jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 14 November 2013

ਲੋਕ ਸਭਾ ਚੋਣਾ ਤੋਂ ਪਹਿਲਾ ਕਾਗਰਸ ਦੇ 10 ਐਮ.ਐਲ.ਏ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਇੱਛਕ : ਮਜੀਠੀਆ

www.sabblok.blogspot.com

ਯੂਥ ਅਕਾਲੀ ਦਲ ਨੂੰ ਆਉਦੀਆ ਲੋਕ ਸਭਾ ਚੋਣਾ ਵਿੱਚ ਪਾਰਟੀ ਟਿਕਟਾਂ ਦੇ 

ਬਣਦੀ ਨੁਮਾਇਦਗੀ ਦਿੱਤੀ ਜਾਵੇਗੀ


ਜਗਰਾਓਂ, 14 ਨਵੰਬਰ-( ਹਰਵਿੰਦਰ ਸਿੰਘ ਸੱਗੂ ) ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਨੂੰ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਤੇ ਨਜ਼ਾਇਜ਼ ਕਬਜੇ ਕਰਨ ਦੀ ਆਗਿਆ ਨਹੀ ਦੇਵੇਗੀ ਭਾਵੇ ਉਹ ਵਿਅਕਤੀ ਕਿੰਨੇ ਵੀ ਵੱਡੇ ਤੋਂ ਵੱਡੇ ਅਹੁਦੇ ਤੇ ਕਿਉ ਨਾ ਹੋਵੇ।ਇਹ ਪ੍ਰਗਟਾਵਾ ਮਾਲ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਨੇ ਜਗਰਾਉ ਵਿਖੇ ਹਲਕਾ ਵਿਧਾਇਕ ਦੇ ਨਵੇ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਪੱਤਰਕਾਰਾਂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਉਹਨਾਂ ਵੱਲੋ ਪੰਜਾਬ ਪ੍ਰਦੇਸ਼ ਕਾਗਰਸ ਦੇ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਵੱਲੋਂ ਸ਼ਾਮਲਾਟ ਜ਼ਮੀਨ ਦੀ ਗਲਤ ਢੰਗ ਨਾਲ ਕਰਵਾਈ ਗਈ ਰਜਿਸਟਰੀ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ. ਮਜੀਠੀਆ ਨੇ ਕਿਹਾ ਕਿ ਉਹਨਾਂ ਨੇ ਤਾ ਵਿਧਾਨ ਸਭਾ ਵਿੱਚ ਇਸ ਮਸਲੇ ਸਬੰਧੀ ਉੱਠੇ ਸਵਾਲ ਦਾ ਜਵਾਬ ਮਾਲ ਮੰਤਰੀ ਹੋਣ ਦੇ ਨਾਤੇ ਵਿਧਾਇਕਾਂ ਦੇ ਪੁੱਛਣ ਤੇ ਜਸਟਿਸ ਕੁਲਦੀਪ ਸਿੰਘ ਟ੍ਰਿਬਿਊਨਲ ਦੀ ਰਿਪੋਰਟ ਵਿੱਚ ਜੋ ਇਸ ਸਬੰਧੀ ਰਿਪੋਰਟ ਆਈ ਹੈ ਉਹ ਹੀ ਉਹਨਾਂ ਨੇ ਪੜ ਕੇ ਸੁਣਾਈ ਹੈ।ਉਹਨਾਂ ਕਿਹਾ ਕਿ ਵਿਧਾਨ ਸਭਾ ਵਿੱਚ ਵਿਰੋਧੀ-ਧਿਰ ਕਾਗਰਸ ਦੇ 44 ਵਿਧਾਇਕਾਂ ਵਿੱਚ 43 ਵਿਧਾਇਕਾਂ ਨੇ ਸਿੱਧੇ ਜਾ ਅਸਿੱਧੇ ਤੌਰ ਤੇ ਇਸ ਰਿਪੋਰਟ ਦੀ ਸਚਾਈ ਦੀ ਪ੍ਰੋੜਤਾ ਕੀਤੀ ਹੈ। ਉਹਨਾਂ ਹੋਰ ਕਿਹਾ ਕਿ ਸਾਲ 2012 ਵਿੱਚ ਮਾਲ ਵਿਭਾਗ ਵਿੱਚ ਹੋਈਆ ਰਜਿਸਟਰੀਆਂ ਦੇ ਹੋਏ ਆਡਿਟ ਵਿੱਚ ਇਸ ਜ਼ਮੀਨ ਦੀ ਹੋਈ ਰਜਿਸਟਰੀ ਵਿੱਚ ਘੱਟ ਸਟੈਪ ਡਿਊਟੀ ਅਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਮਜੀਠੀਆ ਨੇ ਪੱਤਰਕਾਰਾਂ ਦੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾ ਪੰਜਾਬ ਕਾਗਰਸ ਦੇ ਕਰੀਬ 10 ਵਿਧਾਇਕਾਂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ, ਕਿਉਕਿ ਇਹ ਵਿਧਾਇਕ ਮਹਿਸੂਸ ਕਰ ਰਹੇ ਹਨ ਕਿ ਕਾਗਰਸ ਪਾਰਟੀ ਵਿੱਚ ਯੋਗ ਲੀਡਰ ਦੀ ਘਾਟ ਹੈ ਅਤੇ ਕਾਂਗਰਸ ਦੀਆ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਇਹ ਵਿਧਾਇਕ ਸ਼੍ਰੋਮਣੀ ਅਕਾਲੀ ਦਲ ਦੀਆ ਵਿਕਾਸ ਪੱਖੀ ਨੀਤੀਆਂ ਨੂੰ ਮੁੱਖ ਰੱਖ ਕੇ ਸ਼ਾਮਲ ਹੋਣ ਨੂੰ ਤਰਜ਼ੀਹ ਦੇ ਰਹੇ ਹਨ। ਉਹਨਾਂ ਆਖਿਆ ਕਿ ਕੇਂਦਰ ਵਿੱਚ ਕਾਗਰਸ ਪਾਰਟੀ ਵੱਲੋਂ ਵੱਡੇ-ਵੱਡੇ ਘੋਟਾਲੇ ਕਰਨ ਵਾਲੇ ਆਗੂਆਂ ਨੂੰ ਵੱਡੇ ਅਹੁਦੇ ਬਖਸ਼ੇ ਗਏ ਹਨ। ਉਹਨਾਂ ਆਖਿਆ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਥੇ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਗਠਜੋੜ ਦਾ ਪੂਰੀ ਤਰ੍ਹਾਂ ਬਿਸਤਰਾ ਗੋਲ ਹੋ ਜਾਵੇਗਾ, ਉਥੇ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਬੁਰੀ ਤਰ੍ਹਾਂ ਨਮੋਦਾ ਸਾਹਮਣਾ ਕਰਨਾ ਪਵੇਗਾ। ਪੱਤਰਕਾਰਾਂ ਵੱਲੋਂ ਯੂਥ ਅਕਾਲੀ ਦਲ ਨੂੰ ਆਉਦੀਆ ਲੋਕ ਸਭਾ ਚੋਣਾਂ ਵਿੱਚ ਨੁਮਾਇੰਦਗੀ ਦੇਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ. ਮਜੀਠੀਆ ਨੇ ਕਿਹਾ ਕਿ ਉਹਨਾਂ ਨੂੰ ਪ੍ਵਰਾ ਵਿਸ਼ਵਾਸ਼ ਹੈ ਕਿ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਵਿੱਚ ਬਣਦੀ ਨੁਮਾਇੰਦਗੀ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਪਹਿਲਾ ਹੀ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ਦੀਆਂ ਚਾਰ ਸੀਟਾਂ ਵਿੱਚੋਂ ਦੋ ਸੀਟਾਂ ਤੇ ਯੂਥ ਅਕਾਲੀ ਦਲ ਦੇ ਆਗੂਆਂ ਨੂੰ ਟਿਕਟਾਂ ਦਿੱਤੀਆ ਗਈਆ ਹਨ। ਇਸ ਉਪਰੰਤ ਸ. ਮਜੀਠੀਆ ਨੇ ਸਾਬਕਾ ਵਿਧਾਇਕ ਸ. ਭਾਗ ਸਿੰਘ ਮੱਲ੍ਹਾ ਦੇ ਨਿਵਾਸ ਸਥਾਨ ਤੇ ਵਿਧਾਇਕ ਸ੍ਰੀ ਐਸ.ਆਰ.ਕਲੇਰ, ਸ. ਮਨਪ੍ਰੀਤ ਸਿੰਘ ਇਆਲੀ, ਸਲਾਹਕਾਰ ਮੁੱਖ ਮੰਤਰੀ ਪੰਜਾਬ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਜਿਲਾ ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਕਮਲਜੀਤ ਸਿੰਘ ਮੱਲ੍ਹਾ ਅਤੇ ਹੋਰ ਯੂਥ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਆਉਦੀਆ ਲੋਕ ਸਭਾ ਚੋਣਾ ਲਈ ਜੰਗੀ ਪੱਧਰ ਤੇ ਗਤੀਵਿਧੀਆਂ ਸ਼ੁਰੂ ਕਰਨ ਅਤੇ ਸਰਕਾਰ ਦੀਆ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜ਼ਾਂ ਸਬੰਧੀ ਹੇਠਲੇ ਪੱਧਰ ਤੱਕ ਆਮ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀ ਗੁਰਚਰਨ ਸਿੰਘ ਗਰੇਵਾਲ ਮੈਬਰ ਸ਼੍ਰੋਮਣੀ ਕਮੇਟੀ, ਸ. ਯਾਦਵਿੰਦਰ ਸਿੰਘ ਯਾਦੂ ਪ੍ਰ੍ਰਧਾਨ ਯੂਥ ਅਕਾਲੀ ਦਲ (ਦਿਹਾਤੀ), ਸ. ਲਖਵੀਰ ਸਿੰਘ ਕਲਾਲਮਾਜਰਾ, ਸ. ਰਣਜੀਤ ਸਿੰਘ ਜੀਤ, ਸ. ਹਰਮਿੰਦਰ ਸਿੰਘ ਗਿੱਲ, ਸ੍ਰੀ ਅਮਨਜੀਤ ਸਿੰਘ ਖਹਿਰਾ ਪ੍ਰਧਾਨ ਯੂਥ ਅਕਾਲੀ ਦਲ, ਚੇਅਰਮੈਨ ਬਲਾਕ ਸੰਮਤੀ ਸ੍ਰੀ ਦੀਦਾਰ ਸਿੰਘ, ਸ੍ਰੀ ਨਿਰਭੈਅ ਸਿੰਘ ਅਲੀਗੜ੍ਹ, ਸ੍ਰੀ ਲਾਲ ਸਿੰਘ ਲਾਲੀ, ਸ੍ਰੀ ਚੰਦ ਸਿੰਘ ਡੱਲਾ ਆਦਿ ਹਾਜ਼ਰ ਸਨ। 

No comments: