www.sabblok.blogspot.com
ਸੁਲਤਾਨਪੁਰ ਲੋਧੀ, ---ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦਾ ਰੁਤਬਾ ਪੂਰੇ ਵਿਸ਼ਵ ਭਰ ‘ਚ ਪੰਜਾਬ ਸਰਕਾਰ ਨੇ ਵਧਾਇਆ ਹੈ। ਇਹ ਸ਼ਬਦ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਗੁਰਪੁਰਬ ਮੌਕੇ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਗੁਰੂ ਨਾਨਕ ਦੇਵ ਟੂਰਨਾਮੈਂਟ ਸਪੋਰਟਸ ਕਮੇਟੀ ਵਲੋਂ ਕਰਵਾਏ ਗਏ ਰਾਜ ਪੱਧਰੀ ਕਬੱਡੀ ਟੂਰਨਾਮੈਂਟ ‘ਚ ਬਤੌਰ ਮੁੱਖ ਮਹਿਮਾਨ ਵਜੋਂ ਕਹੇ। ਉਨ੍ਹਾਂ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦੇ ਕਿਹਾ ਕਿ ਅਸੀਂ ਖੇਡਾਂ ਤੋਂ ਬਹੁਤ ਕੁਝ ਸਿੱਖਦੇ ਹਾਂ। ਖੇਡਾਂ ਜਿਥੇ ਸਾਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਚੰਗੀ ਸਿਹਤ ਪ੍ਰਦਾਨ ਕਰਨ ‘ਚ ਅਹਿਮ ਰੋਲ ਅਦਾ ਕਰਦੀਆਂ ਹਨ, ਉਥੇ ਅਨੁਸ਼ਾਸਨ ‘ਚ ਰਹਿਣ ਲਈ ਵੀ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਬੱਡੀ ਦਾ ਜੋ ਵਿਸ਼ਵ ਕੱਪ 30 ਨਵੰਬਰ ਤੋਂ 14 ਦਸੰਬਰ ਤਕ ਕਰਵਾਇਆ ਜਾ ਰਿਹਾ ਹੈ, ਉਸ ‘ਚ ਇਸ ਵਾਰ ਜੇਤੂ ਟੀਮ ਨੂੰ 2 ਕਰੋੜ ਰੁਪਏ ਤੇ ਦੂਜੇ ਸਥਾਨ ‘ਤੇ ਆਉਣ ਵਾਲੀ ਟੀਮ ਨੂੰ 1 ਕਰੋੜ ਤੇ ਤੀਸਰੇ ਸਥਾਨ ‘ਤੇ ਆਉਣ ਵਾਲੀ ਟੀਮ ਨੂੰ 51 ਲੱਖ ਰੁਪਏ ਦਿੱਤੇ ਜਾਣਗੇ। ਸ. ਬਾਦਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਟੂਰਨਾਮੈਂਟ ਕਮੇਟੀ ਨੂੰ ਗੁਰਪੁਰਬ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਬਹੁਤ ਬਹੁਤ ਵਧਾਈ ਦਿੰਦਾ ਹਾਂ। ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਸਟੇਡੀਅਮ ਪੁੱਜਣ ‘ਤੇ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਤੇ ਇਲਾਕੇ ‘ਚ ਇਸ ਗੁਰਪੁਰਬ ਮੌਕੇ ਪੁੱਜਣ ‘ਤੇ ਧੰਨਵਾਦ ਕੀਤਾ। ਇਸ ਮੌਕੇ ਮੁੱਖ ਪਾਰਲੀਮੈਂਟ ਸਕੱਤਰ ਸੋਮ ਪ੍ਰਕਾਸ਼, ਸ. ਜਰਨੈਲ ਸਿੰਘ ਵਾਹਦ ਚੇਅਰਮੈਨ ਮਾਰਕਫੈਡ ਪੰਜਾਬ, ਗੁਰਪ੍ਰੀਤ ਕੌਰ ਰੂਹੀ ਮੈਂਬਰ ਐੱਸ. ਜੀ. ਪੀ. ਸੀ, ਸਰਵਨ ਸਿੰਘ ਕੁਲਾਰ ਮੈਂਬਰ ਐੱਸ. ਜੀ. ਪੀ. ਸੀ., ਬਲਦੇਵ ਸਿੰਘ ਖੁਰਦਾਂ, ਬਲਦੇਵ ਸਿੰਘ ਚੇਅਰਮੈਨ, ਸਤਪਾਲ ਮਦਾਨ, ਸੁਖਵਿੰਦਰ ਸਿੰਘ ਧੰਜੂ, ਬਿਕਰਮ ਸਿੰਘ ਉੱਚਾ, ਰਣਜੀਤ ਸਿੰਘ ਖੁਰਾਣਾ, ਦਰਬਾਰਾ ਸਿੰਘ ਵਿਰਦੀ, ਮਲਕੀਤ ਸਿੰਘ ਚੰਦੀ, ਦਿਨੇਸ਼ ਧੀਰ, ਸੁਰਜੀਤ ਸਿੰਘ ਢਿੱਲੋਂ, ਗੁਰਦੀਪ ਸਿੰਘ ਭਾਗੋਰਾਈਆਂ, ਸੁੱਚਾ ਸਿੰਘ ਚੌਹਾਨ, ਹਰਜਿੰਦਰ ਸਿੰਘ ਵਿਰਕ, ਵਿਨੋਦ ਗੁਪਤਾ, ਜੋਸ਼ੀ, ਕਮਲ ਕਿਸ਼ੋਰ ਚਾਵਲਾ, ਨਿਰਮਲ ਸਿੰਘ, ਰਾਮ ਸਿੰਘ, ਅਵਤਾਰ ਸਿੰਘ ਮੀਠੇ ਆਦਿ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
No comments:
Post a Comment