jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday, 28 October 2013

ਸਿੱਖਿਆ ਬੋਰਡ ਨਾਨ-ਟੀਚਿੰਗ ਕਰਮਚਾਰੀ ਐਸੋਸੀਏਸ਼ਨ ਚੋਣਾਂ ਲਈ ਸਰਗਰਮੀਆਂ ਤੇਜ਼

www.sabblok.blogspot.com

ਪੱਤਰ ਪ੍ਰੇਰਕ
ਮੁਹਾਲੀ, 28 ਅਕਤੂਬਰ
ਪੰਜਾਬ ਸਕੂਲ ਸਿੱਖਿਆ ਬੋਰਡ ਨਾਨ ਟੀਚਿੰਗ ਕਰਮਚਾਰੀ ਐਸੋਸੀਏਸ਼ਨ ਦੀਆਂ 30 ਅਕਤੂਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਪਰਵੀਨ ਕੁਮਾਰ ਰਤਨ, ਹਰਪ੍ਰੀਤ ਸਿੰਘ ਧਾਲੀਵਾਲ ਅਤੇ ਦਵਿੰਦਰਪਾਲ ਸਿੰਘ ’ਤੇ ਆਧਾਰਤ ਤਿੰਨ ਮੈਂਬਰੀ ਚੋਣ ਬੋਰਡ ਦੀ ਦੇਖ-ਰੇਖ ਹੇਠ ਸੋਮਵਾਰ ਨੂੰ ਵੱਖ ਵੱਖ ਧੜਿਆਂ ਦੇ ਉਮੀਦਵਾਰਾਂ ਨੇ ਸਾਂਝੀ ਸਟੇਜ ਤੋਂ ਚੋਣ ਪ੍ਰਚਾਰ ਕੀਤਾ।
ਹਾਲਾਂਕਿ ਇਨ੍ਹਾਂ ਚੋਣਾਂ ਵਿੱਚ ਮੁੱਖ ਮੁਕਾਬਲਾ ਰਾਣੂ/ਮੁਲਾਜ਼ਮ ਭਲਾਈ ਗਰੁੱਪ ਅਤੇ ਢਿੱਲੋਂ-ਮਾਨ ਗਰੁੱਪ ਵਿਚਕਾਰ ਜਾਪਦਾ ਹੈ ਪਰ ਤੀਜੀ ਧਿਰ ਵਜੋਂ ਉਤਰੇ ਸੈਣੀ-ਜੱਲਾ ਗਰੁੱਪ ਨੇ ਵੀ ਮੁਲਾਜ਼ਮਾਂ ਦੇ ਹੱਕਾਂ ’ਤੇ ਪਹਿਰਾ ਦੇਣ ਦਾ ਭਰੋਸਾ ਦਿੰਦੇ ਹੋਏ ਵੋਟਾਂ ਮੰਗੀਆਂ। ਚੋਣ ਬੋਰਡ ਵੱਲੋਂ ਮੌਕੇ ’ਤੇ ਗੁਪਤ ਪਰਚੀ ਰਾਹੀਂ ਸਭ ਤੋਂ ਪਹਿਲਾਂ ਕਾਬਜ਼ ਧਿਰ ਨੂੰ ਆਪਣਾ ਪ੍ਰੋਗਰਾਮ ਪੇਸ਼ ਕਰਨ ਦਾ ਸੱਦਾ ਦਿੱਤਾ।
ਇਸ ਦੌਰਾਨ ਕਰਮਚਾਰੀ ਐਸੋਸੀਏਸ਼ਨ ਦੇ ਮੌਜੂਦਾ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ, ਸਕੱਤਰ ਅਮਰ ਸਿੰਘ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਪਾਲੀ ਨੇ ਆਪਣੇ ਗਰੁੱਪ ਦੀਆਂ ਪਿਛਲੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਵੀ ਉਨ੍ਹਾਂ ਨੂੰ ਮੁੱਖ ਦਫ਼ਤਰ, ਖੇਤਰੀ ਦਫ਼ਤਰਾਂ ਅਤੇ ਆਦਰਸ਼ ਸਕੂਲਾਂ ਵਿੱਚ ਵਧੇਰੇ ਸਮਰਥਨ ਪ੍ਰਾਪਤ ਹੋਵੇਗਾ। ਦੂਜੇ ਪਾਸੇ ਵਿਰੋਧੀ ਗਰੁੱਪ ਦੇ ਆਗੂ ਗੁਰਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਕਾਬਜ਼ ਗਰੁੱਪ ਦੀਆਂ ਨਾਕਾਮੀਆਂ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਮੁੱਖ ਏਜੰਡਾ ਬਣਾਉਣਗੇ। ਉਨ੍ਹਾਂ ਕਿਹਾ ਕਿ ਕਾਬਜ਼ ਗਰੁੱਪ ਵੱਲੋਂ ਪਿਛਲੇ ਸਾਲ ਮੁਲਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਗਏ।
ਇਸ ਮੌਕੇ ਰਣਜੀਤ ਸਿੰਘ ਮਾਨ, ਪਰਮਦੀਪ ਸਿੰਘ ਪੰਮਾ ਅਤੇ ਪ੍ਰਭਦੀਪ ਸਿੰਘ ਬੋਪਾਰਾਏ ਨੇ ਵੀ ਵਿਚਾਰ ਪੇਸ਼ ਕਰਦਿਆਂ ਵਿਰੋਧੀ ਗਰੁੱਪ ਦੀ ਏਕਤਾ ਦੇ ਪੱਤਰੇ ਖੋਲ੍ਹੇ। ਜਾਣਕਾਰੀ ਅਨੁਸਾਰ 30 ਅਕਤੂਬਰ ਨੂੰ ਸਵੇਰੇ ਅੱਠ ਵਜੇ ਵੋਟਾਂ ਪੈਣੀਆਂ ਸ਼ੁਰੂ ਹੋਣਗੀਆਂ ਅਤੇ ਇਸ ਦਿਨ ਸ਼ਾਮੀਂ ਨਤੀਜਾ ਐਲਾਨਿਆ ਜਾਵੇਗਾ।

No comments: