jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 7 November 2013

4 ਹੋਰ ਕਾਂਗਰਸੀ ਵਿਧਾਇਕ ਛੇਤੀ ਹੀ ਅਕਾਲੀ ਦਲ ‘ਚ ਸ਼ਾਮਿਲ ਹੋਣਗੇ : ਸੁਖਬੀਰ

www.sabblok.blogspot.com


ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡੀਆਂ 4 ਸੀਟਾਂ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਪਾਰਟੀ ਨੂੰ ਇਸ ‘ਤੇ ਤਸੱਲੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਹਿੱਸੇ ਦੀਆਂ 4 ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ‘ਚ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਕਾਂਗਰਸ ਪਾਰਟੀ ਦਾ ਸਫਾਇਆ ਹੋ ਜਾਵੇਗਾ। ਲੋਕ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਡਿਪਟੀ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ‘ਚ ਨਰਿੰਦਰ ਮੋਦੀ ਦੀ ਲਹਿਰ ਚੱਲ ਰਹੀ ਹੈ ਅਤੇ ਭਾਜਪਾ ਇਕੱਲੀ ਹੀ 200 ਤੋਂ ਵੱਧ ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਲੋਕ ਪੱਤਾ ਸਾਫ਼ ਕਰ ਦੇਣਗੇ।
ਕਾਂਗਰਸ ਪਾਰਟੀ ਦੀਆਂ ਗਲਤ ਨੀਤੀਆਂ ਹੀ ਉਸ ਨੂੰ ਲੈ ਬੈਠਣਗੀਆਂ। ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਸੰਬੰਧੀ ਚੱਲ ਰਹੀ ਜਾਂਚ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਹ ਅਜੇ ਕੁਝ ਨਹੀਂ ਕਹਿ ਸਕਦੇ। ਜਦ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਬਾਜਵਾ ਦੇ ਲੁੱਕ ਸਕੈਂਡਲ ਸੰਬੰਧੀ ਵੀ ਜਾਂਚ ਕਰਵਾਈ ਜਾ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਵੀ ਅਜੇ ਕੁਝ ਨਹੀਂ ਕਹਿਣਾ।
ਯਾਦ ਰਹੇ ਕਿ ਕੈਪਟਨ ਸਰਕਾਰ ਵੇਲੇ ਬਾਜਵਾ ਜਦ ਪੀ. ਡਬਲਯੂ. ਡੀ. ਮੰਤਰੀ ਸਨ, ਉਸ ਵੇਲੇ ਲੁੱਕ ਸਕੈਂਡਲ ਫਾਈਲਾਂ ‘ਚ ਹੀ ਦੱਬ ਗਿਆ ਸੀ। ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਲਗਾਏ ਜਾ ਰਹੇ ਦੋਸ਼ਾਂ ਸੰਬੰਧੀ ਡਿਪਟੀ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਵਿਅਕਤੀਆਂ ਦੀਆਂ ਗੱਲਾਂ ਦਾ ਉਹ ਜਵਾਬ ਨਹੀਂ ਦੇ ਸਕਦੇ। ਖਹਿਰਾ ਨੂੰ ਤਾਂ ਸਿਰਫ਼ ਬੀਬੀ ਜਗੀਰ ਕੌਰ ਹੀ ਦਿਸਦੀ ਹੈ। ਇਸ ਮੌਕੇ ‘ਤੇ ਜ਼ਿਲਾ ਪਲੈਨਿੰਗ ਬੋਰਡ ਦੇ ਚੇਅਰਮੈਨ ਗੁਰਚਰਨ ਸਿੰਘ ਚੰਨੀ ਮੌਜੂਦ ਸਨ।

No comments: