www.sabblok.blogspot.com
ਜਲੰਧਰ, (ਚਾਵਲਾ)¸ ਦਿੱਲੀ ਗੁਰਦੁਆਰਾ ਕਮੇਟੀ ਦੇ ਸੱਤਾਧਾਰੀ, ਬਾਦਲ ਅਕਾਲੀ ਦਲ ਦੇ ਮੁਖੀਆਂ ਵਲੋਂ ਪਰਮਜੀਤ ਸਿੰਘ ਸਰਨਾ ‘ਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਲਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਪਰਮਜੀਤ ਸਿੰਘ ਸਰਨਾ ਅਤੇ ਉਨ੍ਹਾਂ ਦਾ ਪਰਿਵਾਰ ਸਦਾ ਹੀ ਅਕਾਲ ਤਖ਼ਤ ਪ੍ਰਤੀ ਸਮਰਪਿਤ ਰਿਹਾ ਹੈ। ਉਨ੍ਹਾਂ ਵਲੋਂ ਅਕਾਲ ਤਖ਼ਤ ਤੋਂ ਜਾਰੀ ਹੁਕਮਾਂ ਦੀ ਉਲੰਘਣਾ ਕੀਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸ. ਸਰਨਾ ਨੇ ਕਿਹਾ ਕਿ ਅਕਾਲ ਤਖ਼ਤ ਤੋਂ ਜਾਰੀ ਹੁਕਮਾਂ ਨੂੰ ਚੁਣੌਤੀ ਦੇਣਾ ਬਾਦਲ ਅਕਾਲੀ ਦਲ ਦੇ ਮੁਖੀਆਂ ਦੀ ਫਿਤਰਤ ਵਿਚ ਹੀ ਸ਼ਾਮਿਲ ਹੈ। ਸ. ਸਰਨਾ ਨੇ ਕਿਹਾ ਕਿ ਪਰਮਜੀਤ ਸਿੰਘ ਸਰਨਾ ਨਵੰਬਰ 84 ਦੇ ਸ਼ਹੀਦਾਂ ਦੀ ਯਾਦਗਾਰ ਬਣਾਏ ਜਾਣ ਦੇ ਵਿਰੁੱਧ ਨਹੀਂ, ਉਹ ਚਾਹੁੰਦੇ ਹਨ ਕਿ ਇਹ ਯਾਦਗਾਰ ਇਤਿਹਾਸਿਕ ਗੁਰਦੁਆਰਿਆਂ ਤੋਂ ਬਾਹਰ ਬਣਨੀ ਚਾਹੀਦੀ ਹੈ, ਜਿਸ ਦੇ ਲਈ ਉਹ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਵੀ ਤਿਆਰ ਹਨ। ਸ. ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਜਾਪਦਾ ਹੈ ਕਿ ਝੂਠ ਬੋਲ ਤੇ ਕੁਫਰ ਤੋਲ ਗੁਰਦੁਆਰਾ ਕਮੇਟੀ ਦੀ ਸੱਤਾ ‘ਤੇ ਕਾਬਜ਼ ਹੋਏ ਬਾਦਲ ਅਕਾਲੀ ਦਲ ਦੇ ਮੁਖੀ ਦਿੱਲੀ ਦੇ ਸਿੱਖਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰ ਸਕਣ ਅਤੇ ਗੁਰਧਾਮਾਂ ਦੇ ਪ੍ਰਬੰਧ ਵਲੋਂ ਅਣਗਹਿਲੀ ਵਰਤਣ, ਗੁਰੂ ਗੋਲਕ ਦੀ ਦੁਰਵਰਤੋਂ ਕਰਕੇ ਨਵੀਆਂ ਸ਼ਾਹੀ ਗੱਡੀਆਂ ਖ਼ਰੀਦਣ, ਹਵਾਈ ਯਾਤਰਾਵਾਂ ਕਰਨ ਤੇ ਮੈਂਬਰਾਂ ਦੇ ਮੂੰਹ ਬੰਦ ਰੱਖਣ ਲਈ ਉਨ੍ਹਾਂ ਨੂੰ ਵਿਦੇਸ਼ਾਂ ਦੀਆਂ ਸੈਰਾਂ ਕਰਵਾਉਣ ਦੇ ਲੱਗ ਰਹੇ ਦੋਸ਼ਾਂ ਵਲੋਂ ਲੋਕਾਂ ਦਾ ਧਿਆਨ ਹਟਾਉਣ ਲਈ ਮੁੜ ਝੂਠ ਬੋਲਣ ਤੇ ਕੁਫਰ ਤੋਲਣ ਦੇ ਰਾਹ ਪੈ ਗਏ ਹਨ।
No comments:
Post a Comment