jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 9 October 2013

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇ-ਅਦਬੀ ਦੀ ਸ਼੍ਰੀ ਅਕਾਲ ਤਖਤ ਵਲੋਂ ਨਿੰਦਾ

www.sabblok.blogspot.com
jathedar
ਅੰਮ੍ਰਿਤਸਰ-ਆਂਧਰਾ ਪ੍ਰਦੇਸ਼ ਦੇ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇ-ਅਦਬੀ ਦੇ ਮਾਮਲੇ ਦੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਨੇ ਸੂਬੇ ਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣੇ ਸੂਬੇ ‘ਚ ਘੱਟ ਗਿਣਤੀ ਦੇ ਲੋਕਾਂ ਦਾ ਖਾਸ ਧਿਆਨ ਰੱਖੇ।
ਜ਼ਿਕਰਯੋਗ ਹੈ ਕਿ ਤੇਲੰਗਾਨਾ ਦੇ ਵੱਖਰਾ ਸੂਬਾ ਬਣਨ ਦੇ ਮਾਮਲੇ ‘ਚ ਜਿੱਥੇ ਆਂਧਰਾ ਪ੍ਰਦੇਸ਼ ਇਸ ਸਮੇਂ ਅੱਗ ‘ਚ ਸੜ ਰਿਹਾ ਹੈ, ਉੱਥੇ ਇਸ ਵਿਰੋਧ ਦੀ ਅੱਗ ‘ਚ ਸੂਬੇ ‘ਚ ਕੁਝ ਸ਼ਰਾਰਤੀ ਤੱਤਾਂ ਨੇ ਇਕ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਇਆ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ-ਅਦਬੀ ਵੀ ਕੀਤੀ। ਇਸ ਸੰਬੰਧੀ ਜੱਥੇਦਾਰ ਨੇ ਆਂਧਰਾ ਪ੍ਰਦੇਸ਼ ਦੀ ਸੂਬਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਕਿਹਾ ਹੈ ਕਿ ਆਂਧਰਾ ਪ੍ਰਦੇਸ਼ ਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੂਬੇ ‘ਚ ਸਿੱਖਾਂ ਦੇ ਨਾਲ-ਨਾਲ ਘੱਟ ਗਿਣਤੀ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਇਸ ਘਟਨਾ ਸੰਬੰਧੀ ਪੂਰੇ ਸਿੱਖ ਭਾਈਚਾਰੇ ‘ਚ ਰੋਸ ਦੀ ਲਹਿਰ ਹੈ ਅਤੇ ਇਸ ਮਾਮਲੇ ਸੰਬੰਧੀ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ।

No comments: