www.sabblok.blogspot.com
ਜਗਰਾਓਂ – ਬੱਚਿਆਂ ਨੂੰ ਮਾਰਨ ਦੀ ਧਮਕੀ ਦੇ ਕੇ ਭਾਬੀ ਨਾਲ ਜਬਰ-ਜ਼ਨਾਹ ਕਰਨ ਵਾਲੇ ਦਿਓਰ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਚੌਕੀ ਅੱਡਾ ਰਾਏਕੋਟ ਦੇ ਇੰਚਾਰਜ ਸਤਪਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਪ੍ਰੀਤ ਸਿੰਘ ਵਾਸੀ ਚੁੰਗੀ ਨੰਬਰ 5 ਜਗਰਾਓਂ ਦੀ ਪਤਨੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਰਾਹੀਂ ਦੱਸਿਆ ਕਿ ਉਸ ਦਾ ਪਤੀ ਕਿਸੇ ਮੀਟਿੰਗ ਸਬੰਧੀ ਬਾਹਰ ਗਿਆ ਹੋਣ ਕਾਰਨ ਉਹ ਆਪਣੇ ਕਮਰੇ ‘ਚ ਦੋਵੇਂ ਬੱਚਿਆਂ ਸਮੇਤ ਸੁੱਤੀ ਪਈ ਸੀ ਤਾਂ ਮੇਰੇ ਪਤੀ ਦੇ ਤਾਏ ਦਾ ਲੜਕਾ ਜਗਜੀਵਨ ਸਿੰਘ ਉਰਫ਼ ਜੋਤੀ ਪੁੱਤਰ ਅਵਤਾਰ ਸਿੰਘ ਵਾਸੀ ਚੁੰਗੀ ਨੰਬਰ 5 ਜਗਰਾਓਂ ਦਰਵਾਜ਼ਾ ਖੋਲ੍ਹ ਕੇ ਅੰਦਰ ਆ ਗਿਆ ਅਤੇ ਮੇਰੇ ਸੁੱਤੀ ਪਈ ‘ਤੇ ਹੀ ਮੇਰੀ ਚੁੰਨੀ ਨਾਲ ਮੂੰਹ ਬੰਦ ਕਰ ਦਿੱਤਾ। ਮੁਦਈ ਅਨੁਸਾਰ ਜਦੋਂ ਮੈਂ ਇਸ ਦਾ ਵਿਰੋਧ ਕੀਤਾ ਤਾਂ ਉਸ ਨੇ ਮੇਰੇ ਬੱਚਿਆਂ ਨੂੰ ਮਾਰਨ ਦੀ ਧਮਕੀ ਦਿੰਦਿਆਂ ਮੇਰੇ ਨਾਲ ਜਬਰ-ਜ਼ਨਾਹ ਕੀਤਾ। ਚੌਕੀ ਇੰਚਾਰਜ ਨੇ ਦੱਸਿਆ ਕਿ ਉਕਤ ਲੜਕੀ ਦਾ ਸਿਵਲ ਹਸਪਤਾਲ ਜਗਰਾਓਂ ਵਿਖੇ ਮੈਡੀਕਲ ਕਰਵਾ ਦਿੱਤਾ ਗਿਆ ਹੈ। ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਜਗਰਾਓਂ ਵਿਖੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ। ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ।
No comments:
Post a Comment