www.sabblok.blogspot.com
ਜਲੰਧਰ/ਗਿੱਦੜਬਾਹਾ – ਯੂਥ ਕਾਂਗਰਸ ਦੇ ਪ੍ਰਧਾਨ ਵਿਕਰਮਜੀਤ ਸਿੰਘ ਚੌਧਰੀ ਵਲੋਂ ਸ਼ੁਰੂ ਕੀਤੀ ਗਈ ਅਧਿਕਾਰ ਯਾਤਰਾ ਦੇ ਗਿੱਦੜਬਾਹਾ ਭਲਕੇ ਪਹੁੰਚਣ ‘ਤੇ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਵਿਧਾਇਕ ਰਾਜਾ ਵੜਿੰਗ ਦੀ ਅਗਵਾਈ ਵਿਚ ਵਰਕਰਾਂ ਨੇ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ‘ਤੇ ਚੌਧਰੀ ਨੇ ਕਿਹਾ ਕਿ ਇਹ ਬੜੇ ਦੁਖ ਦੀ ਗੱਲ ਹੈ ਕਿ ਪੰਜਾਬ ਵਿਚ ਸਭ ਤੋਂ ਵੱਧ ਕੈਂਸਰ ਤੋਂ ਪੀੜਤ ਲੋਕ ਇਸੇ ਵਿਧਾਨ ਸਭਾ ਹਲਕੇ ਦੇ ਹਨ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੂੰ ਰਾਹੁਲ ਗਾਂਧੀ ਦਾ ਧੰਨਵਾਦ ਕਰਨਾ ਚਾਹੀਦਾ ਜਿਨ੍ਹਾਂ ਨੇ ਲੋਕਾਂ ਨੂੰ ਇਸੇ ਬੀਮਾਰੀ ਤੋਂ ਛੁਟਕਾਰਾ ਦਿਲਵਾਉਣ ਲਈ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਦੀ ਮਨਜ਼ੂਰੀ ਦਿਵਾਈ। ਵਿਕਰਮਜੀਤ ਨੇ ਕਿਹਾ ਕਿ ਇਸ ਸਮੇਂ ਪੰਜਾਬ ਦਾ ਸਭ ਤੋਂ ਵੱਡਾ ਕੈਂਸਰ ਖੁਦ ਬਾਦਲ ਪਰਿਵਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਨੂੰ ਇਸ ਬੀਮਾਰੀ ਤੋਂ ਛੁਟਕਾਰਾ ਦਿਵਾਉਣ। ਵਿਕਰਮਜੀਤ ਨੇ ਕਿਹਾ ਕਿ ਯਾਤਰਾ ਦੌਰਾਨ ਹਲਕੇ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੀ ਸ਼ਲਾਘਾ ਕੀਤੀ।
ਇਸ ਮੌਕੇ ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਇਕ ਪਾਸੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੰਨ੍ਹੀ ਛਾਂ ਦਾ ਨਾਅਰਾ ਦੇ ਕੇ ਧੀਆਂ ਦੀ ਗੱਲ ਕਰਦੀ ਹੈ, ਉਧਰ ਦੂਜੇ ਪਾਸੇ ਅਕਾਲੀ ਦਲ ਦੇ ਵਰਕਰਾਂ ਨੂੰ ਨੂੰਹਾਂ-ਧੀਆਂ ਦੀ ਇੱਜ਼ਤ ਨਾਲ ਖੇਡਣ ਦੀ ਪੂਰੀ ਛੋਟ ਦਿੱਤੀ ਹੋਈ ਹੈ। ਇਸ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਛੇਤੀ ਹੀ ਪੰਜਾਬ ਵਿਚ 3200 ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟ ਲਗਾਏ ਜਾ ਰਹੇ ਹਨ ਜਦਕਿ 1000 ਕਰੋੜ ਰੁਪਏ ਦੀ ਲਾਗਤ ਨਾਲ ਸੰਗਰੂਰ ਵਿਚ ਤਿਆਰ ਹੋ ਰਿਹਾ ਕੈਂਸਰ ਹਸਪਤਾਲ ਵੀ ਕਾਂਗਰਸ ਦੀ ਹੀ ਦੇਣ ਹੈ। ਇਸ ਮੌਕੇ ਯੂਥ ਕਾਂਗਰਸ ਦੇ ਪ੍ਰਦੇਸ਼ ਜਨਰਲ ਸਕੱਤਰ ਸੁਖਵਿੰਦਰ ਸਿੰਘ ਡੈਨੀ, ਤਰਨਤਾਰਨ ਵਿਧਾਨ ਸਭਾ ਹਲਕਾ ਦੇ ਪ੍ਰਧਾਨ ਕੁਲਵੀਰ ਸਿੰਘ ਜ਼ੀਰਾ, ਨਰਿੰਦਰ ਸਿੰਘ, ਪਰਮਪਾਲ ਸਿੰਘ ਗੁਰੂਸਰ, ਗੁਰਲਾਲ ਸਿੰਘ ਮੋਤਾ ਅਤੇ ਰਾਕਸੀ ਬਰਾੜ ਤੇ ਹੋਰ ਵੀ ਮੌਜੂਦ ਸਨ।

No comments:
Post a Comment