www.sabblok.blogspot.com
ਮੁਜ਼ੱਫਰਨਗਰ, 21 ਅਕਤੂਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਭੋਪਾ ਪਿੰਡ 'ਚ ਵਿਗਿਆਨ ਵਿਸ਼ੇ ਦੀ ਐਮ. ਏ. ਦੀ ਇਕ ਵਿਦਿਆਰਥਣ ਜਦੋਂ ਆਪਣੇ ਕਾਲਜ ਜਾ ਰਹੀ ਸੀ ਤਾਂ ਉਸ ਨੂੰ ਰਸਤੇ 'ਚੋਂ ਅਗਵਾ ਕਰ ਲਿਆ ਗਿਆ ਤੇ ਕਿਸੇ ਅਣਜਾਣ ਜਗ੍ਹਾ 'ਤੇ ਲਿਜਾ ਕੇ ਦੋ ਵਿਅਕਤੀਆਂ ਵਲੋਂ ਉਸ ਨਾਲ ਜਬਰ ਜਨਾਹ ਕੀਤਾ ਗਿਆ। ਪੁਲਿਸ ਨੇ ਅੱਜ ਦੱਸਿਆ ਕਿ ਬੀਤੇ ਦਿਨ ਸਤਿੰਦਰ ਤੇ ਵਿਨੋਦ ਨੇ ਇਸ ਘਟਨਾ ਦੀ ਵੀਡੀਓ ਵੀ ਬਣਾਈ ਸੀ ਤੇ ਪੀੜ੍ਹਤ ਲੜਕੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਪੁਲਿਸ ਨੇ ਦੱਸਿਆ ਕਿ ਇਸ ਸਬੰਧ 'ਚ ਦੋਵਾਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਸਤਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਨੋਦ ਅਜੇ ਤੱਕ ਫਰਾਰ ਹੈ ਤੇ ਪੀੜ੍ਹਤਾ ਨੂੰ ਡਾਕਟਰੀ ਜਾਂਚ ਲਈ ਭੇਜ ਦਿੱਤਾ ਹੈ।
No comments:
Post a Comment