www.sabblok.blogspot.com
ਜਲੰਧਰ,-ਪੀਪਲਜ਼ ਪਾਰਟੀ ਆਫ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਕੈਬਨਿਟ ਦੀ ਮੀਟਿੰਗ ਵਿਚ ਖੁਰਾਕ ਅਤੇ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਮੀਡੀਆ ਸਲਾਹਕਾਰਾਂ ਅਤੇ ਵਪਾਰਿਕ ਬੋਰਡਾਂ ਦੇ ਚੇਅਰਮੈਨਾਂ ਨੂੰ ਕੈਬਨਿਟ ਵਜ਼ੀਰ ਦਾ ਦਰਜਾ ਦੇਣ ਦੇ ਮੁੱਦੇ ‘ਤੇ ਕੀਤੇ ਗਏ ਇਤਰਾਜ਼ਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਮੰਤਰੀਆਂ ਨੂੰ ਕੈਰੋਂ ਦੀ ਹਮਾਇਤ ਕਰਨੀ ਚਾਹੀਦੀ ਹੈ।
ਜਲੰਧਰ,-ਪੀਪਲਜ਼ ਪਾਰਟੀ ਆਫ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਕੈਬਨਿਟ ਦੀ ਮੀਟਿੰਗ ਵਿਚ ਖੁਰਾਕ ਅਤੇ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਮੀਡੀਆ ਸਲਾਹਕਾਰਾਂ ਅਤੇ ਵਪਾਰਿਕ ਬੋਰਡਾਂ ਦੇ ਚੇਅਰਮੈਨਾਂ ਨੂੰ ਕੈਬਨਿਟ ਵਜ਼ੀਰ ਦਾ ਦਰਜਾ ਦੇਣ ਦੇ ਮੁੱਦੇ ‘ਤੇ ਕੀਤੇ ਗਏ ਇਤਰਾਜ਼ਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਮੰਤਰੀਆਂ ਨੂੰ ਕੈਰੋਂ ਦੀ ਹਮਾਇਤ ਕਰਨੀ ਚਾਹੀਦੀ ਹੈ।
ਅੱਜ ਇਥੇ ਪਾਰਟੀ ਆਗੂ ਡਾ. ਨਵਜੋਤ ਸਿੰਘ ਦਾਹੀਆ ਦੀ ਕੋਠੀ ‘ਤੇ ਅਖਬਾਰੀ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੈਰੋਂ ਦੀ ਈਮਾਨਦਾਰੀ ਪ੍ਰਤੀ ਉਨ੍ਹਾਂ ਨੂੰ ਕੋਈ ਸ਼ੱਕ ਨਹੀਂ ਹੈ। ਉਹ ਮਹਿਕਮੇ ਦਾ ਕੰਮ ਪਾਰਦਰਸ਼ੀ ਢੰਗ ਨਾਲ ਕਰ ਰਹੇ ਹਨ। ਕੈਰੋਂ ਨਾਲ ਉਨ੍ਹਾਂ ਦੇ ਰਾਜਸੀ ਮਤਭੇਦ ਹੋ ਸਕਦੇ ਹਨ ਪਰ ਉਨ੍ਹਾਂ ਨੇ ਕਦੇ ਵੀ ਜਾਇਜ਼ ਗੱਲਾਂ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਨੇ ਸਭ ਨੂੰ ਕੈਬਨਿਟ ਦਰਜਾ ਦੇਣ ਨੂੰ ਰਾਜਸੀ ਭ੍ਰਿਸ਼ਟਾਚਾਰ ਦੀ ਕਾਰਵਾਈ ਕਰਾਰ ਦਿੱਤਾ ਹੈ।
ਪੀਪਲਜ਼ ਪਾਰਟੀ ਆਫ ਪੰਜਾਬ ਦੇ ਪ੍ਰਧਾਨ ਨੇ ਕਿਹਾ ਕਿ ਮੰਤਰੀਆਂ ਦਾ ਦਰਜਾ ਪੰਜਾਬ ਵਿਚ ਘੱਟ ਰਿਹਾ ਹੈ ਕਿਉਂਕਿ ਜੇਕਰ ਹਰ ਕਿਸੇ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਤਾਂ ਮੰਤਰੀਆਂ ਨੂੰ ਕਿਹੜਾ ਪੁੱਛੇਗਾ? ਮੰਤਰੀ ਲੋਕਾਂ ਵਲੋਂ ਚੁਣੇ ਗਏ ਹੁੰਦੇ ਹਨ ਅਤੇ ਸਰਕਾਰੀ ਰਾਜ਼ ਖੁਫੀਆ ਰੱਖਣ ਦੀ ਕਸਮ ਖਾ ਕੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨੇ ‘ਤੇ ਵਾਧੂ ਬੋਝ ਪਾਉਣਾ ਸਹੀ ਨਹੀਂ ਹੋਵੇਗਾ। ਉਹ ਤਾਂ ਮੁੱਖ ਪਾਰਲੀਮਾਨੀ ਸਕੱਤਰ ਰੱਖਣ ਦੇ ਹੱਕ ਵਿਚ ਵੀ ਨਹੀਂ ਹਨ।
ਉਨ੍ਹਾਂ ਕਿਹਾ ਕਿ ਬਠਿੰਡਾ ਵਿਚ ਅਕਾਲੀ ਦਲ ਦੇ ਜ਼ਿਲਾ ਮੀਤ ਪ੍ਰਧਾਨ ਦੇ ਘਰੋਂ 6 ਗੈਂਗਸਟਰ ਕਾਬੂ ਕੀਤੇ ਗਏ ਹਨ। ਉਨ੍ਹਾਂ ਵਿਚੋਂ ਇਕ ਨੇ ਤਾਂ ਪਾਰਟੀ ਦੇ ਉਮੀਦਵਾਰ ‘ਤੇ ਗੋਲੀਆਂ ਚਲਾਈਆਂ ਸਨ। ਹੁਣ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਇਸ ਮਾਮਲੇ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿਉਂਕਿ ਇਕ ਗੈਂਗਸਟਰ ਨੇ ਫੜੇ ਜਾਣ ‘ਤੇ ਸਿੱਖਿਆ ਮੰਤਰੀ ਦੇ ਡਰਾਈਵਰ ਨੂੰ ਫੋਨ ਕੀਤਾ ਸੀ।
ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਲੋਕ ਸਭਾ ਚੋਣਾਂ ਸਮੁੱਚੀ ਵਿਰੋਧੀ ਧਿਰ ਇਕਮੁੱਠ ਹੋ ਕੇ ਲੜੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਇਸ ਦਾ ਲਾਭ ਅਕਾਲੀ ਦਲ ਨੂੰ ਮਿਲੇਗਾ। ਬਠਿੰਡਾ ਵਿਚ ਵੀ ਮਜ਼ਬੂਤ ਉਮੀਦਵਾਰ ਨੂੰ ਕਾਂਗਰਸ ਨੂੰ ਸਮਰਥਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਉਹ ਅਰਵਿੰਦ ਕੇਜਰੀਵਾਲ ਦੀ ਪਾਰਟੀ ਨੂੰ ਅਖਲਾਕੀ ਹਮਾਇਤ ਦੇਣਗੇ।
ਪੀਪਲਜ਼ ਪਾਰਟੀ ਆਫ ਪੰਜਾਬ ਦੇ ਆਗੂ ਨੇ ਕਿਹਾ ਕਿ ਰਾਜਨੀਤੀ ਵਿਚ ਅਪਰਾਧੀਕਰਨ ਵਧ ਰਿਹਾ ਹੈ। ਪੰਜਾਬ ਵਿਚ ਰੇਤ, ਬੱਜਰੀ, ਸ਼ਰਾਬ ਦੇ ਠੇਕਿਆਂ ਅਤੇ ਟਰਾਂਸਪੋਰਟ ਦੇ ਕਾਰੋਬਾਰ ‘ਤੇ ਸਿਆਸਤਦਾਨਾਂ ਦਾ ਕਬਜ਼ਾ ਹੈ। ਉਨ੍ਹਾਂ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਲੋਂ ਪੰਜਾਬ ਵਿਚ ਟੈਕਸਾਂ ਦਾ ਹਿੱਸਾ 1.26 ਫੀਸਦੀ ਤੋਂ ਘਟਾ ਕੇ 1.07 ਕੀਤੇ ਜਾਣ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਰਾਜ ਸਰਕਾਰ ਨੂੰ ਕੇਂਦਰ ਕੋਲ ਇਸ ਵਿਰੁੱਧ ਸਖ਼ਤ ਰੋਸ ਕਰਨਾ ਚਾਹੀਦਾ ਹੈ। ਪ੍ਰੈੱਸ ਕਾਨਫਰੰਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਨਵਜੀਤ ਦਾਹੀਆ, ਕੁਲਦੀਪ ਸਿੰਘ ਚੀਮਾ, ਸੰਤੋਖ ਸਿੰਘ ਰਿਆੜ, ਨੌਜਵਾਨ ਪ੍ਰਧਾਨ ਸੁਰਜੀਤ ਸਿੰਘ ਅਤੇ ਬਲਵੰਤ ਸਿੰਘ ਸ਼ੇਰਗਿੱਲ ਵੀ ਮੌਜੂਦ ਸਨ।




No comments:
Post a Comment