www.sabblok.blogspot.com
300 ਵਿਅਕਤੀਆਂ ਦੀ ਹਾਜ਼ਰੀ ਵਿਚ ਕੀਤਾ ਐਲਾਨ
ਪਟਿਆਲਾ,--ਬੇਅੰਤ ਸਿੰਘ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਵਲੋਂ ਆਪਣੀ ਭੈਣ ਕਮਲਦੀਪ ਕੌਰ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਪਟਿਆਲਾ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰਨ ਦਾ ਐਲਾਨ ਕਰ ਦਿੱਤਾ। ਇਹ ਐਲਾਨ ਕਮਲਦੀਪ ਕੌਰ ਨੇ ਖੁਦ ਬਲਵੰਤ ਸਿੰਘ ਰਾਜੋਆਣਾ ਦਾ ਪੱਤਰ ਪੜ੍ਹ ਕੇ ਇਕ ਨਿੱਜੀ ਹੋਟਲ ਵਿਚ ਬੁਲਾਏ ਗਏ ਪੱਤਰਕਾਰਾਂ ਦੀ ਮੌਜੂਦਗੀ ਵਿਚ ਕੀਤਾ। ਇਸ ਮੌਕੇ 300 ਵਿਅਕਤੀ ਹਾਜ਼ਰ ਸਨ। ਕਮਲਦੀਪ ਕੌਰ ਨੇ ਰਾਜੋਆਣਾ ਵਲੋਂ ਕੇਂਦਰੀ ਜੇਲ ਪਟਿਆਲਾ ਦੀ ਕੋਠੀ ਨੰ. 16 ਵਿਚੋਂ ਭੇਜਿਆ ਪੱਤਰ ਵੀ ਪੜ੍ਹ ਕੇ ਸੁਣਾਇਆ। ਪੱਤਰ ਮੁਤਾਬਕ ਰਾਜੋਆਣਾ ਦਾ ਕਹਿਣਾ ਹੈ ਕਿ ਉਸ ਨੇ ਆਪਣੇ ਕੌਮੀ ਹੱਕ ਅਤੇ ਇਨਸਾਫ ਦੀ ਆਵਾਜ਼ ਨੂੰ ਪੂਰੀ ਦੁਨੀਆ ਤੱਕ ਪਹੁੰਚਾਉਣ ਲਈ ਇਹ ਫੈਸਲਾ ਲਿਆ ਹੈ। ਕਮਲਦੀਪ ਕੌਰ ਬਤੌਰ ਆਜ਼ਾਦ ਉਮੀਦਵਾਰ ਚੋਣ ਲੜੇਗੀ। ਰਾਜੋਆਣਾ ਨੇ ਇਕ ਵਾਰ ਤੋਂ ਕਾਂਗਰਸ ‘ਤੇ ਕਾਫੀ ਜ਼ਿਆਦਾ ਤਿੱਖੇ ਵਾਰ ਕੀਤੇ ਅਤੇ ਕਿਹਾ ਕਿ ਪਟਿਆਲਾ ਲੋਕ ਸਭਾ ਸੀਟ ਤੋਂ ਪਿਛਲੇ 15 ਸਾਲਾਂ ਤੋਂ ਮੋਤੀ ਮਹਿਲ ਪਰਿਵਾਰ ਹੀ ਕਾਬਜ਼ ਹੈ ਅਤੇ ਮੋਤੀ ਮਹਿਲ ਹਮੇਸ਼ਾ ਹੀ ਪੰਥ ਵਿਰੋਧੀ ਰਿਹਾ ਹੈ। ਇਸ ਤੋਂ ਬਾਅਦ ਕਮਲਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਨ ਖਾਲਸਾ ਪੰਥ ਤੋਂ ਆਸ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਵਲੋਂ ਕੀਤੀ ਅਪੀਲ ਨੂੰ ਮਨਜ਼ੂਰ ਕਰਨਗੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਬਲਵੰਤ ਸਿੰਘ ਰਾਜੋਆਣਾ ਵਲੋਂ ਜਿਹੜੇ ਦਿਸ਼ਾ-ਨਿਰਦੇਸ਼ ਮਿਲਦੇ ਰਹਿਣਗੇ, ਉਹ ਉਨ੍ਹਾਂ ਮੁਤਾਬਕ ਹੀ ਕੰਮ ਕਰੇਗੀ। ਕਮਲਦੀਪ ਕੌਰ ਨੇ ਕਿਹਾ ਕਿ ਉਹ ਆਪਣੀ ਕੌਮ ਨੂੰ ਇਨਸਾਫ ਦਿਵਾਉਣ ਲਈ ਵੋਟ ਨੂੰ ਹਥਿਆਰ ਦੇ ਤੌਰ ‘ਤੇ ਵਰਤਣਗੇ।

No comments:
Post a Comment