www.sabblok.blogspot.com
ਨਵਾਂਸ਼ਹਿਰ, 4 ਅਕਤੂਬਰ (ਦੀਦਾਰ ਸਿੰਘ ਸ਼ੇਤਰਾ, ਹਰਮਿੰਦਰ ਸਿੰਘ)-ਪੰਜਾਬ ਦੇ ਮਾਲ ਤੇ ਮੁੜ ਵਸੇਬਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਅਤੇ ਗਾਂਧੀ ਪਰਿਵਾਰ ਵੱਲੋਂ ਜਮਹੂਰੀ ਕਦਰਾਂ-ਕੀਮਤਾਂ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ ਨਾਲ ਦੇਸ਼ ਦੇ ਮਾਣ ਨੂੰ ਵੱਡੀ ਢਾਹ ਲੱਗੀ ਹੈ | ਉਨ੍ਹਾਂ ਕਿਹਾ ਕਿ ਲੋਕ ਯੂ.ਪੀ.ਏ. ਸਰਕਾਰ ਦੇ 10 ਸਾਲਾ ਕੁਸ਼ਾਸਨ ਨੂੰ ਖ਼ਤਮ ਕਰ ਕੇ ਦੇਸ਼ ਅੰਦਰ ਐਨ.ਡੀ.ਏ. ਸਰਕਾਰ ਦੇ ਗਠਨ ਲਈ ਤਤਪਰ ਹੋ ਚੁੱਕੇ ਹਨ | ਉਹ ਅੱਜ ਇਥੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲੇ ਜਾਣ ਉਪਰੰਤ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ | ਇਸ ਤੋਂ ਪਹਿਲਾਂ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਦੀ ਵਧਾਈ ਦਿੰਦਿਆਂ ਸ. ਮਜੀਠੀਆ ਨੇ ਆਸ ਪ੍ਰਗਟਾਈ ਕਿ ਡਾ. ਸੁੱਖੀ ਆਪਣੇ ਜ਼ਿਲ੍ਹੇ ਦੇ ਤੇਜ਼ੀ ਨਾਲ ਸਰਬ ਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ | ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਮਿਲੀ ਇਸ ਨਵੀਂ ਜ਼ਿੰਮੇਵਾਰੀ ਨੂੰ ਸਰਕਾਰ ਅਤੇ ਲੋਕਾਂ ਦਰਮਿਆਨ ਕੜੀ ਵਜੋਂ ਨਿਭਾਉਣਗੇ | ਇਸ ਮੌਕੇ ਪੀ.ਪੀ.ਪੀ. ਨੂੰ ਛੱਡ ਕੇ ਸ੍ਰੋਮਣੀ ਅਕਾਲੀ ਦਲ ਵਿੱਚ ਆਏ ਚੌਧਰੀ ਬਿਮਲ ਕੁਮਾਰ ਚੇਅਰਮੈਨ, ਸ. ਬਲਵੀਰ ਸਿੰਘ ਢਿੱਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ, ਚੌ. ਦੁਰਗੇਸ਼ ਜੰਡੀ ਕੌਮੀ ਮੀਤ ਪ੍ਰਧਾਨ, ਸ. ਦਲਜੀਤ ਸਿੰਘ ਕੌਮੀ ਮੀਤ ਪ੍ਰਧਾਨ, ਚੌਧਰੀ ਪਰਮਵੀਰ ਭਾਟੀਆ ਮੀਤ ਪ੍ਰਧਾਨ ਟਰੱਕ ਯੂਨੀਅਨ ਬਲਾਚੌਰ, ਸ. ਬਲਵੰਤ ਸਿੰਘ ਜੰਡੀ, ਚੌ. ਨੰਦ ਲਾਲ ਮਾਲੇਵਾਲ ਅਤੇ ਕਾਂਗਰਸ ਵਿੱਚੋਂ ਅਕਾਲੀ ਦਲ ਵਿੱਚ ਆਏ ਸੰਦੀਪ ਕੁਮਾਰ ਪੰਚ ਭੂਖੜੀ, ਜਸਪਾਲ ਸਿੰਘ ਪੰਚ ਭੂਖੜੀ, ਮੋਹਣ ਸਿੰਘ ਪੰਚ ਭੂਖੜੀ ਦਾ ਸ. ਮਜੀਠੀਆ ਨੇ ਸਿਰੋਪਾਓ ਦੇ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਚੌ. ਨੰਦ ਲਾਲ ਮੁੱਖ ਸੰਸਦੀ ਸਕੱਤਰ, ਰਣਜੀਤ ਸਿੰਘ ਢਿੱਲੋਂ ਐਮ.ਐਲ.ਏ. ਲੁਧਿਆਣਾ, ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫ਼ੈਡ, ਗੁਰਬਖ਼ਸ਼ ਸਿੰਘ ਖਾਲਸਾ ਮੈਂਬਰ ਐਸ.ਜੀ.ਪੀ.ਸੀ., ਰੇਸ਼ਮ ਸਿੰਘ ਥਿਆੜਾ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਸੰਜੀਵ ਭਾਰਦਵਾਜ ਜ਼ਿਲ੍ਹਾ ਪ੍ਰਧਾਨ ਭਾਜਪਾ, ਡਾ. ਪਰਮਜੀਤ ਸਿੰਘ ਮਾਨ, ਸਤਨਾਮ ਸਿੰਘ ਲਾਦੀਆਂ ਅਤੇ ਸੁਖਦੀਪ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਮੁੱਖ ਸੰਸਦੀ ਸਕੱਤਰ ਸ੍ਰੀ ਹਰਮੀਤ ਸਿੰਘ ਸੰਧੂ ਤੇ ਇੰਦਰਬੀਰ ਸਿੰਘ ਬੁਲਾਰੀਆ, ਭਾਜਪਾ ਆਗੂ ਸੁਦੇਸ਼ ਸ਼ਰਮਾ, ਸੇਠ ਜਸਜੀਤ ਸਿੰਘ ਲਾਲੀ, ਪਰਮਜੀਤ ਸਿੰਘ ਮੀਰਪੁਰ, ਜ਼ਿਲ੍ਹਾ ਪ੍ਰੀਸ਼ਦ ਸ਼ਹੀਦ ਭਗਤ ਸਿੰਘ ਨਗਰ ਦੇ ਉੱਪ ਚੇਅਰਮੈਨ ਸਰਜੀਤ ਸਿੰਘ ਝਿੰਗੜ, ਸੋਹਣ ਲਾਲ ਢੰਡਾ, ਚੌ. ਰਾਮ ਕਿ੍ਸ਼ਨ, ਸੁਖਦੇਵ ਸਿੰਘ ਪਟਵਾਰੀ, ਜਸਪਾਲ ਸਿੰਘ ਜਾਡਲੀ, ਜਗਦੀਪ ਸਿੰਘ ਲਿੱਦੜ, ਸਰਵਣ ਸਿੰਘ ਕੁਲਾਰ ਤੇ ਹੋਰ ਅਕਾਲੀ ਦਲ ਤੇ ਭਾਜਪਾ ਆਗੂ ਮੌਜੂਦ ਸਨ |

No comments:
Post a Comment