ਚ ਇਹ ਵੀ ਕਿਹਾ ਗਿਆ ਹੈ ਕਿ ਕਈ ਪਸ਼ੂ ਵੀ ਮਾਰੇ ਗਏ ਹਨ ਤੇ ਕਈ ਘਰ ਵੀ ਢਹਿ ਢੇਰੀ ਹੋ ਗਏ ਹਨ। ਜੰਗਬੰਦੀ ਦਾ ਸਮਝੌਤਾ ਕੀਤੇ ਜਾਣ ਦੇ ਬਾਵਜੂਦ ਬੀਤੇ 2 ਮਹੀਨਿਆਂ ਤੋਂ ਨਿਯੰਤਰਣ ਰੇਖਾ 'ਤੇ ਤਣਾਅ ਪੂਰਨ ਸਥਿਤੀ ਬਣੀ ਹੋਈ ਹੈ। ਦੋਵਾਂ ਧਿਰਾਂ ਵੱਲੋਂ ਗੋਲੀਬੰਦੀ ਦੀ ਉਲੰਘਣਾ ਨਾ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਜਵਾਬੀ ਕਾਰਵਾਈ ਕਰਨ ਦੀ ਵੀ ਗੱਲ ਆਖੀ ਜਾ ਰਹੀ ਹੈ।
No comments:
Post a Comment