www.sabblok.blogspot.com
ਬੀਜਿੰਗ, 22 ਅਕਤੂਬਰ (ਏਜੰਸੀ) - ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਚੀਨ ਦੇ ਨਾਲ ਲੰਬੇ ਸਮੇਂ ਤੋਂ ਚੱਲ ਰਿਹਾ ਸਰਹੱਦ ਵਿਵਾਦ ਅਸਾਨ ਮੁੱਦਾ ਨਹੀਂ ਹੈ ਤੇ ਇਸ ਦੇ ਹੱਲ ਹੋਣ 'ਚ ਸਮਾਂ ਲੱਗੇਗਾ। ਚੀਨ ਦੀ ਯਾਤਰਾ ਸ਼ੁਰੂ ਕਰਨ ਦੇ ਮੌਕੇ 'ਤੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨੇ ਇਹ ਟਿੱਪਣੀ ਕੀਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਮਾਸਕੋ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਨਾਲ ਗੱਲ ਬਾਤ ਕੀਤੀ ਸੀ। ਮਨਮੋਹਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉਂਮੀਦ ਹੈ ਕਿ ਆਪਣੇ ਦੌਰੇ ਦਾ ਉਪਯੋਗ ਉਹ ਚੀਨ ਦੀ ਨਵੀਂ ਅਗਵਾਈ ਦੇ ਨਾਲ ਦੋਪੱਖੀ ਸਬੰਧਾਂ ਨੂੰ ਹੋਰ ਮਜਬੂਤ ਬਣਾਉਣ ਤੇ ਉਨ੍ਹਾਂ ਦੇ ਮਾਧਿਅਮ ਨਾਲ ਵਿਕਾਸ 'ਤੇ ਜ਼ੋਰ ਦੇਣ ਲਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪਿਛਲੇ ਨੌਂ ਸਾਲ ਤੋਂ ਉਹ ਪ੍ਰਧਾਨ ਮੰਤਰੀ ਹਨ ਤੇ ਉਨ੍ਹਾਂ ਨੇ ਭਾਰਤ - ਚੀਨ ਸਬੰਧਾਂ ਨੂੰ ਇੱਕ ਸਥਿਰ ਵਿਕਾਸ ਰਸਤੇ 'ਤੇ ਪਾਉਣ ਦੀ ਕੋਸ਼ਿਸ਼ ਕੀਤੀ ਹੈ।
No comments:
Post a Comment