jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 14 October 2013

ਸਿੱਖਿਆ ਮੰਤਰੀ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ 'ਚ ਸ਼ਾਮਿਲ ਕਰਨ ਦੀ ਮੰਗ ਨਾਲ ਸਹਿਮਤ ਤੇ ਇਸ ਸਬੰਧੀ ਕੇਸ ਤਿਆਰ ਕਰਕੇ ਮੁੱਖ ਮੰਤਰੀ ਨੂੰ ਭੇਜਣਗੇ

www.sabblok.blogspot.com

ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦਾ ਵਫਦ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਤੇ ਸੂਬਾ ਸਕੱਤਰ ਐਨ. ਐਨ. ਸੈਣੀ ਦੀ ਅਗਵਾਈ 'ਚ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਮਿਲਿਆ | ਮੀਟਿੰਗ 'ਚ ਯੂਨੀਅਨ ਆਗੂਆਂ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ 484 ਏਡਿਡ ਸਕੂਲਾਂ ਵਿਚ ਇਕ ਵੀ ਅਧਿਆਪਕ ਦੀ ਭਰਤੀ ਨਹੀਂ ਕੀਤੀ ਗਈ, ਜਿਸ ਕਾਰਨ ਏਡਿਡ ਸਕੂਲਾਂ 'ਚ ਅਧਿਆਪਕਾਂ ਦੀ ਕਮੀ ਕਾਰਨ ਏਡਿਡ ਸਕੂਲਾਂ ਦੀ ਹਾਲਤ ਬੁਹਤ ਖਰਾਬ ਹੈ | ਉਨ੍ਹਾਂ ਕਿਹਾ ਕਿ ਸਰਕਾਰ ਏਡਿਡ ਸਕੂਲਾਂ ਦੇ ਸਟਾਫ ਨੂੰ ਸਰਕਾਰੀ ਸਕੂਲਾਂ 'ਚ ਸ਼ਿਫਟ ਕਰੇ | ਸਿੱਖਿਆ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ 'ਚ ਸ਼ਾਮਿਲ ਕਰਨ ਦੀ ਮੰਗ ਨਾਲ ਸਹਿਮਤ ਹਨ ਤੇ ਇਸ ਸਬੰਧੀ ਕੇਸ ਤਿਆਰ ਕਰਕੇ ਮੁੱਖ ਮੰਤਰੀ ਨੂੰ ਭੇਜਣਗੇ | ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਹਰਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਕੋਲ ਏਡਿਡ ਸਕੂਲਾਂ ਦੇ ਸਟਾਫ ਨੂੰ 5ਵੇਂ ਤਨਖਾਹ ਕਮਿਸ਼ਨ ਅਨੁਸਾਰ ਸੋਧਿਆ ਹੋਇਆ ਮੈਡੀਕਲ ਤੇ ਮਕਾਨ ਕਿਰਾਇਆ ਭੱਤਾ ਦਿੱਤਾ ਜਾਵੇ, ਕੰਮ ਕਰਦੇ ਏਡਿਡ ਸਟਾਫ ਦੀ ਬੀ. ਟੀ. ਦੀ ਰਾਸ਼ੀ ਅਤੇ ਅਕਤੂਬਰ 2013 ਤੋਂ ਮਾਰਚ 2014 ਤੱਕ ਦਾ ਤਨਖਾਹ ਬਜਟ ਜਾਰੀ ਕਰਨ ਤੇ ਹੋਰ ਮੰਗਾਂ ਰੱਖੀਆਂ, ਜਿਸ ਨੂੰ ਸਿੱਖਿਆ ਮੰਤਰੀ ਵੱਲੋਂ ਹੱਲ ਕਰਨ ਦਾ ਭਰੋਸਾ ਦਿੱਤਾ ਹੈ | ਯੁੂਨੀਅਨ ਦੇ ਵਫਦ 'ਚ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ, ਸਕੱਤਰ ਐਨ. ਐਨ. ਸੈਣੀ, ਪ੍ਰੈੱਸ ਸਕੱਤਰ ਹਰਦੀਪ ਸਿੰਘ ਢੀਂਡਸਾ ਤੋਂ ਇਲਾਵਾ ਸ਼ਰਨਜੀਤ ਸਿੰਘ ਪ੍ਰਧਾਨ ਮੁਹਾਲੀ, ਦਲਜੀਤ ਸਿੰਘ ਖਰੜ, ਯਾਦਵਿੰਦਰ ਕੁਮਾਰ ਕੁਰਾਲੀ, ਅਰਵਿੰਦਰ ਬੈਂਸ ਪ੍ਰਧਾਨ ਜਲੰਧਰ, ਰਾਜ ਕੁਮਾਰ ਮਿਸ਼ਰਾ ਪ੍ਰਧਾਨ ਅੰਮਿ੍ਤਸਰ, ਅਨਿਲ ਭਾਰਤੀ ਪਟਿਆਲਾ, ਧਰਮਿੰਦਰ ਕੁਮਾਰ ਕੁਰਾਲੀ ਅਤੇ ਜਲਵੰਤ ਸਿੰਘ ਅੰਮਿ੍ਤਸਰ ਆਦਿ ਆਗੂ ਵੀ ਹਾਜ਼ਰ ਸਨ | ਜਦਕਿ ਸਰਕਾਰੀ ਤੌਰ 'ਤੇ ਇਸ ਮੀਟਿੰਗ ਵਿਚ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਤੋਂ ਇਲਾਵਾ ਸਿੱਖਿਆ ਸਕੱਤਰ ਅੰਜਲੀ ਭਾਂਵੜਾ, ਡੀ. ਪੀ. ਆਈ. (ਸ. ਸ) ਕਮਲ ਗਰਗ ਅਤੇ ਡੀ. ਪੀ. ਆਈ. (ਐਲੀਮੈਂਟਰੀ ਸਿੱਖਿਆ) ਸ੍ਰੀਮਤੀ ਦਰਸ਼ਨ ਕੌਰ ਸਿੱਧੂ ਵੀ ਹਾਜ਼ਰ ਸਨ

No comments: