www.sabblok.blogspot.com
ਕਪੂਰਥਲਾ/ਫੱਤੂਢੀਂਗਾ, 17 ਨਵੰਬਰ (ਅਮਰਜੀਤ ਕੋਮਲ, ਬਲਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਸਮਗਲਰਾਂ ਵਿਰੁੱਧ ਜ਼ੋਰਦਾਰ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਠੋਸ ਨਤੀਜੇ ਸਾਹਮਣੇ ਆ ਰਹੇ ਹਨ | ਇਹ ਗੱਲ ਸ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਅੱਜ ਪਿੰਡ ਫੱਤੂਢੀਂਗਾ ਵਿਚ 6 ਕਰੋੜ 33 ਲੱਖ ਰੁਪਏ ਦੀ ਲਾਗਤ ਨਾਲ ਬਣੇ 30 ਬਿਸਤਰਿਆਂ ਵਾਲੇ ਬਣੇ ਕਮਿਊਨਿਟੀ ਹੈਲਥ ਸੈਂਟਰ ਦੇ ਉਦਘਾਟਨ ਉਪਰੰਤ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਕਰ ਰਹੇ ਵਿਅਕਤੀ ਭਾਵੇਂ ਉਹ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਿਤ ਹੋਣ, ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਇਕ ਵਿਅਕਤੀ ਦੇ ਕਿਸੇ ਵੀ ਗੈਰ ਕਾਨੂੰਨੀ ਕਾਰਜ ਵਿਚ ਸ਼ਾਮਲ ਹੋਣ ਨਾਲ ਕੋਈ ਪਾਰਟੀ ਦੋਸ਼ੀ ਨਹੀਂ ਬਣ ਜਾਂਦੀ | ਚੋਣ ਸਰਵੇਖਣ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਚੋਣ ਸਰਵੇਖਣ ਲੋਕਾਂ ਨੂੰ ਭਰਮਾਉਣ ਵਾਲੇ ਤੇ ਸਚਾਈ ਤੋਂ ਕੋਹਾਂ ਦੂਰ ਹੁੰਦੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਗ਼ਰੀਬ ਲੋਕਾਂ ਦੇ ਸਮਾਰਟ ਕਾਰਡ ਬਣਾ ਕੇ ਉਨ੍ਹਾਂ ਨੂੰ 30 ਹਜ਼ਾਰ ਰੁਪਏ ਤੱਕ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ | ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਾਨਕਪੁਰ ਨੇੜੇ ਕਪੂਰਥਲਾ ਫੱਤੂਢੀਂਗਾ ਸੜਕ 'ਤੇ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਪੁਲ ਦਾ ਉਦਘਾਟਨ ਕੀਤਾ | ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਜਨਲ ਕੈਂਪਸ ਫੱਤੂਢੀਂਗਾ ਤੋਂ ਕਮਿਊਨਿਟੀ ਹੈਲਥ ਸੈਂਟਰ ਤੇ ਅਨਾਜ ਮੰਡੀ ਫੱਤੂਢੀਂਗਾ ਨੂੰ ਜੋੜਦੀ 2 ਕਿਲੋਮੀਟਰ ਪੱਕੀ ਸੜਕ ਬਣਾਉਣ ਦਾ ਐਲਾਨ ਵੀ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਨੇ ਮੁੱਖ ਮੰਤਰੀ ਵੱਲੋਂ ਫੱਤੂਢੀਂਗਾ ਵਿਚ ਕਮਿਊਨਿਟੀ ਹੈਲਥ ਸੈਂਟਰ ਬਣਾਉਣ ਤੇ ਹੋਰ ਵਿਕਾਸ ਕਾਰਜਾਂ ਲਈ ਲੋੜੀਂਦੀ ਗਰਾਂਟ ਦੇਣ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ | ਸਮਾਗਮ ਵਿਚ ਸ: ਦਲਜੀਤ ਸਿੰਘ ਮਾਂਗਟ ਡਿਪਟੀ ਕਮਿਸ਼ਨਰ ਕਪੂਰਥਲਾ, ਸ: ਦਲਵਿੰਦਰ ਸਿੰਘ ਢਿੱਲੋਂ ਐਸ.ਪੀ ਹੈੱਡ ਕੁਆਰਟਰ ਕਪੂਰਥਲਾ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਜਰਨੈਲ ਸਿੰਘ ਡੋਗਰਾਂਵਾਲਾ, ਜਥੇਦਾਰ ਸੰਤੋਖ ਸਿੰਘ ਖੀਰਾਂਵਾਲੀ, ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਮਾਸਟਰ ਗੁਰਦੇਵ ਸਿੰਘ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਸ: ਬਿਕਰਮ ਸਿੰਘ ਉੱਚਾ, ਹਰਕਮਲ ਸਿੰਘ ਵਿਰਕ, ਜਥੇਦਾਰ ਦਿਲਬਾਗ ਸਿੰਘ ਉੱਚਾ, ਬਲਾਕ ਸੰਮਤੀ ਮੈਂਬਰ ਬੀਬੀ ਬਲਬੀਰ ਕੌਰ ਦੇਸਲ ਸਰਪੰਚ, ਪੰਚਾਇਤ ਸੰਮਤੀ ਢਿੱਲਵਾਂ ਦੇ ਉਪ ਚੇਅਰਮੈਨ ਸ: ਜਗੀਰ ਸਿੰਘ, ਜ਼ਿਲ੍ਹਾ ਸ੍ਰੀ ਨੱਥਾ ਰਾਮ, ਸ੍ਰੀ ਰਾਣਾ, ਸ: ਹਜਾਰਾ ਸਿੰਘ, ਸ: ਬਗੀਚਾ ਸਿੰਘ ਸਰਪੰਚ ਫੱਤੂਢੀਂਗਾ, ਨੰਬਰਦਾਰ ਰਜਿੰਦਰ ਸਿੰਘ, ਮਾਸਟਰ ਕੁਲਵੰਤ ਸਿੰਘ, ਸ: ਜਗੀਰ ਸਿੰਘ ਮੈਂਬਰ ਬਲਾਕ ਸੰਮਤੀ ਦੇਸਲ, ਕੈਪਟਨ ਕਰਨੈਲ ਸਿੰਘ ਖੀਰਾਂਵਾਲੀ, ਸ: ਜਰਨੈਲ ਸਿੰਘ ਸਰਪੰਚ, ਕੁਲਦੀਪ ਸਿੰਘ ਪੰਚ, ਹਰਵਿੰਦਰ ਸਿੰਘ ਪੰਚ, ਕੁਲਵਿੰਦਰ ਸਿੰਘ ਪੰਚ, ਰਾਜ ਕੁਮਾਰ ਪੰਚ, ਸੁਰਿੰਦਰ ਸਿੰਘ, ਜਥੇਦਾਰ ਇੰਦਰਜੀਤ ਸਿੰਘ ਜੁਗਨੂੰ, ਬਲਜਿੰਦਰ ਸਿੰਘ, ਯੂਥ ਆਗੂ ਕਰਨ ਸਿੰਘ, ਸੁਰਿੰਦਰ ਸਿੰਘ, ਬਲਜਿੰਦਰ ਸਿੰਘ ਸਪੇਨ, ਬਲਜੀਤ ਸਿੰਘ ਬਿੱਟੂ ਦਰੀਏਵਾਲ, ਸਰਵਣ ਸਿੰਘ ਔਜਲਾ, ਸ਼ਰਧਾ ਸਿੰਘ ਸਾਬਕਾ ਸਰਪੰਚ ਮੰੁਡੀ, ਸੁਰਜੀਤ ਸਿੰਘ ਸਰਪੰਚ ਕਿਸ਼ਨ ਸਿੰਘ ਵਾਲਾ, ਬਲਜੀਤ ਕੌਰ ਮੈਂਬਰ ਬਲਾਕ ਸੰਮਤੀ ਫੱਤੂਢੀਂਗਾ, ਹਰਦਿਆਲ ਸਿੰਘ ਸਰਪੰਚ ਪੀਰੇਵਾਲ, ਸਤਨਾਮ ਸਿੰਘ ਸਰਪੰਚ, ਕਿਸ਼ਨਾ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਸਹੋਤਾ, ਸੁਖਵਿੰਦਰ ਸਿੰਘ, ਵਿੱਕੀ ਮਰਵਾਹਾ ਆਦਿ ਹਾਜ਼ਰ ਸਨ |

No comments:
Post a Comment