www.sabblok.blogspot.com
ਗੜ੍ਹਦੀਵਾਲਾ--ਨਜ਼ਦੀਕੀ ਪਿੰਡ ਰਮਦਾਸਪੁਰ ਵਿਖੇ ਪਿੰਡ ਵਾਸੀਆਂ ਤੇ ਕਾਂਗਰਸੀ ਵਰਕਰਾਂ ਦਾ ਇਕ ਇਕੱਠ ਹੋਇਆ, ਜਿਸ ਵਿਚ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਰਾਜ ਮੰਤਰੀ ਸੰਤੋਸ਼ ਚੌਧਰੀ ਅਤੇ ਵਿਧਾਨ ਸਭਾ ਹਲਕਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ‘ਤੇ ਸੰਤੋਸ਼ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਲਈ ਅਨੇਕਾਂ ਫੰਡ ਤੇ ਗ੍ਰਾਂਟਾਂ ਭੇਜੀਆਂ ਜਾ ਰਹੀਆਂ ਹਨ, ਲੇਕਿਨ ਪੰਜਾਬ ਸਰਕਾਰ ਇਨ੍ਹਾਂ ਫੰਡਾਂ ਦਾ ਦੁਰਉਪਯੋਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਕਾਰਨ ਅੱਜ ਹਰ ਵਰਗ ਦੇ ਲੋਕ ਇਸ ਸਰਕਾਰ ਤੋਂ ਦੁਖੀ ਤੇ ਪ੍ਰੇਸ਼ਾਨ ਹਨ। ਸਰਕਾਰ ਨੇ ਖਜ਼ਾਨਾ ਖਾਲੀ ਹੋਣ ਦਾ ਬਹਾਨਾ ਬਣਾ ਕੇ ਜਨਤਾ ‘ਤੇ ਕਰੋੜਾਂ ਰੁਪਏ ਦੇ ਟੈਕਸਾਂ ਦਾ ਬੋਝ ਪਾ ਦਿੱਤਾ ਹੈ, ਜਿਸ ਨਾਲ ਜਨਤਾ ਵਿਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਸੰਤੋਸ਼ ਚੌਧਰੀ ਨੇ ਇਸ ਮੌਕੇ ‘ਤੇ ਪਿੰਡ ਰਮਦਾਸਪੁਰ ਨੂੰ ਇਕ ਮ੍ਰਿਤਕ ਦੇਹ ਰੱਖਣ ਵਾਲਾ ਫ੍ਰਿਜ਼ਰ ਦੇਣ ਦਾ ਐਲਾਨ ਕੀਤਾ। ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਚੋਣਾਂ ਦੌਰਾਨ ਕੀਤੇ ਗਏ ਕਿਸੇ ਵੀ ਵਾਅਦੇ ਨੂੰ ਪੰਜਾਬ ਸਰਕਾਰ ਨੇ ਪੂਰਾ ਨਹੀਂ ਕੀਤਾ। ਬਜ਼ੁਰਗ ਬੁਢਾਪਾ ਪੈਨਸ਼ਨ ਅਤੇ ਮੁਲਾਜ਼ਮ ਤਨਖਾਹਾਂ ਨੂੰ ਤਰਸ ਰਹੇ ਹਨ। ਇਸ ਮੌਕੇ ‘ਤੇ ਸਰਪੰਚ ਮਨਦੀਪ ਕੌਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ, ਕੁਲਵਿੰਦਰ ਸਿੰਘ, ਅਜੀਤ ਸਿੰਘ ਢੱਟ, ਪੰਚ ਪਰਮਜੀਤ ਕੌਰ, ਪੰਚ ਸਤਨਾਮ ਸਿੰਘ, ਪੰਚ ਤਰਲੋਕ ਸਿੰਘ, ਪੰਚ ਰਾਜਵਿੰਦਰ ਕੌਰ, ਸ਼ਾਮ ਲਾਲ, ਮਾਸਟਰ ਅਮਰੀਕ ਸਿੰਘ, ਸਰਪੰਚ ਕਰਮਜੀਤ ਸਿੰਘ ਆਦਿ ਸਮੇਤ ਭਾਰੀ ਗਿਣਤ ਵਿਚ ਲੋਕ ਹਾਜ਼ਰ ਸਨ। ਇਸ ਮੌਕੇ ਕੇਂਦਰੀ ਮੰਤਰੀ ਸੰਤੋਸ਼ ਚੌਧਰੀ, ਵਿਧਾਇਕ ਸੰਗਤ ਸਿੰਘ ਗਿਲਜੀਆਂ ਤੇ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।
No comments:
Post a Comment