www.sabblok.blogspot.com
ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਿਜ਼ੋਰਮ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਵੀ. ਐਸ. ਸੰਪਤ ਨੇ ਇਨ੍ਹਾਂ ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਦੀ ਤਰੀਕਾਂ ਦਾ ਐਲਾਨ ਕੀਤਾ। ਚੋਣ ਕਮਿਸ਼ਨ ਦੇ ਇਸ ਐਲਾਨ ਤੋਂ ਬਾਅਦ ਸਾਰੇ ਸੂਬਿਆਂ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਨ੍ਹਾਂ ਪੰਜ ਸੂਬਿਆਂ ਵਿਚ ਕੁਲ 11 ਕਰੋੜ ਮਤਦਾਤਾ ਹਨ ਅਤੇ 630 ਵਿਧਾਨ ਸਭਾ ਸੀਟਾਂ ਹਨ। ਚੋਣਾਂ ਲਈ ਇਕ ਲੱਖ 30 ਹਜ਼ਾਰ ਪੋਲਿੰਗ ਬੂਥ ਬਣਾਏ ਜਾਣਗੇ। ਛੱਤੀਸਗੜ੍ਹ ਵਿਚ ਦੋ ਗੇੜਾਂ ਵਿਚ ਵੋਟਾਂ ਪੈਣਗੀਆਂ। ਪਹਿਲੇ ਗੇੜ ਦੀਆਂ ਵੋਟਾਂ 11 ਨਵੰਬਰ ਨੂੰ ਤੇ ਦੂਜੇ ਗੇੜ ਦੀਆਂ ਵੋਟਾਂ 19 ਨਵੰਬਰ ਨੂੰ ਪੈਣਗੀਆਂ। ਮੱਧ ਪ੍ਰਦੇਸ਼ ਵਿਚ 25 ਨਵੰਬਰ ਨੂੰ ਵੋਟਾਂ ਪੈਣਗੀਆਂ ਜਦੋਂਕਿ ਰਾਜਸਥਾਨ ਵਿਚ 1 ਦਸੰਬਰ ਅਤੇ ਦਿੱਲੀ ਅਤੇ ਮਿਜ਼ੋਰਮ ਵਿਚ 4 ਦਸੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਕੀਤੀ ਜਾਵੇਗੀ।
ਦਿੱਲੀ ਵਿਚ ਇਸ ਸਮੇਂ ਕਾਂਗਰਸ ਦੀ ਸਰਕਾਰ ਹੈ ਅਤੇ ਸ਼ੀਲਾ ਦੀਕਸ਼ਿਤ ਮੁੱਖ ਮੰਤਰੀ ਹੈ। ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਚ ਭਾਜਪਾ ਦੀ ਸਰਕਾਰ ਹੈ ਜਦੋਂਕਿ ਰਾਜਸਥਾਨ ਵਿਚ ਵੀ ਕਾਂਗਰਸ ਹੀ ਸੱਤਾ ‘ਤੇ ਕਾਬਜ਼ ਹੈ। ਇਨ੍ਹਾਂ ਚੋਣਾਂ ਨੂੰ ਆਉਾਂਦੀਆਂ ਲੋਕ ਸਭਾ ਚੋਣਾਂ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਹੈ। ਮੋਦੀ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਇਨ੍ਹਾਂ ਸਾਰੀਆਂ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਚੋਟੀ ਦਾ ਜ਼ੋਰ ਲਗਾਏਗੀ ਜਦੋਂਕਿ ਕਾਂਗਰਸ ਦਾ ਪੂਰਾ ਜ਼ੋਰ ਵੀ ਇਨ੍ਹਾਂ ਚੋਣਾਂ ਨੂੰ ਜਿੱਤਣ ‘ਤੇ ਹੋਵੇਗਾ।

No comments:
Post a Comment