ਨਵੀਂ ਦਿੱਲੀ, 4 ਅਕਤੂਬਰ (ਏਜੰਸੀ)- ਸੁਪਰੀਮ ਕੋਰਟ ਨੇ ਸਾਫ ਕੀਤਾ ਹੈ ਕਿ 1984 'ਚ ਸਿੱਖ ਵਿਰੋਧੀ ਦੰਗਿਆਂ ਦੌਰਾਨ 6 ਵਿਅਕਤੀਆਂ ਦੀ ਹੱਤਿਆ ਦੇ ਦੋਸ਼ 'ਚ ਕਾਂਗਰਸ ਆਗੂ ਸੱਜਣ ਕੁਮਾਰ ਅਤੇ ਹੋਰ ਦੋਸ਼ੀਆਂ ਦੇ ਦੋਸ਼ ਖਤਮ ਕਰਨ ਦੀ ਅਰਜ਼ੀ ਲੰਬਿਤ ਹੋਣ ਦੇ ਦੌਰਾਨ ਉਨ੍ਹਾਂ ਦੇ ਖਿਲਾਫ ਮੁਕੱਦਮਾ ਚੱਲਦਾ ਰਹੇਗਾ। ਬੈਂਚ ਨੇ ਕਿਹਾ ਹੈ ਕਿ ਉਹ ਮੁਕੱਦਮੇ ਦੀ ਕਾਰਵਾਈ 'ਤੇ ਰੋਕ ਨਹੀਂ ਲਗਾ ਰਹੇ ਹਨ। ਅਦਾਲਤ ਨੇ ਮਾਮਲੇ ਦੀ ਸੁਣਵਾਈ 28 ਅਕਤੂਬਰ ਤੱਕ ਟਾਲ ਦਿੱਤੀ ਹੈ।