jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 13 November 2013

71,426 ਫਰਜ਼ੀ ਬੁਢਾਪਾ ਪੈਨਸ਼ਨਾਂ ਪੰਜਾਬ ਸਰਕਾਰ ਨੇ ਰੋਕੀਆਂ

www.sabblok.blogspot.com
ਚੰਡੀਗੜ੍ਹ, - ਪੰਜਾਬ ਸਰਕਾਰ ਨੇ ਪੰਜਾਬ ਵਿੱਚ 71 ਹਜ਼ਾਰ 426 ਫਰਜ਼ੀ ਤਰੀਕੇ ਨਾਲ ਬੁਢਾਪਾ ਪੈਨਸ਼ਨ ਲੈ ਰਹੇ ਲੋਕਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੀ ਪੈਨਸ਼ਨ ਰੋਕ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵਲੋਂ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਕ ਗੁਰਕੀਰਤ ਕ੍ਰਿਪਾਲ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹਲਫਨਾਮਾ ਦਾਇਰ ਕਰਕੇ ਦਿੱਤੀ ਹੈ।
ਦਾਇਰ ਕੀਤੇ ਗਏ ਹਲਫਨਾਮੇ ‘ਚ ਦੱਸਿਆ ਗਿਆ ਹੈ ਕਿ ਸੂਬਾ ਸਰਕਾਰ ਵਲੋਂ ਇਕ ਸਤੰਬਰ 2002 ਤੋਂ ਲੈ ਕੇ 31 ਦਸੰਬਰ 2008 ਦੌਰਾਨ ਜਿਨ੍ਹਾਂ ਲੋਕਾਂ ਨੂੰ ਬੁਢਾਪਾ ਪੈਨਸ਼ਨ ਲਈ ਅਤੇ ਜਿਨ੍ਹਾਂ ਲੋਕਾਂ ਨੂੰ ਐਨਰੋਲ ਕੀਤਾ ਗਿਆ ਸੀ, ਦੀ ਸਰਕਾਰ ਵੱਲੋਂ ਜਾਂਚ ਕੀਤੀ ਗਈ। ਇਸ ਜਾਂਚ ਵਿੱਚ ਸਾਹਮਣੇ ਆਇਆ ਕਿ ਸੂਬੇ ਵਿੱਚ 71426 ਲੋਕ ਫਰਜ਼ੀ ਤਰੀਕੇ ਨਾਲ ਬੁਢਾਪਾ ਪੈਨਸ਼ਨ ਲੈ ਰਹੇ ਜਾਂ ਗਾਇਬ ਹਨ। ਲਿਹਾਜ਼ਾ ਵਿਭਾਗ ਨੇ ਤੁਰੰਤ ਪ੍ਰਭਾਵ ਤੋਂ ਉਨ੍ਹਾਂ ਦੀ ਪੈਨਸ਼ਨ’ਤੇ ਰੋਕ ਲਗਾ ਦਿੱਤੀ ਹੈ। ਇਕ ਜਨਵਰੀ 2009 ਤੋਂ ਬਾਅਦ ਲਗਭਗ ਦੋ ਲੱਖ ਲੋਕਾਂ ਨੂੰ ਬੁਢਾਪਾ ਪੈਨਸ਼ਨ ਲਈ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਛੇਤੀ ਹੀ ਜਾਂਚ ਪੂਰੀ ਕਰਵਾ ਦਿੱਤੀ ਜਾਵੇਗੀ, ਜਿਸ ਦੇ ਲਈ ਸਰਕਾਰ ਨੇ ਹਾਈ ਕੋਰਟ ਤੋਂ ਚਾਰ ਮਹੀਨੇ ਦਾ ਹੋਰ ਸਮਾਂ ਦੇਣ ਦੀ ਮੰਗ ਕੀਤੀ ਹੈ।
ਚੀਫ ਜਸਟਿਸ ਸੰਜੇ ਕਿਸ਼ਨ ਕੌਲ ਤੇ ਜਸਟਿਸ ਏ ਜੀ ਮਸੀਹ ‘ਤੇ ਅਧਾਰਤ ਬੈਂਚ ਨੇ ਪੰਜਾਬ ਸਰਕਾਰ ਦੇ ਇਸ ਜਵਾਬ ਤੋਂ ਬਾਅਦ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ, ਪ੍ਰੰਤੂ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਮਾਮਲੇ ਵਿੱਚ ਜਾਂਚ ਤੇ ਕਾਰਵਾਈ ਕਰਕੇ ਜਨਵਰੀ ਤੱਕ ਇਸ ਦੀ ਰਿਪੋਰਟ ਹਾਈ ਕੋਰਟ ਨੂੰ ਦੇਵੇ।

No comments: