jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 5 October 2013

ਦਿੱਲੀ 'ਚ ਬਣੇਗੀ 'ਆਪ' ਦੀ ਸਰਕਾਰ : ਕੇਜਰੀਵਾਲ

www.sabblok.blogspot.com

Government of `Aap' will form in Delhi : Kejrival
ਦਿੱਲੀ 'ਚ ਬਣੇਗੀ 'ਆਪ' ਦੀ ਸਰਕਾਰ : ਕੇਜਰੀਵਾਲ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਏਏਪੀ) ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਦਿੱਲੀ 'ਚ ਸਰਕਾਰ ਬਣਾਉਣ ਦਾ ਭਰੋਸਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਜਿੱਤ ਮਗਰੋਂ ਲੋਕਪਾਲ ਬਿੱਲ ਪਾਸ ਕਰਵਾਉਣ ਦਾ ਸੰਕਲਪ ਲਿਆ। ਕੇਜਰੀਵਾਲ ਨੇ ਚੋਣ ਕਮਿਸ਼ਨ ਵਲੋਂ ਦਿੱਲੀ ਅਤੇ ਚਾਰ ਹੋਰਨਾਂ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤੇ ਜਾਣ ਦੇ ਇਕ ਦਿਨ ਬਾਅਦ ਮੀਡੀਆ ਸਾਹਮਣੇ ਇੱਥੇ ਕਿਹਾ ਕਿ ਏਏਪੀ ਦਿੱਲੀ 'ਚ ਸਰਕਾਰ ਬਣਾਏਗੀ। ਆਮ ਆਦਮੀ ਪਾਰਟੀ ਦੇ ਨੇਤਾ ਜੋਗਿੰਦਰ ਯਾਦਵ ਨੇ ਕਿਹਾ ਕਿ ਦਿੱਲੀ ਦੀ ਜਨਤਾ ਨੂੰ ਇਕ ਭਰੋਸੇਯੋਗ ਚਿਹਰਾ ਮਿਲਿਆ ਹੈ। ਸਾਡੇ ਵਲੋਂ ਕੋਈ ਸ਼ੱਕ ਨਹੀਂ ਹੈ। ਅਰਵਿੰਦ ਕੇਜਰੀਵਾਲ ਹੀ ਸੀਐਮ ਅਹੁਦੇ ਦੇ ਉਮੀਦਵਾਰ ਹੋਣਗੇ। ਉੱਥੇ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ 15 ਦਸੰਬਰ ਤਕ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਜਾਵੇਗੀ। ਇਸ ਵਿਚ ਕੋਈ ਸ਼ੱਕ ਨਹੀਂ ਹੈ। 29 ਦਸੰਬਰ ਨੂੰ ਦਿੱਲੀ 'ਚ ਸਪੈਸ਼ਲ ਅਸੈਂਬਲੀ ਸੈਸ਼ਨ ਬੁਲਾਇਆ ਜਾਵੇਗਾ ਅਤੇ ਜਨ ਲੋਕਪਾਲ ਬਿੱਲ ਪਾਸ ਕਰਾਇਆ ਜਾਲੇਗਾ। ਅੰਨਾ ਵਲੋਂ ਨਿਸ਼ਾਨਦੇਹੀ ਕੀਤੇ ਗਏ ਕਾਨੂੰਨ ਨੂੰ ਬਣਾਇਆ ਜਾਵੇਗਾ। ਸੈਸ਼ਨ ਰਾਮਲੀਲਾ ਮੈਦਾਨ 'ਚ ਬੁਲਾਇਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਸੰਸਦ ਨੇ ਅੰਨਾ ਦੀਆਂ ਗੱਲਾਂ ਮੰਨੀਆਂ ਸਨ। ਪੀਐਮ ਨੇ ਚਿੱਠੀ ਲਿਖੀ ਸੀ। ਦੋ ਸਾਲ ਹੋ ਗਏ ਹਨ ਪਰ ਕੋਈ ਕੰਮ ਨਹੀਂ ਹੋਇਆ। ਦੇਸ਼ ਦੇ ਲੋਕਾਂ ਨੂੰ ਧੋਖਾ ਦਿੱਤਾ ਗਿਆ ਹੈ। ਪਰ 29 ਦਸੰਬਰ 2013 ਨੂੰ ਲੋਕਾਂ ਦਾ ਸੁਪਨਾ ਪੂਰਾ ਹੋਵੇਗਾ। ਕਾਂਗਰਸ ਅਤੇ ਭਾਜਪਾ 'ਤੇ ਹਮਲਾ ਬੋਲਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਕਾਂਗਰਸ 15 ਸਾਲਾਂ ਤੋਂ ਸ਼ਾਸਨ ਕਰ ਰਹੀ ਹੈ ਅਤੇ ਐਮਸੀਡੀ 'ਤੇ ਪਿਛਲੇ ਸੱਤ ਸਾਲ ਤੋਂ ਭਾਜਪਾ ਦਾ ਕਬਜ਼ਾ ਹੈ। ਪਰ ਇਨ੍ਹਾਂ ਦੋਵਾਂ ਕੋਲ ਦੱਸਣ ਲਈ ਕੁਝ ਨਹੀਂ ਹੈ ਕਿ ਪੈਸਾ ਕਿੱਥੇ ਖ਼ਰਚ ਕੀਤਾ ਗਿਆ।

No comments: