www.sabblok.blogspot.com
ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੈਮੀਨਾਰ ਦੀ ਪ੍ਰਧਾਨਗੀ ਕਰਦੇ ਹੋਏ |
ਖੇਤਰੀ ਪ੍ਰਤੀਨਿੱਧ
ਮੁਹਾਲੀ, 28 ਅਕਤੂਬਰ
ਪੰਜਾਬ ਦੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸਕੂਲ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਿੱਤਾਮੁਖੀ ਸਿੱਖਿਆ ਦੀ ਲੋੜ ’ਤੇ ਜ਼ੋਰ ਦਿੱਤਾ। ਸਿੱਖਿਆ ਮੰਤਰੀ ਅੱਜ ਇੱਥੇ ਸਰਕਾਰੀ ਕਾਲਜ ਫੇਜ਼-6 ਵਿੱਚ ‘ਰਾਸ਼ਟਰੀ ਉਚਤਰ ਸਿੱਖਿਆ ਅਭਿਆਨ’ (ਰੁਸਾ) ਉੱਤੇ ਕਰਵਾਏ ਗਏ ਸੂਬਾਈ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਸੈਮੀਨਾਰ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਤੇ ਪੰਜਾਬ ਭਰ ਦੇ ਕਾਲਜਾਂ ਦੇ ਪ੍ਰਿੰਸੀਪਲਾਂ ਨੇ ਸ਼ਿਰਕਤ ਕੀਤੀ।
ਮਲੂਕਾ ਨੇ ਕਿਹਾ ਕਿ ਭਵਿੱਖ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਸਰਕਾਰੀ ਕਾਲਜ ਖੋਲ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰੀ ਕਾਲਜਾਂ ਦੇ ਬੁਨਿਆਦੀ ਢਾਂਚੇ ’ਤੇ 150 ਕਰੋੜ ਰੁਪਏ ਖ਼ਰਚੇ ਜਾਣਗੇ। ਇਨ੍ਹਾਂ ’ਚੋਂ ਸਰਕਾਰ ਨੇ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਸੈਮੀਨਾਰ ਵਿੱਚ ਪੁੱਜੇ ਸਮੂਹ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਆਖਿਆ ਕਿ ਉਹ ਆਪੋ-ਆਪਣੇ ਕਾਲਜਾਂ ਵਿੱਚ ਸਫ਼ਾਈ ਤੇ ਵਾਤਾਵਰਨ ਦੀ ਸਵੱਛਤਾ ਲਈ ਵੱਧ ਤੋਂ ਵੱਧ ਪੌਦੇ ਲਾਉਣ ਲਈ ਆਖਿਆ। ਉਨ੍ਹਾਂ ਆਖਿਆ ਕਿ ਕਾਲਜਾਂ ਵਿੱਚ ਅਨੁਸ਼ਾਸਨ ਕਾਇਮ ਰੱਖ ਕੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ’ਤੇ ਜ਼ੋਰ ਦਿੱਤਾ ਜਾਵੇ। ਮੰਤਰੀ ਨੇ ਕਿਹਾ ਕਿ ਸਰਕਾਰੀ ਕਾਲਜਾਂ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਜਾਵੇਗਾ ਜੋ ਕਾਲਜਾਂ ਦਾ ਨਿਰੀਖਣ ਕਰੇਗੀ ਅਤੇ ਕਮੇਟੀ ਦੀ ਰਿਪੋਰਟ ਮੁਤਾਬਕ ਹਰੇਕ ਖੇਤਰ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਨਕਦ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੇ ਕਾਲਜਾਂ ਵਿੱਚ ‘ਰਾਸ਼ਟਰੀ ਉਚਤਰ ਸਿੱਖਿਆ ਅਭਿਆਨ’ ਨੂੰ ਸੁਹਿਰਦਤਾ ਨਾਲ ਲਾਗੂ ਕਰੇਗੀ ਅਤੇ ਇਸ ਮਿਸ਼ਨ ਲਈ ਸਾਰੇ ਟੀਚੇ ਪੂਰੇ ਕੀਤੇ ਜਾਣਗੇ। ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਰੋਸ਼ਨ ਸੁੰਕਾਰੀਆ ਨੇ ਕਿਹਾ ਕਿ ਸੈਮੀਨਾਰ ਦਾ ਮੁੱਖ ਮੰਤਵ ਯੂਨੀਵਰਸਿਟੀ ਅਤੇ ਕਾਲਜਾਂ ਦੇ ਮੁਖੀਆਂ ਨੂੰ ਰੁਸਾ ਬਾਰੇ ਜਾਣਕਾਰੀ ਦੇਣਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਰੁਸਾ ਮਿਸ਼ਨ ਤਹਿਤ ਪਹਿਲੀ ਵਾਰ ਦੇਸ਼ ਵਿੱਚ ਉਚੇਰੀ ਵਿੱਦਿਆ ਲਈ 22 ਹਜ਼ਾਰ 500 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।
ਰੁਸਾ ਦਾ ਮੁੱਖ ਮੰਤਵ 21ਵੀਂ ਸਦੀ ਵਿੱਚ ਆਪਣੇ ਦੇਸ਼ ਨੂੰ ਵਿੱਦਿਆ ਪੱਖੋਂ ਮੋਹਰੀ ਦੇਸ਼ਾਂ ਦੇ ਮੁਕਾਬਲੇ ਵਿੱਚ ਲਿਆਉਣਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਮਨਿੰਦਰ ਸਿੰਘ ਹੁੰਦਲ, ਸਰਕਾਰੀ ਕਾਲਜ ਕਪੂਰਥਲਾ ਦੀ ਪ੍ਰਿੰਸੀਪਲ ਮੀਨਾ ਮਲਹੋਤਰਾ ਉਚੇਰੀ ਸਿੱਖਿਆ ਪੰਜਾਬ ਦੇ ਵਿਸ਼ੇਸ਼ ਸਕੱਤਰ ਅਤੇ ਡੀ.ਪੀ.ਆਈ ਕਾਲਜਿਜ਼ ਜੀ.ਐੱਸ ਘੁੰਮਣ, ਸਰਕਾਰੀ ਕਾਲਜ ਮੁਹਾਲੀ ਦੀ ਪ੍ਰਿੰਸੀਪਲ ਡਾ. ਪਵਿੰਦਰ ਕੌਰ, ਵਾਇਸ ਪ੍ਰਿੰਸੀਪਲ ਅਸ਼ੋਕ ਅਰੋੜਾ, ਮੀਡੀਆ ਇੰਚਾਰਜ ਪ੍ਰੋ. ਮੇਹਰ ਸਿੰਘ ਮੱਲੀ, ਮੁਹੰਮਦ ਰਫ਼ੀ ਅਤੇ ਹੋਰ ਵੱਖ-ਵੱਖ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਸਮੇਤ ਹੋਰਨਾਂ ਨੇ ਵੀ ਸੰਬੋਧਨ ਕੀਤਾ।

No comments:
Post a Comment