jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 9 October 2013

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਜਿਆ ਅਲੌਕਿਕ ਨਗਰ ਕੀਰਤਨ

www.sabblok.blogspot.com
 *ਹਵਾਈ ਜਹਾਜ਼ ਰਾਹੀਂ ਕੀਤੀ ਫੁੱਲਾਂ ਦੀ ਵਰਖਾ
amrtt 
ਅੰਮ੍ਰਿਤਸਰ (ਬਿਊਰੋ)- ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਟਾਫ, ਸ਼ਹਿਰ ਦੀਆਂ ਵੱਖ-ਵੱਖ ਬੈਂਡ ਪਾਰਟੀਆਂ, ਧਾਰਮਿਕ ਸਭਾ-ਸੁਸਾਇਟੀਆਂ, ਟਕਸਾਲਾਂ, ਸ਼ਬਦੀ ਜਥੇ, ਗੱਤਕਾ ਪਾਰਟੀਆਂ ਅਤੇ ਗੁਰੂ ਜਸ ਗਾਇਨ ਕਰਦੀਆਂ ਪੈਦਲ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ‘ਤੇ ਹਵਾਈ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ। ਸੁੰਦਰ ਫੁੱਲਾਂ ਨਾਲ ਸਜੀ ਹੋਈ ਸੁਨਹਿਰੀ ਪਾਲਕੀ ‘ਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ। ਨਗਰ ਕੀਰਤਨ ਦੁਪਹਿਰ 12.30 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ, ਜੋ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਸੱਟੀ ਬਾਜ਼ਾਰ, ਕੱਟੜਾ ਆਹਲੂਵਾਲੀਆ, ਚੌਕ ਘੰਟਾਘਰ, ਬਾਜ਼ਾਰ ਮਾਈ ਸੇਵਾ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਬਾਜ਼ਾਰ ਬਾਂਸਾਂ, ਚੌਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਚੌਕ ਢਾਬ ਬਸਤੀ ਰਾਮ, ਚੌਕ ਲਛਮਣਸਰ, ਚੌਕ ਮੋਨੀ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਚੌਕ ਪਰਾਗਦਾਸ ਅਤੇ ਸ੍ਰੀ ਗੁਰੁ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ‘ਚ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਅਤੇ ਬਿਕਰਮ ਸਿੰਘ ਕੋਟਲਾ, ਸ਼੍ਰੋਮਣੀ ਕਮੇਟੀ ਦੇ ਐਡੀ. ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਰਣਜੀਤ ਸਿੰਘ, ਮੀਤ ਸਕੱਤਰ ਗੁਰਚਰਨ ਸਿੰਘ ਘਰਿੰਡਾ, ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਜਤਿੰਦਰ ਸਿੰਘ, ਚੀਫ ਅਕਾਊਂਟੈਂਟ ਹਰਿੰਦਰਪਾਲ ਸਿੰਘ ਅਤੇ ਸਤਿੰਦਰ ਸਿੰਘ, ਇੰਚਾਰਜ ਪ੍ਰੋ. ਸੁਖਦੇਵ ਸਿੰਘ, ਪਰਮਜੀਤ ਸਿੰਘਸਾਬਕਾ ਮੀਤ ਸਕੱਤਰ ਅਜਾਇਬ ਸਿੰਘ, ਪਬਲੀਸਿਟੀ ਵਿਭਾਗ ਦੇ ਸੁਪਰਵਾਈਜ਼ਰ ਇੰਦਰ ਮੋਹਨ ਸਿੰਘ ਅਨਜਾਣ, ਸਹਾਇਕ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਸਭਾ ਸੁਸਾਇਟੀਆਂ ਵਲੋਂ ਅਨੂਪ ਸਿੰਘ ਵਿਰਦੀ, ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਸਾਬਕਾ ਕੌਂਸਲਰ ਕੰਵਲਨੈਣ ਸਿੰਘ ਗੁੱਲੂ, ਅਜਾਇਬ ਸਿੰਘ ਸਕੱਤਰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ, ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਡੀ. ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਪੁਰਬ ਨੂੰ ਸਮਰਪਿਤ 9 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਵੇਰੇ 8.30 ਤੋਂ 12.00 ਵਜੇ ਤਕ ਸੁੰਦਰ ਜਲੌਅ ਸਜਾਏ ਜਾਣਗੇ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਰਾ ਦਿਨ ਧਾਰਮਿਕ ਦੀਵਾਨ ਸਜਣਗੇ, ਜਿਸ ‘ਚ ਨਾਮਵਰ ਰਾਗੀ, ਢਾਡੀ ਜਥੇ ਅਤੇ ਪ੍ਰਸਿੱਧ ਵਿਦਵਾਨ ਇਲਾਹੀ ਬਾਣੀ ਦੇ ਕੀਰਤਨ, ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਾਉਣਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਮਨਮੋਹਕ ਆਤਿਸ਼ਬਾਜ਼ੀ ਚਲਾਈ ਜਾਵੇਗੀ। ਇਸੇ ਦਿਨ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ, ਅੰਮ੍ਰਿਤ ਅਭਿਲਾਖੀ ਤਿਆਰ ਬਰ ਤਿਆਰ ਹੋ ਕੇ ਸਮੇਂ ਸਿਰ ਪੁੱਜਣ ਦੀ ਖੇਚਲ ਕਰਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾਘਰ ਵਿਖੇ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰਕਾਸ਼ਿਤ ਸਿੱਖ ਧਰਮ, ਗੁਰਮਤਿ ਅਤੇ ਇਤਿਹਾਸ ਨਾਲ ਸਬੰਧਤ ਪੁਸਤਕਾਂ ਦੀ ਪ੍ਰਦਰਸ਼ਨੀ ਲੱਗੇਗੀ, ਜੋ 9 ਅਕਤੂਬਰ ਤਕ ਜਾਰੀ ਰਹੇਗੀ।
ਅੰਮ੍ਰਿਤਸਰ (ਜ. ਬ.)- ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ ਮੌਕੇ ਨਿਕਲੇ ਨਗਰ ਕੀਰਤਨ ਦਾ ਛੱਤੀ ਖੂਹੀ ਵਿਖੇ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ. ਇੰਦਰਬੀਰ ਸਿੰਘ ਬੁਲਾਰੀਆ ਵਿਧਾਇਕ ਹਲਕਾ ਦੱਖਣੀ ਅਤੇ ਹਲਕੇ ਦੀਆਂ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਹਾਜ਼ਰੀ ਭਰੀ। ਇਸ ਮੌਕੇ ਬੁਲਾਰੀਆ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਪ੍ਰੇਰਨਾ ਦਿੰਦਿਆਂ ਗੁਰਬਾਣੀ ਦੇ ਆਸ਼ੇ ਅਨੁਸਾਰ ਜੀਵਨ ਜਿਊਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਣੀ ਕਿਰਤ ਕਮਾਈ ਵਿਚੋਂ ਮਾਨਵਤਾ ਅਤੇ ਖਾਸ ਕਰਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਪ੍ਰਮਾਤਮਾ ਦੀ ਕ੍ਰਿਪਾ ਦੇ ਪਾਤਰ ਬਣ ਸਕੀਏ।

No comments: