jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 15 November 2013

ਅਕਾਲ ਤਖ਼ਤ ਵਿਖੇ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ

www.sabblok.blogspot.com


ਅੰਮਿ੍ਤਸਰ, 14 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਧੀਕ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ | ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਹੋਂਦ ਵਿਚ ਆਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਮਹੰਤਾਂ ਪਾਸ ਸੀ | ਗੁਰਦੁਆਰਾ ਸਾਹਿਬਾਨ 'ਚੋਂ ਮਹੰਤਾਂ ਦੇ ਮਨਮਾਨੀ ਤੇ ਮਾੜੇ ਪ੍ਰਬੰਧ ਨੂੰ ਬਦਲਣ ਲਈ ਸਿੱਖ ਸੰਗਤਾਂ ਨੇ ਮਹੰਤਾਂ ਪਾਸੋਂ ਗੁਰਦੁਆਰਾ ਸਾਹਿਬਾਨ ਅਜ਼ਾਦ ਕਰਵਾਉਣੇ ਸ਼ੁਰੂ ਕਰ ਦਿੱਤੇ | ਉਪਰੰਤ ਪੂਰਨ ਗੁਰਸਿੱਖਾਂ ਦੀਆਂ ਕਮੇਟੀਆਂ ਬਣਾਈਆਂ ਜੋ ਮੁਕੰਮਲ ਰੂਪ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿਚ ਆਈ ਤੇ ਇਸ ਕਮੇਟੀ ਦੇ ਪਹਿਲੇ ਪ੍ਰਧਾਨ ਸ: ਸੁੰਦਰ ਸਿੰਘ ਮਜੀਠੀਆ ਬਣੇ, ਉਪਰੰਤ ਬਾਬਾ ਖੜਕ ਸਿੰਘ ਵਰਗੇ ਇਸ ਸੰਸਥਾ ਦੇ ਮੁੱਖੀ ਰਹੇ ਤੇ ਹੁਣ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਨਿਗਰਾਨੀ ਹੇਠ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੁਚੱਜੇ ਰੂਪ 'ਚ ਚਲਾ ਰਹੀ ਹੈ | ਇਸ ਮੌਕੇ ਸ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ: ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ, ਸ: ਹਰਭਜਨ ਸਿੰਘ ਮਨਾਵਾਂ, ਸ: ਪ੍ਰਤਾਪ ਸਿੰਘ, ਸ: ਕੁਲਵਿੰਦਰ ਸਿੰਘ ਰਮਦਾਸ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ਼ ਤੋਂ ਇਲਾਵਾ ਸਿੱਖ ਸੰਗਤਾਂ ਹਾਜ਼ਰ ਸਨ |

No comments: