jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday, 2 October 2013

ਪੰਜਾਬ ਇਲੈਕਟ੍ਰਾਨਿਕ ਹਾਰਡਵੇਅਰ ਅਤੇ ਐਗਰੋ ਫੂਡ ਪ੍ਰੋਸੈਸਿੰਗ ਯੂਨਿਟਾਂ ਦੀ ਸਥਾਪਨਾ ਨੂੰ ਪਹਿਲ ਦੇਣ ਲਈ ਤਿਆਰ-ਸੁਖਬੀਰ ਸਿੰਘ ਬਾਦਲ

www.sabblok.blogspot.com

ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਉੱਦਮੀਆਂ ਲਈ ਇਲੈਕਟ੍ਰਾਨਿਕ ਹਾਰਡਵੇਅਰ ਅਤੇ ਐਗਰੋ ਫੂਡ ਪ੍ਰੋਸੈਸਿੰਗ ਯੂਨਿਟਾਂ ਦੀ ਸਥਾਪਨਾ ਨੰੂ ਪਹਿਲ ਦੇਣ ਲਈ ਤਿਆਰ ਹੈ | ਅੱਜ ਇੱਥੇ ਪੰਜਾਬ ਸਰਕਾਰ ਵੱਲੋਂ ਪ੍ਰੋਗਰੈਸਿਵ ਪੰਜਾਬ ਸੰਮੇਲਨ ਜੋ ਕਿ 9 ਅਤੇ 10 ਦਸੰਬਰ ਨੰੂ ਚੰਡੀਗੜ੍ਹ ਵਿਖੇ ਹੋਵੇਗਾ ਦੇ ਪੜਾਅ ਤਹਿਤ ਉਘੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਨਿਵੇਸ਼ਕਾਂ ਲਈ ਵੱਡੀਆਂ ਰਿਆਇਤਾਂ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਉਨ੍ਹਾਂ ਨੰੂ ਵੈਟ ਅਤੇ ਕੇਂਦਰੀ ਸੇਲ ਟੈਕਸ ਵਿਚ ਛੋਟ ਦਿੱਤੀ ਗਈ ਹੈ | ਸਰਕਾਰ ਇਲੈਕਟ੍ਰਾਨਿਕ ਹਾਰਡਵੇਅਰ ਅਤੇ ਐਗਰੋ ਫੂਡ ਪ੍ਰੋਸੈਸਿੰਗ ਯੂਨਿਟਾਂ ਦੀ ਸਥਾਪਨਾ ਤੋਂ ਇਲਾਵਾ ਕੁਝ ਹੋਰ ਖੇਤਰਾਂ ਨੂੰ ਪਹਿਲ ਦੇਵੇਗੀ | ਇਸ ਮੌਕੇ ਇੰਡੀਆ ਇਲੈਕਟ੍ਰਾਨਿਕਸ ਐਾਡ ਸੈਮੀਕੰਡਕਟਰਜ਼ ਐਸੋਸੀਏਸ਼ਨ ਦੇ ਪ੍ਰਤੀਨਿਧ ਸੰਜੀਵ ਕੇਸਕਰ ਵੱਲੋਂ ਦਿੱਤੇ ਸੁਝਾਅ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜੀਤਗੜ੍ਹ ਵਿਖੇ ਇਨਕਿਉਬੇਸ਼ਨ ਸੈਂਟਰ ਸਥਾਪਤ ਕਰਨ ਲਈ ਤਿਆਰ ਹੈ, ਜਿਸ ਵਿਚ ਛੋਟੇ ਉਦਮੀਆਂ ਨੰੂ ਬਿਜਲੀ ਯੰਤਰਾਂ ਅਤੇ ਸੈਮੀਕੰਡਕਟਰਾਂ ਨੰੂ ਵਿਕਸਤ ਕਰਨ ਦਾ ਮੌਕਾ ਮਿਲੇਗਾ | ਇਕ ਹੋਰ ਅਹਿਮ ਫ਼ੈਸਲੇ ਵਿਚ ਸ: ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਾਫ਼ਟਵੇਅਰ ਤਕਨਾਲੋਜੀ ਪਾਰਕ ਆਫ਼ ਇੰਡੀਆ ਦੇ ਸਾਬਕਾ ਮੁਖੀ ਬੀ. ਵੀ. ਨਾਇਡੂ ਦੀ ਅਗਵਾਈ ਵਿਚ ਇਕ ਟਾਸਕ ਫੋਰਸ ਕਾਇਮ ਕੀਤੀ ਜਾਵੇਗੀ ਜੋ ਕਿ ਅਜੀਤਗੜ੍ਹ ਨੰੂ ਨਾਲੇਜ ਹੱਬ ਵਜੋਂ ਵਿਕਸਤ ਕਰੇਗੀ | ਜ਼ਿਕਰਯੋਗ ਹੈ ਕਿ ਕਰਨਾਟਕ ਸਰਕਾਰ ਵੱਲੋਂ ਨਿਵੇਸ਼ ਅਤੇ ਰੁਜ਼ਗਾਰ ਦੇ 2020 ਤੱਕ ਦੇ ਟੀਚਿਆਂ ਦੀ ਪ੍ਰਾਪਤੀ ਕਾਇਮ ਕੀਤੀ ਟਾਸਕ ਫੋਰਸ ਵਿਚ ਵੀ ਸ੍ਰੀ ਨਾਇਡੂ ਸ਼ਾਮਿਲ ਹਨ | ਇਸ ਮੌਕੇ ਇਕ ਪੇਸ਼ਕਾਰੀ ਰਾਹੀਂ ਉੱਪ ਮੁੱਖ ਮੰਤਰੀ ਨੇ ਦੱਸਿਆ ਕਿ ਵਪਾਰ ਕਰਨ ਲਈ ਪੰਜਾਬ ਦੇਸ਼ ਦਾ ਸਭ ਤੋਂ ਬੇਹਤਰੀਨ ਸੂਬਾ ਹੈ | ਪੰਜਾਬ ਸਰਕਾਰ ਵੱਲੋਂ ਨਿਵੇਸ਼ਕਾਂ ਨਾਲ ਤਾਲਮੇਲ ਲਈ ਉੱਚ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਈ ਬੇਲੋੜੀਆਂ ਮਨਜ਼ੂਰੀਆਂ ਲੈਣ ਦਾ ਕੰਮ ਖ਼ਤਮ ਕਰ ਦਿੱਤਾ ਗਿਆ ਹੈ | ਇਸ ਮੌਕੇ ਉਦਯੋਗ ਮੰਤਰੀ ਮਦਨ ਮੋਹਨ ਮਿੱਤਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਟ੍ਰਾਈਡੈਂਟ ਗਰੁੱਪ ਦੇ ਮੁਖੀ ਰਜਿੰਦਰ ਗੁਪਤਾ, ਸਿਸਕੋ ਦੇ ਡਾਇਰੈਕਟਰ ਹਰੀਸ਼ ਕਿ੍ਸ਼ਨਨ, ਰੇਵਾ ਦੇ ਸੰਦੀਪ ਮੈਣੀ, ਲੈਂਕੋ ਇੰਫਰਾਸਟ੍ਰਕਚਰ ਦੇ ਐਮ. ਸੀ. ਐਸ. ਰੈਡੀ, ਜੀ. ਐਮ. ਆਰ. ਇੰਫਰਾਸਟ੍ਰਕਚਰ ਦੇ ਵੀ ਰਾਜਾ, ਟੈਕਨੀਕਲਰ ਦੇ ਸੁਨੀਲ ਭਸੀਨ, ਮੁੱਖ ਸੰਸਦੀ ਸਕੱਤਰ ਐਨ. ਕੇ. ਸ਼ਰਮਾ, ਮੁੱਖ ਸਕੱਤਰ ਰਾਕੇਸ਼ ਸਿੰਘ, ਪੀ. ਐਸ. ਔਜਲਾ, ਕਰਨ ਅਵਤਾਰ ਸਿੰਘ, ਵੇਣੂ ਪ੍ਰਸ਼ਾਦ ਅਤੇ ਡੀ. ਕੇ. ਤਿਵਾੜੀ ਹਾਜ਼ਰ ਸਨ | ਬੇਂਗਲੁਰੂ ਵਿਖੇ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਨੇਕਾਂ ਕੰਪਨੀਆਂ ਵੱਲੋਂ ਉਨ੍ਹਾਂ ਨੰੂ ਅਜੀਤਗੜ੍ਹ ਦੀ ਨਾਲੇਜ ਸਿਟੀ, ਮੁੱਲਾਂਪੁਰ ਵਿਖੇ ਮੈਡੀਸਿਟੀ ਤੇ ਐਜੂਸਿਟੀ ਵਿਖੇ ਨਿਵੇਸ਼ ਕਰਨ ਦਾ ਭਰੋਸਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤਿੰਨਾਂ ਪ੍ਰਾਜੈਕਟਾਂ ਲਈ ਕ੍ਰਮਵਾਰ 1600 ਏਕੜ, 2000 ਏਕੜ ਅਤੇ 300 ਏਕੜ ਜ਼ਮੀਨ ਪਹਿਲਾਂ ਹੀ ਰਾਖਵੀਂ ਰੱਖੀ ਗਈ ਹੈ |

No comments: