www.sabblok.blogspot.com
ਦੂਜੇ ਦਿਨ ਸਿਹਤ ਵਿਭਾਗ ਦਾ ਕੋਈ ਅਧਿਕਾਰੀ ਨਹੀਂ ਆਇਆ ਖ਼ਬਰ ਲੈਣ

ਚੰਡੀਗੜ – ਤਿੰਨ ਸਾਲ ਦਾ ਸਮਾਂ ਪੂਰਾ ਕਰ ਚੁੱਕੀਆਂ ਸਟਾਫ ਨਰਸਾਂ ਨੂੰ ਰੈਗੂਲਰ ਕਰਨ ਦੇ ਵਿਰੋਧ ਵਿਚ ਸ਼ੁੱਕਰਵਾਰ ਨੂੰ ਸਟਾਫ ਨਰਸਾਂ ਦਾ ਮਰਨ ਵਰਤ ਜਾਰੀ ਰਿਹਾ। ਵੀਰਵਾਰ ਤੋਂ ਸਰਬਜੀਤ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ ਤੇ ਪ੍ਰਭਜੀਤ ਕੌਰ ਮਰਨ ਵਰਤ ‘ਤੇ ਬੈਠੀਆਂ ਹਨ। ਸੁਰਜੀਤ ਦੀ ਤਬੀਅਤ ਖ਼ਰਾਬ ਹੋ ਰਹੀ ਹੈ। ਸ਼ੁੱਕਰਵਾਰ ਨੂੰ ਦੂਜੇ ਦਿਨ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਵਲੋਂ ਨਰਸਾਂ ਦੀ ਖ਼ਬਰ ਜਾਣਨ ਕੋਈ ਨਹੀਂ ਆਇਆ। ਸਟਾਫ਼ ਨਰਸਾਂ ਨੇ ਐਲਾਨ ਕੀਤਾ ਹੈ ਕਿ ਸ਼ਨੀਵਾਰ ਤੇ ਐਤਵਾਰ ਨੂੰ ਛੁੱਟੀਆਂ ਦੌਰਾਨ ਵੀ ਸੰਘਰਸ਼ ਜਾਰੀ ਰਹੇਗਾ। ਨਰਸਾਂ ਨੇ ਦੱਸਿਆ ਕਿ ਸਿਹਤ ਵਿਭਾਗ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ, ਇਹੀ ਕਾਰਨ ਹੈ ਕਿ ਸਾਡੀ ਗੱਲ ਵਿਭਾਗ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਤੇ ਸਿਹਤ ਮੰਤਰੀ ਤਕ ਨਹੀਂ ਪਹੁੰਚਾਈ। ਇਸਦੇ ਨਾਲ ਹੀ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਦੀ ਭੁੱਖ ਹੜਤਾਲ ਵੀ ਸ਼ੁੱਕਰਵਾਰ ਨੂੰ ਦੂਜੇ ਦਿਨ ਜਾਰੀ ਰਹੀ।




No comments:
Post a Comment