jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 14 October 2013

ਸ੍ਰ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਸ੍ਰ. ਸੁਖਬੀਰ ਸਿੰਘ ਬਾਦਲ ਉਪ-ਮੁੱਖ ਮੰਤਰੀ ਅਤੇ ਮਾਲ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਵੱਲੋਂ ਸ੍ਰੀ ਹਰੀਸ਼ ਬੇਦੀ ਸਾਬਕਾ ਐਮ.ਐਲ.ਏ ਦੇ ਦਿਹਾਂਤ ਤੇ ਗਹਿਰੇ ਦੁਖ ਦਾ ਪ੍ਰਗਟਾਵਾ

www.sabblok.blogspot.com



ਲੁਧਿਆਣਾ ( ਸਤਪਾਲ ਸੋਨੀ ) ਸ੍ਰੀ ਹਰੀਸ਼ ਬੇਦੀ ਸਾਬਕਾ ਐਮ.ਐਲ.ਏ. (56) ਦਾ ਅੱਜ ਸਵੇਰੇ ਡੀ.ਐਮ.ਸੀ. ਹਸਪਤਾਲ ਵਿਖੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਸੀ, ਜਿਨਾਂ ਦਾ ਅੱਜ ਗਊਘਾਟ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਗਿਆ। ਉਹਨਾਂ ਦੀ ਚਿਤਾ ਨੂੰ ਉਹਨਾਂ ਦੇ ਬੇਟੇ ਹਨੀ ਬੇਦੀ ਅਤੇ ਮਨੀ ਬੇਦੀ ਨੇ ਅਗਨੀ ਵਿਖਾਈ। ਉਹ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸਮਾਜਿਕ, ਧਾਰਮਿਕ, ਵਿੱਦਿਅਕ, ਉਦਯੋਗਿਕ ਤੇ ਵਪਾਰਕ ਐਸੋਸੀਏਸ਼ਨਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜਰਸਨ।
ਸ੍ਰ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰ ਸ਼ਰਨਜੀਤ ਸਿੰਘ ਢਿੱਲੋਂ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਅਤੇ ਸ੍ਰ. ਸੁਖਬੀਰ ਸਿੰਘ ਬਾਦਲ ਉਪ-ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਰਜਤ ਅਗਰਵਾਲ ਡਿਪਟੀ ਕਮਿਸ਼ਨਰ ਨੇ ਸ੍ਰੀ ਹਰੀਸ਼ ਬੇਦੀ ਦੀ ਮ੍ਰਿਤਕ ਦੇਹ ਤੇ ਫੁੱਲ ਮਾਲਾਵਾਂ (ਰੀਥ) ਭੇਟ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ। ਮੁੱਖ ਮੰਤਰੀ ਪੰਜਾਬ ਵੱਲੋਂ ਆਪਣੇ ਭੇਜ਼ੇ ਸੋਸੰਦੇਸ਼ ਵਿੱਚ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਡੂੰਘੀ ਹਮਦਰਦੀ ਜਾਹਿਰ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦੀ ਸਮਰਥਾ ਬਖਸ਼ਣ। ਇਸੇ ਤਰ•ਾਂ ਉਪ-ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਮਾਲ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਨੇ ਵੀ ਆਪਣੇ ਸੋਸੰਦੇਸ਼ ਰਾਹੀ ਸ੍ਰੀ ਬੇਦੀ ਦੇ ਦਿਹਾਂਤ ‘ਤੇ ਗਹਿਰੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਦੇ ਮੈਂਬਰਾਂ ਨਾਲ ਦੁਖ ਸ਼ਾਂਝਾ ਕੀਤਾ।
ਇਸ ਮੌਕੇ ਹੀਰਾ ਸਿੰਘ ਗਾਬੜੀਆ ਚੇਅਰਮੈਨ ਜ਼ਿਲ•ਾ ਯੋਜਨਾ ਬੋਰਡ, ਪ੍ਰੋ. ਰਜਿੰਦਰ ਭੰਡਾਰੀ ਵਾਈਸ ਚੇਅਰਮੈਨ ਪੰਜਾਬ ਯੋਜਨਾ ਬੋਰਡ, ਸ੍ਰੀ ਰਣਜੀਤ ਸਿੰਘ ਢਿੱਲੋਂ ਅਤੇ ਸ੍ਰੀ ਪ੍ਰੇਮ ਮਿੱਤਲ (ਦੋਵੇ ਐਮ.ਐਲ.ਏ.) ਸ੍ਰੀ ਰਾਹੁਲ ਤਿਵਾੜੀ ਕਮਿਸ਼ਨਰ ਨਗਰ-ਨਿਗਮ, ਸ੍ਰੀ ਪਰਮਜੀਤ ਸਿੰਘ ਗਿੱਲ ਪੁਲਿਸ ਕਮਿਸ਼ਨਰ, ਸ੍ਰੀ ਅਜੇ ਸੂਦ ਐਮ.ਡੀ.ਐਮ. ਲੁਧਿਆਣਾ ਪੂਰਬੀ, ਸ੍ਰ. ਹਰਚਰਨ ਸਿੰਘ ਗੋਹਲਵੜੀਆ ਮੇਅਰ, ਸ੍ਰੀਮਤੀ ਸੁਨੀਤਾ ਅਗਰਵਾਲ ਸੀਨੀਅਰ ਡਿਪਟੀ ਮੇਅਰ, ਸ੍ਰੀ ਆਰ.ਡੀ.ਸ਼ਰਮਾ ਡਿਪਟੀ ਮੇਅਰ, ਸ੍ਰੀ ਪ੍ਰਵੀਨ ਬਾਂਸ਼ਲ, ਸ੍ਰੀ ਹਰੀਸ਼ ਢਾਂਡਾ, ਸ੍ਰੀ ਸਤਪਾਲ ਗੋਸਾਈ ਸਾਬਕਾ ਮੰਤਰੀ, ਸ੍ਰੀ ਅਮਿਤ ਗੋਸਾਈ, ਸ੍ਰੀ ਮਦਨ ਲਾਲ ਬੱਗਾ, ਸ੍ਰੀ ਨਰੇਸ਼ ਧੀਗਾਂਨ, ਸ੍ਰੀ ਵਿਜੈ ਦਾਨਵ, ਸ੍ਰੀ ਪਵਨ ਦੀਵਾਨ ਪ੍ਰਧਾਨ ਜ਼ਿਲ•ਾ ਕਾਂਗਰਸ ਕਮੇਟੀ ਸ਼ਹਿਰੀ, ਸ੍ਰੀ ਕੇ.ਕੇ.ਬਾਵਾ, ਸ੍ਰੀ ਰਜੀਵ ਕਤਨਾ ਵੀ ਹਾਜ਼ਰ ਸਨ।
ਇਸ ਤੋਂ ਇਲਾਵਾ ਸ੍ਰੀ ਕਮਲ ਸ਼ਰਮਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ, ਸ੍ਰੀ ਮਨੋਰੰਜਨ ਕਾਲੀਆ ਸਾਬਾਕਾ ਮੰਤਰੀ, ਸ੍ਰੀ ਭਾਰਤ ਭੂਸ਼ਨ, ਸ੍ਰੀ ਰਾਕੇਸ਼ ਪਾਂਡੇ, ਸ੍ਰੀ ਸੁਰਿੰਦਰ ਡਾਵਰ (ਤਿੰਨੇ ਐਮ.ਐਲ.ਏ), ਸ੍ਰੀ ਮਲਕੀਤ ਸਿੰਘ ਦਾਖਾ ਵੱਲੋਂ ਵੀ ਅੱਜ ਸਵੇਰੇ ਸ੍ਰੀ ਬੇਦੀ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ।

No comments: