jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 8 October 2013

ਜਥੇ: ਅਵਤਾਰ ਸਿੰਘ ਦੇ ਪੁੱਤਰ ਦਾ ਦਿਹਾਂਤ

www.sabblok.blogspot.com


ਲੁਧਿਆਣਾ, 7 ਅਕਤੂਬਰ (ਗੁਰਿੰਦਰ ਸਿੰਘ / ਪਰਮੇਸ਼ਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਸਭ ਤੋਂ ਛੋਟੇ ਸਪੁੱਤਰ ਸ: ਤਜਿੰਦਰਪਾਲ ਸਿੰਘ (ਸੋਨੀ) ਭਰ ਜਵਾਨੀ 'ਚ ਪਰਿਵਾਰ ਨੂੰ ਵਿਛੋੜਾ ਦੇ ਗਏ ਹਨ | ਉਹ 38 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਹੋਣ ਕਰਕੇ ਪੀ. ਜੀ. ਆਈ. ਚੰਡੀਗੜ੍ਹ ਦਾਖਲ ਸਨ, ਜਿੱਥੇ ਅੱਜ ਦੁਪਹਿਰ ਉਨ੍ਹਾਂ ਨੇ ਅੰਤਿਮ ਸਾਹ ਲਿਆ | ਉਹ ਆਪਣੇ ਪਿੱਛੇ ਇਕ ਬੇਟਾ ਅਤੇ ਇਕ ਬੇਟੀ ਛੱਡ ਗਏ ਹਨ | ਉਹ ਕਾਂਗਰਸੀ ਆਗੂ ਤੇਜਿੰਦਰ ਸਿੰਘ ਬਿੱਟੂ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਮੀਰਾ ਪਿ੍ੰਟਰਜ਼ ਦੇ ਮਾਲਕ ਸ: ਰਵਿੰਦਰ ਸਿੰਘ ਸਚਦੇਵਾ ਦੇ ਦਾਮਾਦ ਸਨ | ਸੋਨੀ ਦੇ ਵੱਡੇ ਭਰਾ ਇੰਦਰਜੀਤ ਸਿੰਘ ਮੱਕੜ ਅਤੇ ਮਨਵਿੰਦਰਪਾਲ ਸਿੰਘ ਮੱਕੜ ਨੇ ਦੱਸਿਆ ਕਿ ਮਿ੍ਤਕ ਤਜਿੰਦਰਪਾਲ ਸਿੰਘ ਦਾ ਸਸਕਾਰ ਕੱਲ੍ਹ 8 ਅਕਤੂਬਰ ਨੂੰ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਅਹੁਦੇਦਾਰਾਂ ਅਤੇ ਮੁਲਾਜ਼ਮਾਂ ਵੱਲੋਂ ਜੱਥੇਦਾਰ ਅਵਤਾਰ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ |
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ੍ਹ ਸਿੰਘ, ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪਿ੍ੰ. ਸੁਰਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇ: ਸੁੱਚਾ ਸਿੰਘ ਲੰਗਾਹ, ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਅਤੇ ਜਥੇ. ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼ੋ੍ਰ. ਗੁ. ਪ੍ਰੰ. ਕਮੇਟੀ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਪ੍ਰੇਮ ਸਿੰਘ ਚੰਦੂਮਾਜਰਾ, ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ, ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪੋ੍ਰ. ਕ੍ਰਿਪਾਲ ਸਿੰਘ ਬਡੂੰਗਰ, ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ: ਪਰਮਜੀਤ ਸਿੰਘ ਸਰਨਾ, ਮੁਨੀਸ਼ ਤਿਵਾੜੀ, ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਸਕੱਤਰ ਅਵਤਾਰ ਸਿੰਘ ਸੈਂਪਲਾਂ, ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ, ਬਸੀ ਪਠਾਣਾ ਹਲਕੇ ਦੇ ਵਿਧਾਇਕ ਰਿਟ. ਜਸਟਿਸ ਨਿਰਮਲ ਸਿੰਘ, ਜ਼ਿਲ੍ਹਾ ਜਥੇਦਾਰ ਜਗਦੀਪ ਸਿੰਘ ਚੀਮਾ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਪਿੰ੍ਰ. ਸਤਵਿੰਦਰ ਸਿੰਘ ਢਿੱਲੋਂ ਖਾਲਸਾ ਕਾਲਜ ਗੜ੍ਹਦੀਵਾਲਾ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਅਖੰਡ ਕੀਰਤਨੀ ਜੱਥਾ (ਇੰਟਰਨੈਸ਼ਨਲ) ਦੇ ਮੁਖੀ ਜੱਥੇਦਾਰ ਬਲਦੇਵ ਸਿੰਘ, ਸ. ਸੱਜਣ ਸਿੰਘ ਬੱਜੂਮਾਨ, ਸੁਰਿੰਦਰ ਸਿੰਘ ਭੁੱਲੇਵਾਲ, ਡਾ. ਜੰਗ ਬਹਾਦਰ ਸਿੰਘ ਰਾਏ, ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਰਜਿੰਦਰ ਸਿੰਘ ਮਹਿਤਾ, ਗੁਰਬਚਨ ਸਿੰਘ ਕਰਮੂੰਵਾਲ, ਦਿਆਲ ਸਿੰਘ ਕੋਲਿਆਂਵਾਲੀ, ਰਾਮਪਾਲ ਸਿੰਘ ਬਹਿਣੀਵਾਲ, ਕਰਨੈਲ ਸਿੰਘ ਪੰਜੋਲੀ, ਨਿਰਮੈਲ ਸਿੰਘ ਜੌਹਲਾਂ, ਮੋਹਣ ਸਿੰਘ ਬੰਗੀ, ਸੂਬਾ ਸਿੰਘ ਡੱਬਵਾਲੀ, ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਪਰਮਜੀਤ ਸਿੰਘ ਖਾਲਸਾ, ਭਾਈ ਅਮਰਜੀਤ ਸਿੰਘ ਚਾਵਲਾ, ਰੂਪ ਸਿੰਘ, ਸਤਬੀਰ ਸਿੰਘ, ਮਨਜੀਤ ਸਿੰਘ ਨਿੱਜੀ ਸਕੱਤਰ , ਬੇਅੰਤ ਸਿੰਘ ਸਰਹੱਦੀ, ਜਗਜੀਤ ਸਿੰਘ ਗਾਬਾ, ਜਤਿੰਦਰਪਾਲ ਸਿੰਘ ਸਲੂਜਾ, ਜਥੇਦਾਰ ਪ੍ਰੀਤਮ ਸਿੰਘ ਭਰੋਵਾਲ, ਜਥੇਦਾਰ ਹਰਪਾਲ ਸਿੰਘ ਕੋਹਲੀ, ਕੰਵਲਇੰਦਰ ਸਿੰਘ ਠੇਕੇਦਾਰ, ਜਸਵਿੰਦਰ ਸਿੰਘ ਪਟਨਾ, ਨਿਰਮਲ ਸਿੰਘ ਬਿੱਲਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਸਮੂਹ ਮੁਲਾਜ਼ਮਾਂ ਵੱਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ |
ਬਾਦਲ, ਸੁਖਬੀਰ, ਕੈਪਟਨ ਅਮਰਿੰਦਰ ਸਿੰਘ, ਮਜੀਠੀਆ ਵੱਲੋਂ ਦੁੱਖ ਦਾ ਪ੍ਰਗਟਾਵਾ
ਜਥੇਦਾਰ ਅਵਤਾਰ ਸਿੰਘ ਦੇ ਜਵਾਨ ਪੁੱਤਰ ਸ. ਤੇਜਿੰਦਰਪਾਲ ਸਿੰਘ ਸੋਨੀ ਦੇ ਦਿਹਾਂਤ 'ਤੇ ਸੂਬੇ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ , ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |
ਸ਼ੋ੍ਰਮਣੀ ਕਮੇਟੀ ਦਫ਼ਤਰ ਬੰਦ ਕੀਤੇੇ
ਅੰਮਿ੍ਤਸਰ, 7 ਅਕਤੂਬਰ (ਬਹੋੜੂ)- ਉਨ੍ਹਾਂ ਦੇ ਦਿਹਾਂਤ 'ਤੇ ਸ਼੍ਰੋਮਣੀ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮੁੱਚੇ ਅਹੁਦੇਦਾਰਾਂ/ਮੁਲਾਜ਼ਮਾਂ ਵੱਲੋਂ ਇਕੱਤਰ ਹੋ ਕੇ ਵਿਛੜੀ ਰੂਹ ਦੇ ਨਮਿੱਤ ਮੂਲ ਮੰਤਰ ਦੇ ਪਾਠ ਕੀਤੇ ਗਏ ਅਤੇ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸੰਬੰਧਿਤ ਅਦਾਰੇ ਬੰਦ ਕਰ ਦਿੱਤੇ ਗਏ | ਸ. ਸੂਬਾ ਸਿੰਘ ਡੱਬਵਾਲੀ, ਸ. ਰੂਪ ਸਿੰਘ ਤੇ ਸ. ਸਤਬੀਰ ਸਿੰਘ ਸਕੱਤਰ, ਸ. ਮਨਜੀਤ ਸਿੰਘ ਨਿੱਜੀ ਸਕੱਤਰ, ਸ਼ੋ੍ਰਮਣੀ ਕਮੇਟੀ ਦੇ ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ ਤੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਦਰਸ਼ਨ ਸਿੰਘ ਈਸਾਪੁਰ ਨੇ ਵੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ |

No comments: