jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 12 October 2013

ਕਾਂਗਰਸ ਦਿੰਦੀ ਹੈ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਦਖਲ ਮੁੱਖ ਮੰਤਰੀ

www.sabblok.blogspot.com


ਸੰਗਤ ਦਰਸ਼ਨ ਦੌਰਾਨ ਪਿੰਡ ਪੰਨੀਵਾਲਾ ਵਿਚ ਸੰਬੋਧਨ ਕਰਦੇ ਮੁੱਖ ਮੰਤਰੀ ਸ੍ਰ: ਪਰਕਾਸ਼ ਸਿੰਘ ਬਾਦਲ । (ਤਸਵੀਰ: ਗੁਰੂਸਰੀਆ)




ਕਾਂਗਰਸ ਦਿੰਦੀ ਹੈ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਦਖਲ ਮੁੱਖ ਮੰਤਰੀ

ਸਰਨਾ ਨੂੰ ਦੱਸਿਆ ਕਾਂਗਰਸ ਦੀ ਬੀ ਟੀਮ

ਕਾਂਗਰਸ ਆਪਣੀ ਸੌੜੀ ਰਾਜਨੀਤੀ ਨਾਲ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲਾ ਰਹੀ ਹੈ

 ਸੇਮ ਮਾਰੇ ਇਲਾਕੇ ਵਿਚ ਮੱਛੀ ਪਾਲਣ ਨੂੰ ਉਤਸਾਹਤ ਕਰਨ ਦਾ ਫੈਸਲਾ

ਲੰਬੀ/ਮਲੋਟ(ਰਾਜਵਿੰਦਰਪਾਲ ਗਿੱਲ/ਮਿੰਟੂ ਗੁਰੂਸਰੀਆ): ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ  ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣਾ ਕਾਂਗਰਸ ਦੀ ਪੁਰਾਣੀ ਰਵਾਇਤ ਰਹੀ ਹੈ ਅਤੇ ਇਹ ਪਾਰਟੀ ਕਦੇ ਸਿੱਧੇ ਅਤੇ ਕਦੇ ਅਸਿੱਧੇ ਤੌਰ ਤੇ ਅਜਿਹੀ ਦਖਲਅੰਦਾਜੀ ਕਰਦੀ ਹੈ। ਆਪਣੇ ਲੰਬੀ ਵਿਧਾਨ ਸਭਾ ਹਲਕੇ ਵਿਚ ਸੰਗਤ ਦਰਸ਼ਨ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਆਪਣੀ ਸੌੜੇ ਸਿਆਸੀ ਹਿੱਤਾਂ ਖਾਤਰ ਸਿੱਖਾਂ ਦੇ ਮਸਲਿਆਂ ਵਿਚ ਦਖਲਅੰਦਾਜੀ ਕਰਨ ਤੋਂ ਗੁਰੇਜ ਨਹੀਂ ਕਰਦੀ ਹੈ। ਦਿੱਲੀ ਦੇ ਆਗੂ ਸ੍ਰੀ ਪਰਮਜੀਤ ਸਿੰਘ ਸਰਨਾ ਦੇ ਨਜਦੀਕੀ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਖਿਲਾਫ ਕਰਵਾਏ ਕੇਸ ਦੇ ਮੁੱਦੇ 'ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਸਰਨਾ ਨੂੰ ਕਾਂਗਰਸ ਦੀ ਬੀ ਟੀਮ ਦੱਸਦਿਆਂ ਕਿਹਾ ਕਿ ਸ੍ਰੀ ਅਕਾਲ ਤੱਖਤ ਸਾਹਿਬ ਦੀ ਸਰਵਉੱਚਤਾ ਨੂੰ ਸਾਰੇ ਸਿੱਖ ਸਵਿਕਾਰ ਕਰਦੇ ਹਨ ਅਤੇ ਇਸ ਸਬੰਧੀ ਸ਼ੰਕੇ ਖੜੇ ਕਰਨ ਵਾਲੇ ਪੰਥ ਦੋਖੀ ਹਨ ਜੋ ਕਿ ਕਾਂਗਰਸ ਦੀ ਚਾਲਾਂ ਵਿਚ ਆ ਕੇ ਪੰਥ ਨਾਲ ਘਾਤ ਕਰ ਰਹੇ ਹਨ। ਉਨਾਂ ਕਿਹਾ ਕਿ ਕਾਂਗਰਸ ਪਰਦੇ ਪਿੱਛੇ ਰਹਿ ਕੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਦਖਲ ਦਿੰਦੀ ਰਹਿੰਦੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਇਹ ਦਖਲ ਅੰਦਾਜੀ ਬਿਲਕੁਲ ਸਹਿਣ ਨਹੀਂ ਕਰੇਗਾ। ਉਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦਾ ਹੁਕਮ ਤਾਂ ਮਹਾਰਾਜਾ ਰਣਜੀਤ ਸਿੰਘ ਨੇ ਵੀ ਨਹੀਂ ਮੋੜਿਆਂ ਸੀ। ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਆਪਣੀ ਸੌੜੀ ਸਿਆਸੀ ਰਾਜਨੀਤੀ ਨਾਲ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ 'ਤੇ ਤੁਲੀ ਹੋਈ ਹੈ ਅਤੇ ਉਸ ਦਾ ਸਮਾਜਿਕ ਸਰੋਕਾਰਾਂ ਨਾਲ ਕੋਈ ਵਾਸਤਾ ਹੋਣਾ ਤਾਂ ਦੂਰ ਦੀ ਗੱਲ ਸਗੋਂ ਸਮਾਜ ਦਾ ਘਾਣ ਕਰ ਰਹੀ ਹੈ। ਸ: ਬਾਦਲ ਨੇ ਪੱਤਰਕਾਰਾਂ ਵੱਲੋਂ ਸੰਗਰੂਰ ਵਿਖੇ ਪੀ.ਜੀ.ਆਈ. ਸੈਟੇਲਾਈਟ ਕੇਂਦਰ ਦੇ ਨੀਂਹ ਪੱਥਰ ਰੱਖਣ ਮੌਕੇ ਸ੍ਰੀ ਰਾਹੁਲ ਗਾਂਧੀ ਦੇ ਪਹੁੰਚਣ ਸਬੰਧੀ ਪੁੱਛੇ ਗਏ ਸਵਾਲ ਦੇ ਸਬੰਧ ਵਿਚ ਆਖਿਆ ਕਿ ਇਸ ਹਸਪਤਾਲ ਲਈ ਜ਼ਮੀਨ ਪੰਜਾਬ ਸਰਕਾਰ ਨੇ ਦਿੱਤੀ ਹੈ ਅਤੇ ਇਸ ਲਈ ਪ੍ਰਵਾਨਗੀ ਵੀ ਉਨਾਂ ਨੇ ਆਪਣੀ ਜੱਦੋ ਜਹਿਦ ਨਾਲ ਦਿਵਾਈ ਹੈ, ਪਰ ਕਾਂਗਰਸ ਨੇ ਇਸ ਦੇ ਨੀਂਹਪੱਥਰ ਦੇ ਸਬੰਧ ਵਿਚ ਗੰਦੀ ਰਾਜਨੀਤੀ ਕੀਤੀ ਹੈ ਅਤੇ ਸੰਘਵਾਦ ਦੀ ਭਾਵਨਾ ਨੂੰ ਨੁਕਸਾਨ ਪਹੁੰਚਾਇਆ ਹੈ। ਕਾਂਗਰਸ ਨੇ ਕੋਈ ਪਹਿਲੀ ਵਾਰ ਅਜਿਹਾ ਨਹੀਂ ਕੀਤਾ ਹੈ ਸਗੋਂ ਜਦੋਂ ਵੀ ਇਸ ਨੂੰ ਮੌਕਾ ਮਿਲਿਆ ਇਸ ਨੇ ਰਾਜਾਂ ਦੇ ਅਧਿਕਾਰਾਂ ਉਪਰ ਹਮਲਾ ਕੀਤਾ ਹੈ, ਜਿਸਦਾ ਮੁਲਕ ਦੇ ਸੰਘੀ ਢਾਂਚੇ ਤੇ ਦੂਰਗਾਮੀ ਪ੍ਰਭਾਵ ਪਵੇਗਾ। ਰਾਜ ਵਿਚ ਝੋਨੇ ਦੀ ਖਰੀਦ ਦੇ ਸਬੰਧ ਵਿਚ 'ਨਵਾਂ ਜ਼ਮਾਨਾ' ਪ੍ਰਤੀਨਿਧੀ ਦੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿਚੋਂ ਝੋਨੇ ਦਾ ਇਕ ਇਕ ਦਾਣਾ ਹਰ ਕੀਮਤ ਉੱਤੇ ਚੁਕਿਆ ਜਾਵੇਗਾ ਅਤੇ ਇਸਦਾ ਭੁਗਤਾਨ ਵੀ ਕਿਸਾਨਾਂ ਨੂੰ ਨਾਲੋ ਨਾਲ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਬਕਾਇਦਾ ਖੇਡ ਨੀਤੀ ਬਣਾ ਕੇ ਲਾਗੂ ਕੀਤੀ ਹੈ ਅਤੇ ਖਿਡਾਰੀਆਂ ਨੂੰ ਨੌਕਰੀਆਂ ਦੇ ਕੇ ਖੇਡਾਂ ਨੂੰ ਉਤਸਾਹਿਤ ਕੀਤਾ ਹੈ। ਵੱਖ ਵੱਖ ਪਿੰਡਾਂ ਵਿਚ ਸੰਗਤ ਦਰਸ਼ਨ ਦੌਰਾਨ ਉਨਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਖੇਤੀ ਵਿਭਿੰਨਤਾ ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਕਣਕ ਅਤੇ ਝੋਨੇ ਦਾ ਫਸਲੀ ਚੱਕਰ ਆਪਣਾ ਵੇਲਾ ਵਿਹਾ ਚੁੱਕਾ ਹੈ ਅਤੇ ਹੁਣ ਇਹ ਫਸਲਾਂ ਲਾਹੇਵੰਦ ਨਹੀਂ ਰਹੀਆਂ ਜਿਸ ਕਰਕੇ ਕਿਸਾਨਾਂ ਨੂੰ ਮੱਕੀ, ਬਾਸਮਤੀ, ਦਾਲਾਂ, ਤੇਲ ਬੀਜਾਂ ਆਦਿ ਵਰਗੀਆਂ ਬਦਲਵੀਆਂ ਫਸਲਾਂ ਅਤੇ ਖੇਤੀ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ। ਉਨਾਂ ਨੇ ਪਾਪੂਲਰ ਅਤੇ ਸਫੈਦੇ ਲਗਾਉਣ ਲਈ ਬੂਟਿਆਂ ਦੀ ਲਵਾਈ ਤੱਕ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤੇ ਜਾਣ ਦਾ ਐਲਾਣ ਕੀਤਾ। ਇਸੇ ਤਰਾਂ ਹੀ ਉਨਾਂ ਨੇ ਖਾਸ ਕਰਕੇ ਮੱਛੀ ਪਾਲਣ 'ਤੇ ਵੀ ਜ਼ੋਰ ਦਿੱਤਾ। ਉਨਾਂ ਕਿਹਾ ਕਿ ਜਿਹੜੇ ਕਿਸਾਨ ਮੱਛੀ ਪਾਲਣਾ ਸ਼ੁਰੂ ਕਰਨਾ ਚਾਹੁੰਦੇ ਹਨ ਉਨਾਂ ਦਾ ਮੱਛੀ ਪਾਲਣ ਉੱਤੇ ਆਉਣ ਵਾਲਾ ਇਕ ਸਾਲ ਦਾ ਖਰਚਾ ਰਾਜ ਸਰਕਾਰ ਕਰੇਗੀ। ਇਸ ਦੌਰਾਨ ਪਿੰਡ ਕਰਮ ਪੱਟੀ ਵਿਚ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਦੋ ਦਰਜਨ ਦੇ ਕਰੀਬ ਪਰਿਵਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਉਨਾਂ ਨੂੰ ਸਿਰੋਪਾਓ ਭੇਂਟ ਕੀਤਾ ਅਤੇ ਕਿਹਾ ਕਿ ਉਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਸ: ਬਾਦਲ ਨੇ ਕਿਹਾ ਕਿ ਸੇਮ ਕਾਰਨ ਇਸ ਇਲਾਕੇ ਦਾ ਵੱਡਾ ਨੁਕਸਾਨ ਹੋਇਆ ਹੈ ਜਿਸ ਦੇ ਹੱਲ ਲਈ ਰਾਜ ਸਰਕਾਰ ਨੇ ਇਕ ਵਿਆਪਕ ਯੋਜਨਾ ਬਣਾਈ ਹੈ। ਉਨਾਂ ਕਿਹਾ ਕਿ ਰਾਜ ਸਰਕਾਰ ਨੇ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਇਕ ਨੀਤੀ ਬਣਾਈ ਹੋਈ ਹੈ ਜਿਸ ਨੂੰ ਪੜਾਅਵਾਰ ਲਾਗੂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਦਿਹਾਤੀ ਸੜਕਾਂ ਦੀ ਮੁਰਮੰਤ ਲਈ ਇਸ ਸਾਲ 1700 ਕਰੋੜ ਰੁਪਏ ਖਰਚੇ ਜਾ ਰਹੇ ਹਨ।  ਇਸ ਦੌਰਾਨ ਮੁੱਖ ਮੰਤਰੀ ਨੇ ਅੱਜ ਪਿੰਡ ਕਰਮ ਪੱਟੀ, ਰੱਤਾ ਟਿੱਬਾ, ਮੋਹਲਾਂ, ਪੰਨੀਵਾਲਾ, ਅਸਪਾਲਾਂ, ਭਗਵਾਨਪੁਰਾ, ਬੁਰਜ ਸਿੱਧਵਾਂ, ਕਬਰਵਾਲਾ ਆਦਿ ਪਿੰਡਾਂ ਵਿਚ ਸੰਗਤ ਦਰਸ਼ਨ ਸਮਾਗਮਾਂ ਮੌਕੇ ਲੋਕ ਮਸਲੇ ਸੁਣ ਕੇ ਮੌਕੇ ਤੇ ਉਨਾਂ ਦਾ ਨਬੇੜਾ ਕਰਦਿਆਂ ਗ੍ਰਾਂਟਾ ਜਾਰੀ ਕਰਨ ਦੇ ਹੁਕਮ ਦਿੱਤੇ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਮਲੋਟ ਦੇ ਵਿਧਾਇਕ ਸ: ਹਰਪ੍ਰੀਤ ਸਿੰਘ ਕੋਟਭਾਈ, ਮੁੱਖ ਮੰਤਰੀ ਦੇ ਵਿਸ਼ੇਸ ਪ੍ਰਮੁੱਖ ਸਕੱਤਰ ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ, ਐਸ.ਜੀ.ਪੀ.ਸੀ. ਮੈਂਬਰ ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ, ਬਸੰਤ ਸਿੰਘ ਕੰਗ, ਅਜੀਤਪਾਲ ਕੰਗ ਬਲਾਕ ਸੰਮਤੀ ਮੈਂਬਰ, ਨਿੱਪੀ ਔਲਖ ਚੇਅਰਮੈਨ, ਧੀਰ ਸਮਾਘ, ਲੱਪੀ ਈਨਾ ਖੇੜਾ, ਬੌਬੀ ਕੰਗ, ਕੁਲਬੀਰ ਕੋਟਭਾਈ ਆਦਿ ਹਾਜ਼ਰ ਸਨ।

No comments: