jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 11 November 2013

ਅਕਾਲੀ ਦਲ ਦੇ 3 ਵਿਧਾਇਕ ਕਾਂਗਰਸ ʼਚ ਹੋਣਗੇ ਸ਼ਾਮਲ

www.sabblok.blogspot.com
ਸ਼ਹੀਦ ਭਗਤ ਸਿੰਘ ਨਗਰ, 10 ਨੰਵਬਰ - ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ 'ਤੇ ਲੱਗ ਰਹੇ ਦੋਸ਼ਾਂ 'ਤੇ ਸਫਾਈ ਦਿੰਦੇ ਹੋਏ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਡਿਫੈਂਡ ਨਹੀਂ ਕਰ ਰਹੀ ਹੈ, ਸਗੋਂ ਪਾਰਟੀ ਨੇ ਉਨ੍ਹਾਂ ਨੂੰ ਦੋਸ਼ਾਂ ਸੰਬੰਧੀ ਆਪਣਾ ਪੱਖ ਰੱਖਣ ਲਈ ਕਿਹਾ ਹੈ। ਕੈਪਟਨ ਅਮਰਿੰਦਰ ਸਿੰਘ ਅੱਜ ਬਲਾਚੌਰ ਵਿਖੇ ਵਿਧਾਨ ਸਭਾ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਲੱਕੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਅਕਾਲੀ ਦਲ ਦੇ ਪ੍ਰਧਾਨ ਅਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ 4 ਵਿਧਾਇਕਾਂ ਦੇ ਅਕਾਲੀ ਦਲ 'ਚ ਸ਼ਾਮਲ ਹੋਣ ਦੇ ਦਾਅਵੇ ਸੰਬੰਧੀ ਉਨ੍ਹਾਂ ਕਿਹਾ ਕਿ ਉਸ ਦੀ ਪਾਰਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਵੀ ਅਕਾਲੀ ਦਲ ਤੋਂ 3 ਵਿਧਾਇਕਾਂ ਦੇ ਕਾਂਗਰਸ 'ਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਹੈ। ਮੋਗਾ ਤੋਂ ਕਾਂਗਰਸ ਦੇ ਵਿਧਾਇਕ ਜੈਨ ਅਤੇ ਫ਼ਰੀਦਕੋਟ ਤੋਂ ਅਵਤਾਰ ਸਿੰਘ ਬਰਾੜ ਸਾਬਕਾ ਮੰਤਰੀ ਦੇ ਅਕਾਲੀ ਦਲ 'ਚ ਸ਼ਾਮਲ ਹੋਣ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਾਲਚ ਦੇ ਕੇ ਅਕਾਲੀ ਦਲ ਵਿਚ ਸ਼ਾਮਲ ਕੀਤਾ ਗਿਆ ਸੀ, ਜਿਸ ਦਾ ਉਨ੍ਹਾਂ ਦੀ ਪਾਰਟੀ ਨੂੰ ਲੰਬੇ ਸਮੇਂ ਲਈ ਲਾਭ ਨਹੀਂ ਮਿਲਣ ਵਾਲਾ ਅਤੇ ਉਨ੍ਹਾਂ ਨੇ ਆਪਣਾ ਰਾਜਨੀਤਿਕ ਕੈਰੀਅਰ ਵੀ ਧੁੰਦਲਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੇ ਸਰਵੇਖਣ ਦਾ ਕਾਂਗਰਸ ਪਾਰਟੀ ਵਲੋਂ ਵਿਰੋਧ ਕੀਤੇ ਜਾਣ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਕੁਝ ਕੁ ਲੋਕਾਂ ਨਾਲ ਗੱਲਬਾਤ ਕਰਕੇ ਸਮੁੱਚੇ ਇਲਾਕੇ ਦਾ ਨਤੀਜਾ ਨਹੀਂ ਕੱਢਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਅਕਾਲੀ ਦਲ ਦੇ ਮੁਕਾਬਲੇ ਵੱਧ ਸੀਟਾਂ ਦੱਸਣ ਦਾ ਸਰਵੇਖਣ ਪੂਰੀ ਤਰ੍ਹਾਂ ਨਾਲ ਅਸਫਲ ਰਿਹਾ ਸੀ। ਕੈਪਟਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਪੰਜਾਬ 'ਚ ਇੰਡਸਟਰੀ ਲਾਉਣ ਦੇ ਦਾਅਵੇ ਪੂਰੀ ਤਰ੍ਹਾਂ ਨਾਲ ਖੋਖਲੇ ਹਨ। ਇੰਡਸਟਰੀ ਪੰਜਾਬ 'ਚ ਆਉਣ ਦੀ ਥਾਂ ਦੂਜੇ ਸੂਬਿਆਂ ਵਿਚ ਸ਼ਿਫਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਪੈਦਾ ਕਰਨ ਲਈ 60 ਹਜ਼ਾਰ ਕਿੱਲੇ ਜ਼ਮੀਨ, ਜੋ ਕੰਪਨੀਆਂ ਨੂੰ ਦਿੱਤੀ ਸੀ, ਉਸ ਦਾ ਲਾਭ ਪੰਜਾਬ ਨੂੰ ਮਿਲਣ ਵਾਲਾ ਨਹੀਂ ਹੈ ਕਿਉਂਕਿ ਕਰਾਰ ਤਹਿਤ ਬਿਜਲੀ ਦੀ ਵਿਕਰੀ ਗਰਿੱਡ ਅਨੁਸਾਰ ਨਿਯਮਿਤ ਰੇਟਾਂ 'ਤੇ ਕੀਤੀ ਜਾਣੀ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕੇਵਲ ਸੰਗਤ ਦਰਸ਼ਨ ਪ੍ਰੋਗਰਾਮ ਕਰਨ ਤਕ ਹੀ ਸੀਮਤ ਰਹਿ ਗਏ ਹਨ। ਪੰਜਾਬ 'ਤੇ 95 ਹਜ਼ਾਰ ਕਰੋੜ ਦਾ ਕਰਜ਼ ਹੈ ਤੇ ਸੂਬਾ ਸਰਕਾਰ ਹੋਰ ਕਰਜ਼ਾ ਲੈਣ ਦੇ ਯਤਨਾਂ ਵਿਚ ਹੈ। ਪੰਜਾਬ ਦਾ ਖਜ਼ਾਨਾ ਖਾਲੀ ਹੈ, ਇੱਥੋਂ ਤਕ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਤਕ ਲੇਟ ਹੋ ਰਹੀਆਂ ਹਨ, ਖਜ਼ਾਨਾ ਦਫਤਰ ਬੰਦ ਰਹਿੰਦੇ ਹਨ। ਪੰਜਾਬ ਦੀ ਜਨਤਾ ਮੌਜੂਦਾ ਸਰਕਾਰ ਤੋਂ ਤੰਗ ਹੈ ਤੇ ਸਰਕਾਰ ਨੂੰ ਸਬਕ ਸਿਖਾਉਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਇਸ ਮੌਕੇ ਵਿਧਾਇਕ ਗੁਰਇਕਬਾਲ ਕੌਰ ਬਬਲੀ, ਜ਼ਿਲਾ ਕਾਂਗਰਸ ਪ੍ਰਧਾਨ ਸਤਵੀਰ ਸਿੰਘ ਪੱਲੀਝਿੱਕੀ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਰਾਣਾ ਕੇ. ਪੀ. ਸਿੰਘ, ਓਮ ਪ੍ਰਕਾਸ਼ ਖੇਪੜ, ਅਸ਼ੋਕ ਨਾਨੋਵਾਲ ਆਦਿ ਹਾਜ਼ਰ ਸਨ। ਰੂਪਨਗਰ ਤੋਂ ਵਿਜੇ ਅਨੁਸਾਰ ਗੱਲਬਾਤ ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਬਾਜਵਾ ਸੰਬੰਧੀ ਬਿਆਨਬਾਜ਼ੀ ਕਰਕੇ ਕਾਂਗਰਸੀ ਵਰਕਰਾਂ ਨੂੰ ਉਕਸਾਉਣਾ ਚਾਹੁੰਦੇ ਹਨ। ਉਨ੍ਹਾਂ ਸਾਫ ਤੌਰ 'ਤੇ ਕਿਹਾ ਕਿ ਸੂਬੇ ਦੇ ਨਾਲ-ਨਾਲ ਦੇਸ਼ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ ਹੈ।


No comments: