jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday, 28 October 2013

ਰਮਸਾ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਧਰਨਾ

www.sabblok.blogspot.com
ਮਾਹਿਲਪੁਰ, 28 ਅਕਤੂਬਰ (ਦੀਪਕ ਅਗਨੀਹੋਤਰੀ)- ਸਰਵ ਸਿੱਖਿਆ ਅਭਿਆਨ ਅਥਾਰਟੀ ਅਧੀਨ ਕੰਮ ਕਰਦੇ ਰਮਸਾ ਦਫ਼ਤਰੀ ਕਰਮਚਾਰੀ ਯੂਨੀਅਨ ਨੇ ਅੱਜ ਸਥਾਨਕ ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਅਧਿਕਾਰੀ ਦਫ਼ਤਰ ਵਿਖੇ ਪ੍ਰਧਾਨ ਗੁਰਜਿੰਦਰ ਸਿੰਘ ਬਨਵੈਤ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਧਰਨਾ ਮਾਰਿਆ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਦਿਸ਼ਾ ਹੀਣ ਹੋ ਕੇ ਇਕ ਹੀ ਵਿਭਾਗ 'ਚ ਉਲਟ ਫ਼ੈਸਲੇ ਲੈ ਰਹੀ ਹੈ | ਉਨ੍ਹਾਂ ਕਿਹਾ ਕਿ ਸਰਬ ਸਿੱਖਿਆ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਤਾਂ ਪੇ ਸਕੇਲ ਲਾਗੂ ਕਰ ਦਿੱਤਾ ਜਦਕਿ ਉਨ੍ਹਾਂ ਨੂੰ ਅਜਿਹੀ ਸੁਵਿਧਾ ਦੇਣ ਦੇ ਫ਼ੈਸਲੇ ਨੂੰ ਜਾਣ ਬੁੱਝ ਕੇ ਰੋਕਿਆ ਜਾ ਰਿਹਾ ਹੈ | ਇਸ ਧਰਨੇ ਨੂੰ ਲੇਖਾਕਾਰ ਸੁਨੀਤਾ, ਜਸਵਿੰਦਰ ਕੌਰ, ਜਸਕਮਲ ਸਿੰਘ, ਆਰਤੀ ਕੁਮਾਰੀ, ਸ਼ਸ਼ੀ ਕਿਰਨ ਤੇ ਰੁਪਿੰਦਰ ਕੁਮਾਰ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਉਨ੍ਹਾਂ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਭਗਵੰਤ ਰਾਏ ਨੂੰ ਇਕ ਮੰਗ ਪੱਤਰ ਵੀ ਦਿੱਤਾ |

No comments: