jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 10 November 2013

ਏਡਿਡ ਸਕੂਲ ਅਧਿਆਪਕ ਯੂਨੀਅਨ ਵਲੋਂ 18 ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫਤਰਾਂ ਦੇ ਘਿਰਾਓ ਦਾ ਐਲਾਨ

www.sabblok.blogspot.com

ਸਰਕਾਰ ਏਡਿਡ ਸਕੂਲਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ:ਚਾਹਲ
ਲੁਧਿਆਣਾ, 10 ਨਵੰਬਰ:
ਪੰਜਾਬ ਦੇ ਸਰਕਾਰੀ ਸਹਾਇਤ ਪ੍ਰਾਪਤ (ਏਡਿਡ) ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਵਲੋਂ 18 ਨਵੰਬਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫਤਰਾਂ ਦੇ ਘਿਰਾਓ ਕਰਨ ਦਾ ਐਲਾਨ ਕੀਤਾ ਹੈ।ਇਸ ਸਬੰਧ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਸ.ਗੁਰਚਰਨ ਸਿੰਘ ਚਾਹਲ ਅਤੇ ਸੂਬਾ ਸਕੱਤਰ ਐਨ.ਐਨ.ਸੈਣੀ ਨੇ ਦੱਸਿਆ ਕਿ ਪੰਜਾਬ ਦੇ ਹਜ਼ਾਰਾਂ ਏਡਿਡ ਸਕੂਲਾਂ ਦੇ ਅਧਿਆਪਕਾਂ ਦੇ ਨਵੇਂ ਸਕੇਲਾਂ ਦੇ ਬਕਾਏ ਦੀ ਦੂਜੀ ਕਿਸ਼ਤ ਦੇ ਬਿੱਲ ਖਜ਼ਾਨਾ ਦਫਤਰਾਂ ਵਿਚ ਪਿਛਲੇ ਤਿੰਨ ਮਹੀਨਿਆਂ ਤੋਂ ਰੁਲ ਰਹੇ ਹਨ।ਉਹਨਾਂ ਕਿਹਾ ਕਿ ਅਗਰ ਖਜ਼ਾਨਾ ਅਧਿਕਾਰੀਆਂ ਨੇ 15 ਨਵੰਬਰ ਦਿਨ ਸ਼ੁਕਰਵਾਰ ਤੱਕ ਉਹਨਾਂ ਦੇ ਬਕਾਏ ਦੀ ਦੂਜੀ ਕਿਸ਼ਤ ਅਤੇ ਜੁਲਾਈ ਤੋਂ ਡੱਕੇ ਐਡਜਸਟਮੈਂਟਾਂ ਦੇ ਬਿੱਲ ਪਾਸ ਨਾ ਕੀਤੇ ਤਾਂ ਪੰਜਾਬ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫਤਰਾਂ ਦਾ 18 ਨਵੰਬਰ ਸੋਮਵਾਰ ਨੂੰ ਘਿਰਾਓ ਕੀਤਾ ਜਾਵੇਗਾ।ਸ.ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਏਡਿਡ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।ਜਾਰੀ ਪ੍ਰੈਸ ਬਿਆਨ ਵਿਚ ਯੂਨੀਅਨ ਦੇ  ਪ੍ਰੈਸ ਸਕੱਤਰ ਦਵੰਿਦਰ ਰਹਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਾ ਤਾਂ ਏਡਿਡ ਸਕੂਲਾਂ ਵਿਚ ਪੜ੍ਹਦੀਆਂ ਗਰੀਬ ਲੜਕੀਆਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਦਿੱਤੇ ਹਨ ਅਤੇ ਨਾ ਹੀ 80 ਫੀਸਦੀ ਤੋਂ ਅਧਿਕ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਡਾ.ਹਰਗੋਬਿੰਦ ਖੁਰਾਣਾ ਵਜੀਫਾ ਸਕੀਮ ਵਿਚ ਸ਼ਾਮਿਲ ਕੀਤਾ ਹੈ ਜਿਸ ਕਰਕੇ ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦੀ ਜ਼ਿਲ੍ਹਾ  ਪ੍ਰਧਾਨ ਸ੍ਰੀਮਤੀ ਸਵੰਿਦਰ ਜੀਤ ਕੌਰ ਅਤੇ ਜਨਰਲ ਸਕੱਤਰ ਗੁਰਮੀਤ ਸੰਿਘ ਮਦਨੀਪੁਰ ਦੱਸਿਆ ਕਿ 12 ਅਕਤੂਬਰ ਨੂੰ ਸਿੱਖਿਆ ਮੰਤਰੀ ਸ.ਮਲੂਕਾ ਨਾਲ ਹੋਈ ਮੀਟਿੰਗ ਦੀ ਕਾਰਵਾਈ ਦੀ ਕਾਪੀ ਹਾਲੇ ਤੱਕ ਵੀ ਵਿਭਾਗ ਦੇ ਅਧਿਕਾਰੀਆਂ ਨੇ ਯੂਨੀਅਨ ਨੂੰ ਨਹੀ ਸੌਂਪੀ ਹੈ।ਉਹਨਾਂ ਕਿਹਾ ਕਿ ਏਡਿਡ ਸਕੂਲਾਂ ਦੇ ਦਰਜਾ ਚਾਰ ਅਤੇ ਲੈਬ ਅਟੈਂਡੈਂਟ ਦੇ ਸੋਧੇ ਹੋਏ ਗ੍ਰੇਡ ਪੇ ਦੀ ਚਿੱਠੀ ਵੀ ਹੁਣ ਤੱਕ ਜਾਰੀ ਨਹੀ ਕੀਤੀ ਹੈ।ਯੂਨੀਅਨ ਆਗੂਆਂ ਨੇ ਕਿਹਾ ਕਿ ਯੂਨੀਅਨ ਏਡਿਡ ਸਕੂਲਾਂ ਦੇ ਸਟਾਫ ਨੂੰ ਸਰਕਾਰੀ ਸਕੂਲਾਂ ਵਿਚ ਮਰਜ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਪਰੰਤੂ ਸਿੱਖਿਆ ਮੰਤਰੀ ਹਰ ਰੋਜ਼ ਇਸ ਸਬੰਧੀ ਨਵੇਂ ਨਵੇਂ ਬਿਆਨ ਦੇ ਰਹੇ ਹਨ ਜਿਸ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ।ਯੂਨੀਅਨ ਆਗੂਆਂ ਨੇ ਕਿਹਾ ਕਿ ਖਜ਼ਾਨਾ ਦਫਤਰਾਂ ਦੇ ਘਿਰਾਓ ਤੋਂ ਬਾਅਦ ਅਗਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸਰਕਾਰ ਖਿਲਾਫ ਵੱਡਾ ਸੰਘਰਸ਼ ਆਰੰਭ ਕੀਤਾ ਜਾਵੇਗਾ।

No comments: