jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 13 November 2013

ਹਰੇਕ ਵਿਧਾਨ ਸਭਾ ਹਲਕੇ ਨੂੰ ਮਿਲੇਗੀ 5 ਕਰੋੜ ਦੀ ਵਿਸ਼ੇਸ਼ ਵਿਕਾਸ ਗ੍ਰਾਂਟ-ਸੁਖਬੀਰ

www.sabblok.blogspot.com


ਹੁਕਮ ਚੰਦ ਸ਼ਰਮਾ
ਬਠਿੰਡਾ, 12 ਨਵੰਬਰ -ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਐਲਾਨ ਕੀਤਾ ਕਿ ਅਗਲੇ ਮਹੀਨੇ ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਲਈ 5-5 ਕਰੋੜ ਦੀ ਵਿਸ਼ੇਸ਼ ਵਿਕਾਸ ਗ੍ਰਾਂਟ ਜਾਰੀ ਕੀਤੀ ਜਾ ਰਹੀ ਹੈ, ਜੋਕਿ ਸੰਬੰਧਿਤ ਹਲਕੇ ਦੇ ਵਿਧਾਇਕ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਤਿਆਰ ਕੀਤੀਆਂ ਲੋਕ ਭਲਾਈ ਅਤੇ ਵਿਕਾਸ ਸਕੀਮਾਂ 'ਤੇ ਖਰਚ ਹੋਵੇਗੀ। ਅੱਜ ਬਠਿੰਡਾ ਵਿਚ ਪ੍ਰੈਸ ਕਾਨਫਰੰਸ ਨੂੂੰ ਸੰਬੋਧਨ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਵਿਕਾਸ ਲਈ ਇਹ ਰਕਮ ਬਿਨ੍ਹਾਂ ਕਿਸੇ ਰਾਜਸੀ ਵਿਤਕਰੇਬਾਜ਼ੀ ਤੋਂ ਵਿਰੋਧੀ ਧਿਰ ਦੇ ਵਿਧਾਇਕਾਂ ਦੇ ਹਲਕਿਆਂ ਨੂੰ ਵੀ ਦਿੱਤੀ ਜਾਵੇਗੀ। ਉਨ੍ਹਾਂ ਵਿਰੋਧੀ ਧਿਰ ਕਾਂਗਰਸ ਦੇ ਆਗੂਆਂ ਦੇ ਇਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਕਿ ਪੰਜਾਬ ਸਰਕਾਰ ਗੰਭੀਰ ਕਿਸਮ ਦੇ ਵਿੱਤੀ ਸੰਕਟ ਦੀ ਸ਼ਿਕਾਰ ਹੈ ਅਤੇ ਸਰਕਾਰੀ ਖਜ਼ਾਨਾ ਖਾਲੀ ਹੋਣ ਕਰਕੇ ਮੁਲਾਜ਼ਮਾਂ ਨੂੰ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਕਿਸੇ ਕਰਮਚਾਰੀ ਦੀ ਤਨਖ਼ਾਹ ਨਹੀਂ ਰੁਕੀ, ਬਲਕਿ ਰਾਜ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਵੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਇਨ੍ਹਾਂ ਦੋਸ਼ਾਂ ਦਾ ਵੀ ਖੰਡਨ ਕੀਤਾ ਕਿ ਅਕਾਲੀ-ਭਾਜਪਾ ਸਰਕਾਰ ਵਿਰੋਧੀ ਧਿਰ ਦੇ ਵਿਧਾਇਕਾਂ ਦੇ ਹਲਕਿਆਂ ਦੇ ਵਿਕਾਸ ਲਈ ਫੰਡ ਜਾਰੀ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਇਤਿਹਾਸਕ ਦਿਨ ਹੈ ਕਿਉਂਕਿ ਉਨ੍ਹਾਂ ਵੱਲੋਂ 164 ਕਰੋੜ ਰੁਪਏ ਦੀ ਲਾਗਤ ਵਾਲੇ 11 ਨਵੇਂ ਸਿੰਚਾਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ ਜਾਂ ਉਦਘਾਟਨ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ਦੇ ਤਿੰਨ ਮਹੀਨਿਆਂ ਅੰਦਰ ਮੁਕੰਮਲ ਹੋਣ ਨਾਲ 280 ਪਿੰਡਾਂ ਦੀ 2.80 ਲੱਖ ਹੈਕਟੇਅਰ ਜ਼ਮੀਨ ਨੂੰ ਨਹਿਰੀ ਪਾਣੀ ਦੀ ਬੇਰੋਕ ਸਪਲਾਈ ਹੋ ਸਕੇਗੀ, ਜਿਸ ਵਿਚ 55000 ਹੈਕਟੇਅਰ ਬਰਾਨੀ ਜ਼ਮੀਨ ਸ਼ਾਮਲ ਹੈ। ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਟੇਲਾਂ ਤੇ ਨਹਿਰੀ ਪਾਣੀ ਨਾ ਪਹੁੰਚਣ ਦੀ ਸ਼ਿਕਾਇਤ ਨਹੀਂ ਰਹੇਗੀ। ਇਕ ਪ੍ਰਸ਼ਨ ਦੇ ਉੱਤਰ ਵਿਚ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਸੇਮ ਦੀ ਸਮੱਸਿਆਂ ਕਾਫ਼ੀ ਗੰਭੀਰ ਹੈ। ਰਾਜ ਸਰਕਾਰ ਨੇ ਇਸ ਨੂੰ ਕਾਬੂ ਪਾਉਣ ਲਈ ਇਕ ਮਾਸਟਰ ਪਲਾਨ ਤਿਆਰ ਕਰਕੇ ਮਨਜ਼ੂਰੀ ਲਈ ਕੇਂਦਰ ਨੂੰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਸਤੁਲੁਜ ਦਰਿਆ ਨੂੰ ਪ੍ਰਦੂਸ਼ਣ ਤੋਂ ਮੁਕਤ ਕਰਾਉਣ ਲਈ 3200 ਕਰੋੜ ਰੁਪਏ ਦਾ ਪ੍ਰੋਜੈਕਟ ਮਨਜ਼ੂਰੀ ਲਈ ਕੇਂਦਰੀ ਯੋਜਨਾ ਕਮਿਸ਼ਨ ਨੂੰ ਭੇਜਿਆ ਹੈ।
ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਕਰਾਰੀ ਹਾਰ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਉਥੇ 4 ਹਲਕਿਆਂ ਵਿਚ ਚੋਣ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੰਬਰ 1984 ਦੇ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣਾ, ਕਾਂਗਰਸ ਦੇ ਰਾਜ ਵਿਚ ਰਿਕਾਰਡ ਤੋੜ ਮਹਿੰਗਾਈ, ਬੇਰੁਜ਼ਗਾਰੀ ਭ੍ਰਿਸ਼ਟਾਚਾਰ ਅਤੇ ਦੇਸ਼ ਦੀ ਏਕਤਾ ਅਤੇ ਅਗਵਾਈ ਵਾਲੀ ਯੂ. ਪੀ. ਏ. ਦੀ ਨਾਕਾਮੀ ਵਰਗੇ ਮੁੱਦੇ ਦਿੱਲੀ ਚੋਣਾਂ ਵਿਚ ਉਠਾਏ ਜਾਣਗੇ। ਰਾਜਸਥਾਨ ਦੇ ਜ਼ਿਲ੍ਹਿਆਂ ਸ੍ਰੀ ਗੰਗਾ ਨਗਰ ਅਤੇ ਹਨੂੰਮਾਨਗੜ੍ਹ ਜਿਥੇ ਪੰਜਾਬੀਆਂ ਦੀ ਗਿਣਤੀ ਬਹੁਤ ਪ੍ਰਭਾਵਸ਼ਾਲੀ ਹੈ ਵਿਖੇ ਸ਼੍ਰੋਮਣੀ ਅਕਾਲੀ ਦਲ ਡੱਟਕੇ ਭਾਜਪਾ ਦੀ ਮੱਦਦ ਕਰੇਗਾ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਕਰਾਰੀ ਹਾਰ ਦੇ ਕੇ ਐਨ. ਡੀ. ਏ. ਦੀਆਂ ਸਰਕਾਰਾਂ ਬਣਾਈਆਂ ਜਾਣਗੀਆਂ। ਪ੍ਰਤਾਪ ਸਿੰਘ ਬਾਜਵਾ ਦੇ ਜ਼ਮੀਨ ਘੁਟਾਲੇ, ਪੰਜਾਬ ਸਮੱਸਿਆ ਲਈ ਸਵ: ਗਿਆਨੀ ਜ਼ੈਲ ਸਿੰਘ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਤੇ ਡੇਰਾ ਸਿਰਸਾ ਦੇ ਰਾਜਸੀ ਵਿੰਗ ਸਬੰਧੀ ਪੁੱਛੇ ਪ੍ਰਸ਼ਨਾਂ ਨੂੰ ਉਨ੍ਹਾਂ ਟਾਲ ਦਿੱਤਾ ਤੇ ਕਿਹਾ ਕਿ ਅੱਜ ਦੇ ਦਿਨ ਨੂੰ ਵਿਕਾਸ ਦੇ ਦਿਨ ਤੱਕ ਹੀ ਸੀਮਤ ਰੱਖੋ।

No comments: