jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 5 October 2013

ਟਾਟਾ ਗਰੁੱਪ ਵੱਲੋਂ ਪੰਜਾਬ ਵਿੱਚ ਵੱਡੇ ਨਿਵੇਸ਼ ਦਾ ਭਰੋਸਾ

www.sabblok.blogspot.com

ਸਹਿਯੋਗ ਲਈ ਮੁੱਖ ਸਕੱਤਰ ਦੀ ਅਗਵਾਈ ਵਿੱਚ ਕਮੇਟੀ ਕਾਇਮ


ਟਾਟਾ ਗਰੁੱਪ ਦੇ ਮੁਖੀ ਸਾਇਰਸ ਮਿਸਤਰੀ ਸ੍ਰੀ ਹਰਮਿੰਦਰ ਸਾਹਿਬ, ਅੰਮ੍ਰਿਤਸਰ ਵਿਖੇ ਮੱਥਾ ਟੇਕ ਕੇ ਬਾਹਰ ਆਉਂਦੇ ਹੋਏ (ਫੋਟੋ: ਵਿਸ਼ਾਲ)

ਅੰਮ੍ਰਿਤਸਰ,5 ਅਕਤੂਬਰ
ਟਾਟਾ ਗਰੁੱਪ ਦੇ ਮੁਖੀ ਸਾਇਰਸ ਮਿਸਤਰੀ ਨੇ ਪੰਜਾਬ ਵਿੱਚ ਸ਼ਹਿਰੀ ਆਵਾਜਾਈ ਲਈ ਬੀ.ਆਰ.ਟੀ.ਐਸ. ਪ੍ਰਣਾਲੀ, ਹੋਟਲ ਸਨਅਤ, ਨਹਿਰਾਂ ਉੱਤੇ  ਬਿਜਲੀ ਪਲਾਂਟ ਸਥਾਪਿਤ ਕਰਨ ਅਤੇ ਰਿਹਾਇਸ਼ੀ ਕਲੋਨੀਆਂ ਉਸਾਰਨ ਆਦਿ ਖੇਤਰਾਂ ਵਿੱਚ ਨਿਵੇਸ਼ ਕਰਨ ਦੀ ਹਾਮੀ ਭਰੀ ਹੈ।  ਇਸ ਸਬੰਧ ਵਿੱਚ ਅੱਜ ਇੱਥੇ  ਸਾਇਰਸ ਮਿਸਤਰੀ ਦੀ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਅਹਿਮ ਮੀਟਿੰਗ ਹੋਈ । ਉਹ ਅੱਜ ਇਥੇ ਟਾਟਾ ਕੰਪਨੀ ਵੱਲੋਂ ਬਣਾਏ  ਸ਼ਾਪਿੰਗ ਮਾਲ ਟਰੀਲੀਅਮ ਦਾ ਉਦਘਾਟਨ ਕਰਨ ਲਈ ਆਏ ਸਨ। ਪੰਜਾਬ ਸਰਕਾਰ ਵੱਲੋਂ ਟਾਟਾ ਕੰਪਨੀ ਨਾਲ ਇਹ ਸਮੂਹ ਪ੍ਰਾਜੈਕਟਾਂ ’ਤੇ ਕੰਮ ਕਰਨ ਲਈ ਮੁੱਖ ਸਕੱਤਰ ਰਕੇਸ਼ ਸਿੰਘ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਿਨ ਕੀਤਾ ਹੈ।
ਇਥੇ ਸਰਕੂਲਰ ਰੋਡ ਵਿਖੇ ਲਗਪਗ 550 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ  ਸ਼ਾਪਿੰਗ ਮਾਲ ਟਰੀਲੀਅਮ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਟਾਟਾ ਗਰੁੱਪ ਦੇ ਮੁਖੀ ਸਾਇਰਸ ਮਿਸਤਰੀ ਨਾਲ ਮੀਟਿੰਗ ਹੋਈ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨਾਲ ਕੁੱਝ ਮੀਟਿੰਗਾਂ ਹੋਈਆਂ ਹਨ,ਜਿਨ੍ਹਾਂ ਵਿੱਚ ਉਨ੍ਹਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦੀ ਹਾਮੀ ਭਰੀ ਸੀ। ਅੱਜ ਦੀ ਮੀਟਿੰਗ ਵਿਚ ਸ੍ਰੀ ਮਿਸਤਰੀ ਨੇ ਪੰਜਾਬ ਦੇ ਵੱਡੇ ਸ਼ਹਿਰਾਂ ਨੂੰ ਮਾਡਲ ਸਿਟੀ ਵਜੋਂ ਵਿਕਸਿਤ ਕਰਨ, ਬੀ.ਆਰ.ਟੀ.