jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 9 October 2013

ਸੈਟੇਲਾਈਟ ਸੈਂਟਰ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਗਰਮਾਈ

www.sabblok.blogspot.com
ਸੈਟੇਲਾਈਟ ਸੈਂਟਰ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਗਰਮਾਈ 
ਜਲੰਧਰ- ਸੰਗਰੂਰ ਵਿਖੇ ਪੀ. ਜੀ. ਆਈ. ਦੇ ਸੈਟੇਲਾਈਟ ਸੈਂਟਰ ਦੇ ਉਦਘਾਟਨ ਮੌਕੇ ਸੱਦਾ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਬਾਦਲ ਵਲੋਂ ਲਿਖੇ ਗਏ ਪੱਤਰ ਵਿਚ ਬਾਦਲ ਨੇ ਕਿਹਾ ਕਿ ਉਨ੍ਹਾਂ ਇਸ ਪ੍ਰਾਜੈਕਟ ਲਈ ਖੁਦ ਕੋਸ਼ਿਸ਼ ਕੀਤੀ ਹੈ ਅਤੇ ਸੂਬਾ ਸਰਕਾਰ ਨੇ ਇਸ ਹਸਪਤਾਲ ਲਈ 25 ਏਕੜ ਜ਼ਮੀਨ ਵੀ ਦਿੱਤੀ ਹੈ ਪਰ ਕਾਂਗਰਸ ਨੇ ਘਟੀਆ ਰਾਜਨੀਤੀ ਕਰਦੇ ਹੋਏ ਉਨ੍ਹਾਂ ਨੂੰ ਉਦਘਾਟਨ ਮੌਕੇ ਨਹੀਂ ਸੱਦਿਆ। ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਦਲ ਨੇ ਕਿਹਾ ਕਿ ਉਹ ਇਹ ਪੂਰਾ ਮਾਮਲਾ ਪ੍ਰਧਾਨ ਮੰਤਰੀ ਦੇ ਧਿਆਨ ਵਿਚ ਲਿਆ ਰਹੇ ਹਨ। ਬਾਦਲ ਨੇ ਕਿਹਾ ਕਿ ਹਸਪਤਾਲ ਨੂੰ ਲੈ ਕੇ ਕੀਤੀ ਜਾ ਰਹੀ ਰਾਜਨੀਤੀ ਕਾਂਗਰਸ ਦੀ ਕੋਝੀ ਸੋਚ ਦਾ ਸਬੂਤ ਹੈ।  ਬਾਦਲ ਨੇ ਕਿਹਾ ਕਿ ਸਿਹਤ ਦਾ ਮਾਮਲਾ ਸੂਬਾ ਸਰਕਾਰ ਦਾ ਵਿਸ਼ਾ ਹੈ ਪਰ ਇਸ ਮਾਮਲੇ ਵਿਚ ਵੀ ਕੇਂਦਰ ਹੁਣ ਦਖਲਅੰਦਾਜ਼ੀ ਕਰ ਰਿਹਾ ਹੈ ਅਤੇ ਅਜਿਹਾ ਕਰਨਾ ਸੰਘੀ ਢਾਂਚੇ ‘ਤੇ ਪ੍ਰਹਾਰ ਕਰਨ ਦੇ  ਬਰਾਬਰ ਹੈ। ਬਾਦਲ ਨੇ ਕਿਹਾ ਕਿ ਪੰਜਾਬ ਦੇ ਕਾਂਗਰਸੀ ਨੇਤਾ ਸੂਬੇ ਦੀ ਭਲਾਈ ਲਈ ਅਹਿਮ ਪ੍ਰਾਜੈਕਟ ਲਿਆਉਣ ਦੀ ਥਾਂ ਕੇਂਦਰ ਵਲੋਂ ਮਿਲਣ ਵਾਲੇ ਪ੍ਰਾਜੈਕਟਾਂ ਵਿਚ ਰੋੜਾ ਅਟਕਾਉਣ ਵਿਚ ਜੁਟੇ ਹੋਏ ਹਨ। ਬਾਦਲ ਨੇ ਕਿਹਾ ਕਿ ਕਾਂਗਰਸ ਦੇ ਨੇਤਾ ਨਾ ਸਿਰਫ ਕੇਂਦਰ ਤੋਂ ਆਉਣ ਵਾਲੀਆਂ ਗ੍ਰਾਂਟਾਂ ਰੋਕ ਰਹੇ ਹਨ ਬਲਕਿ ਸਮਾਜਿਕ ਤੌਰ ‘ਤੇ ਆਪਣੇ ਆਗੂਆਂ ਨੂੰ ਸਰਕਾਰੀ ਸਮਾਗਮਾਂ ਵਿਚ ਹਿੱਸਾ ਲੈਣ ਤੋਂ ਵੀ ਰੋਕ ਰਹੇ ਹਨ। ਬਾਦਲ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਸੂਬਾ ਵਿਰੋਧੀ ਚਿਹਰਾ ਹੁਣ ਨੰਗਾ ਹੋ ਚੁੱਕਾ ਹੈ।
ਜ਼ਿਕਰਯੋਗ ਹੈ ਕਿ ਕਰੀਬ 500 ਬਿਸਤਰਿਆਂ ਵਾਲੇ ਇਸ ਸੈਂਟਰ ਦਾ ਉਦਘਾਟਨ ਵੀਰਵਾਰ ਨੂੰ ਸਿਹਤ ਮੰਤਰੀ ਗੁਲਾਮ ਨਬੀ ਆਜ਼ਾਦ ਰੱਖਣਗੇ। ਇਸ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਵੀ ਸ਼ਾਮਲ ਰਹਿਣਗੇ। ਇਸ ਪ੍ਰੋਗਰਾਮ ਲਈ ਪੰਜਾਬ ਦੇ ਸਿਹਤ ਮੰਤਰੀ ਸੁਰਜੀਤ ਜਿਆਣੀ ਨੂੰ ਵੀ ਸੱਦਾ ਨਹੀਂ ਦਿੱਤਾ ਗਿਆ ਹੈ। ਲਿਹਾਜ਼ਾ ਇਸ ਪੂਰੇ ਮਾਮਲੇ ‘ਤੇ ਹੁਣ ਰਾਜਨੀਤੀ ਸ਼ੁਰੂ ਹੋ ਗਈ ਹੈ।

No comments: