www.sabblok.blogspot.com
ਸਰਕਾਰੀ ਹੁਕਮਾਂ ਨੂੰ ਟਿੱਚ ਜਾਣਦੇ ਨੇ ਪ੍ਰਾਈਵੇਟ ਬੱਸਾਂ ਵਾਲੇ
ਸਰਹਾਲੀ ਕਲਾਂ, – ਭਾਵੇਂ ਕਿ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਡੀ. ਟੀ. ਓਜ਼ ਨੂੰ ਬੱਸਾਂ ਆਦਿ ਵਿਚ ਕਾਲੇ ਸ਼ੀਸ਼ੇ ਵਾਲੀ ਫਿਲਮ, ਪ੍ਰੈਸ਼ਰ ਹਾਰਨ ਅਤੇ ਟੇਪਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹੋਏ ਹਨ ਪਰ ਫਿਰ ਵੀ ਜ਼ਿਆਦਾਤਰ ਪ੍ਰਾਈਵੇਟ ਬੱਸਾਂ ਵਾਲੇ ਇਨ੍ਹਾਂ ਦੀ ਰੱਜ ਕੇ ਦੁਰਵਰਤੋਂ ਕਰਦੇ ਹਨ ਅਤੇ ਕਾਨੂੰਨ ਛਿੱਕੇ ਟੰਗ ਕੇ ਸਰਕਾਰੀ ਹੁਕਮਾਂ ਨੂੰ ਟਿੱਚ ਜਾਣਦੇ ਹਨ। ਯਾਤਰੀਆਂ ਨੂੰ ਪੰਜਾਬ ਰੋਡਵੇਜ਼ ਦੀਆਂ ਘੱਟ ਗਿਣਤੀ ਬੱਸਾਂ ਅਤੇ ਟਾਈਮ ਦੀ ਘਾਟ ਕਾਰਨ ਮਜਬੂਰੀ ਵੱਸ ਪ੍ਰਾਈਵੇਟ ਬੱਸਾਂ ਵਿਚ ਸਫਰ ਕਰਨਾ ਪੈਂਦਾ ਹੈ। ਸੰਬੰਧਤ ਮਹਿਕਮੇ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ।
No comments:
Post a Comment