ਐਸ. ਪ੍ਰਣਾਲੀ ਤਹਿਤ ਪਹਿਲਾਂ ਲੁਧਿਆਣਾ ਤੇ ਅੰਮ੍ਰਿਤਸਰ ਵਿੱਚ ਬੱਸ ਸੇਵਾ ਸ਼ੁਰੂ ਕਰਨ, ਰਿਹਾਇਸ਼ੀ ਕਲੋਨੀਆਂ ਉਸਾਰਨ, ਹੋਟਲ ਸਨਅਤ ਵਿੱਚ ਨਿਵੇਸ਼ ਕਰਨ, ਨਹਿਰਾਂ ’ਤੇ ਊਰਜਾ ਪੈਦਾ ਕਰਨ ਲਈ ਪਣ ਬਿਜਲੀ ਪਲਾਂਟ ਲਾਉਣ, ਕੂੜਾ ਕਰਕਟ ਪ੍ਰਬੰਧ ਪਲਾਂਟ ਸਥਾਪਿਤ ਕਰਨ ਆਦਿ ਬਾਰੇ ਸਹਿਮਤੀ ਦਿੱਤੀ ਹੈ। ਇਨ੍ਹਾਂ ਵਿੱਚੋਂ ਕੁੱਝ ਖੇਤਰਾਂ ਵਿੱਚ ਪਹਿਲਾਂ ਹੀ ਕੰਮ ਚੱਲ ਰਿਹਾ ਹੈ।
ਮੀਟਿੰਗ ਦੌਰਾਨ ਸ੍ਰੀ ਮਿਸਤਰੀ ਨੇ ਦੱਸਿਆ ਕਿ ਉਹ ਅੰਮ੍ਰਿਤਸਰ, ਜ਼ੀਰਕਪੁਰ, ਜਲੰਧਰ, ਲੁਧਿਆਣਾ, ਮੁਹਾਲੀ ਵਿੱਚ ਵੱਡੇ ਹੋਟਲ ਸਥਾਪਤ ਕਰਨਗੇ, ਜਿਨ੍ਹਾਂ ਵਿੱਚੋਂ ਇਕ ਅੰਮ੍ਰਿਤਸਰ ਵਿੱਚ ਵੀਵਾਂਤਾ ਹੋਟਲ ਸਥਾਪਤ ਕੀਤਾ ਗਿਆ ਹੈ, ਜੋ ਕਿ ਇੱਥੇ ਟਰੀਲੀਅਮ ਸ਼ਾਪਿੰਗ ਮਾਲ ਦੇ ਨੇੜੇ ਹੀ ਉਸਾਰਿਆ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਵਿੱਚ ਹੋਟਲ ਗੇਟ ਵੇਅ ਬਣਾਇਆ ਜਾਵੇਗਾ ਜਦੋਂਕਿ ਕੁੱਝ ਹੋਰ ਸ਼ਹਿਰਾਂ ਵਿੱਚ ਛੋਟੇ ਜਿੰਜਰ ਹੋਟਲ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਟਾਟਾ ਗਰੁੱਪ ਵੱਲੋਂ ਸੂਬੇ ਦੇ ਵੱਡੇ ਸ਼ਹਿਰਾਂ ਵਿੱਚ ਰਹਾਇਸ਼ੀ ਕਲੋਨੀਆਂ ਵੀ ਉਸਾਰੀਆਂ ਜਾਣਗੀਆਂ। ਸ਼ਹਿਰੀ ਆਵਾਜਾਈ ਪ੍ਰਣਾਲੀ ਵਿੱਚ ਨਿਵੇਸ਼ ਕਰਦਿਆਂ ਪਹਿਲਾਂ ਅੰਮ੍ਰਿਤਸਰ ਤੇ ਲੁਧਿਆਣਾ ਵਿੱਚ ਬੱਸ ਰੈਪਿਡ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਮਗਰੋਂ ਹੋਰਨਾਂ ਸ਼ਹਿਰਾਂ ਵਿੱਚ ਵੀ ਇਸ ਖੇਤਰ ਵਿੱਚ ਨਿਵੇਸ਼ ਕੀਤਾ ਜਾਵੇਗਾ। ਮੋਨੋ ਰੇਲ ਪ੍ਰਣਾਲੀ ਵਿੱਚ ਵੀ ਕੰਪਨੀ ਵੱਲੋਂ ਨਿਵੇਸ਼ ਕੀਤਾ ਜਾਵੇਗਾ। ਊਰਜਾ ਪੈਦਾ ਕਰਨ ਦੇ ਖੇਤਰ ਵਿਚ ਟਾਟਾ ਕੰਪਨੀ ਵੱਲੋਂ ਨਿਵੇਸ਼ ਕੀਤਾ ਜਾਵੇਗਾ। ਊਰਜਾ ਪੈਦਾ ਕਰਨ ਦੇ ਖੇਤਰ ਵਿਚ ਟਾਟਾ ਕੰਪਨੀ ਵੱਲੋਂ ਨਹਿਰਾਂ ਤੇ ਊਰਜਾ ਪਲਾਂਟ ਲਾਉਣ, ਸਰਕਾਰੀ ਇਮਾਰਤਾਂ ’ਤੇ ਸੂਰਜੀ ਊਰਜਾ ਪਲਾਂਟ  ਅਤੇ ਫਸਲਾਂ ਦੀ ਰਹਿੰਦ ਖੂੰਹਦ ਤੋਂ ਊਰਜਾ ਪੈਦਾ ਕਰਨ ਦੇ ਪਲਾਂਟ ਵੀ ਸਥਾਪਤ ਕੀਤੇ ਜਾਣਗੇ। ਉਨ੍ਹਾਂ ਪੰਜਾਬ ਵਿਚ ਮਾਡਲ ਸ਼ਹਿਰ ਸਥਾਪਿਤ ਕਰਨ ਦੇ ਪ੍ਰੋਜੈਕਟ ’ਤੇ ਵੀ ਹਾਮੀ ਭਰੀ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਵੱਖ-ਵੱਖ ਹੁਨਰਾਂ ਦੀ ਸਿਖਲਾਈ ਦੇਣ ਲਈ ਮਲਟੀ ਟਰੇਡ ਸਕਿੱਲ ਸੈਂਟਰ ਕਾਇਮ ਕਰਨ ਬਾਰੇ ਸਹਿਮਤੀ ਦਿੱਤੀ ਹੈ। ਅਜਿਹਾ ਇੱਕ ਸੈਂਟਰ ਰੋਪੜ ਵਿਖੇ ਸਥਾਪਿਤ ਹੋਵੇਗਾ। ਮੀਟਿੰਗ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਮਿਸਤਰੀ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਟਾਟਾ ਕੰਪਨੀ ਦੇ ਸਮੂਹ ਪ੍ਰਾਜੈਕਟਾਂ ਦੀ ਪੂਰਤੀ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਨਾਲ ਸੂਬੇ ਵਿੱਚ ਹੋਰ ਨਿਵੇਸ਼ ਦੇ ਨਵੇਂ ਰਾਹ ਖੁੱਲ੍ਹਣਗੇ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਨੇ ਟਾਟਾ ਕੰਪਨੀ ਦੇ ਇਨ੍ਹਾਂ ਪ੍ਰਾਜੈਕਟਾਂ ਬਾਰੇ ਤਾਲਮੇਲ ਰੱਖਣ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ ਹੈ। ਇਹ ਕਮੇਟੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਰਕੇਸ਼ ਸਿੰਘ ਦੀ ਅਗਵਾਈ ਹੇਠ ਕੰਮ ਕਰੇਗੀ। ਮੁੱਖ ਮੰਤਰੀ ਨੇ ਸ੍ਰੀ ਮਿਸਤਰੀ ਨੂੰ ਚੰਡੀਗੜ੍ਹ ਵਿਖੇ 9 ਅਤੇ 10 ਦਸੰਬਰ ਨੂੰ ਸ਼ੁਰੂ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਵਿੱਚ ਵੀ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ ਗੁਰੂ ਨਗਰੀ ਵਿੱਚ ਸ਼ਾਪਿੰਗ ਮਾਲ ਟਰੀਲੀਅਮ ਖੋਲ੍ਹਣ ਲਈ ਵਧਾਈ ਵੀ ਦਿੱਤੀ ਹੈ। ਮੀਟਿੰਗ ਵਿੱਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀ ਟਾਟਾ ਕੰਪਨੀ ਦੇ ਮੁਖੀ ਨਾਲ ਇਨ੍ਹਾਂ ਪ੍ਰੋਜੈਕਟਾਂ ਬਾਰੇ ਵਿਸਥਾਰ ਵਿੱਚ ਗੱਲਬਾਤ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਵਿੱਚ ਰਘੁਰਾਜਨ ਕਮੇਟੀ ਦੀ ਰਿਪੋਰਟ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਆਖਿਆ ਕਿ ਕੇਂਦਰ ਦੀ ਕਾਂਗਰਸ ਸਰਕਾਰ ਨੇ ਪੰਜਾਬ ਨਾਲ ਹਮੇਸ਼ਾਂ ਹੀ ਧੱਕਾ ਕੀਤਾ ਹੈ ਅਤੇ ਹੁਣ ਇਸ ਕਮੇਟੀ ਦੀ ਰਿਪੋਰਟ ਵੀ ਇਸ ਦਾ ਇੱਕ ਸਬੂਤ ਹੈ। ਇਸ ਸਮਾਗਮ ਸਮੇਂ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਅਨਿਲ ਜੋਸ਼ੀ,ਮਦਨ ਮੋਹਨ ਮਿੱਤਲ, ਕਾਂਗਰਸੀ ਵਿਧਾਇਕ ਓਮ ਪ੍ਰਕਾਸ਼ ਸੋਨੀ ਤੇ ਹੋਰ ਪਤਵੰਤਿਆਂ ਸਮੇਤ ਟਾਟਾ ਕੰਪਨੀ ਦੇ ਅਧਿਕਾਰੀ ਹਾਜ਼ਰ ਸਨ।

No comments: