www.sabblok.blogspot.com
ਜਲੰਧਰ- ਅੰਮ੍ਰਿਤਸਰ ਲੋਕ ਸਭਾ ਸੀਟ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਹੁਣ ਭਾਜਪਾ ਹਾਈ ਕਮਾਨ ਵੱਲ ਦੇਖ ਰਹੀ ਹੈ। ਮੀਡੀਆ ਦੇ ਇਕ ਹਿੱਸੇ ਵਿਚ ਅਜਿਹੀਆਂ ਖਬਰਾਂ ਸਨ ਕਿ ਅੰਮ੍ਰਿਤਸਰ ਤੋਂ ਲੋਕ ਸਭਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦਿੱਲੀ ਪੱਛਮੀ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ। ਇਸ ਮਾਮਲੇ ‘ਤੇ ਜਦੋਂ ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਪੰਜਾਬ ਭਾਜਪਾ ਪਾਰਟੀ ਹਾਈ ਕਮਾਨ ਦੇ ਫੈਸਲੇ ਦਾ ਸਮਰਥਨ ਕਰੇਗੀ।
No comments:
Post a Comment